ਫ਼ਾਜ਼ਿਲਕਾ, 14 ਜਨਵਰੀ(ਰਿਤਿਸ਼) – ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਮਹਿਰੋਕ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਬਾਰ ਦੇ ਦਫ਼ਤਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿਚ ਮਾਨਯੋਗ ਜ਼ਿਲ੍ਹਾ ਸੈਸ਼ਨ ਜੱਜ ਤਰਸੇਮ ਮੰਗਲਾ ਨੇ ਬਤੌਰ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਿਰਕਤ ਕੀਤੀ। ਉਨ੍ਹਾਂ ਇਸ ਪਵਿੱਤਰ ਲੋਹੜੀ ਦੇ ਤਿਉਹਾਰ ਮੌਕੇ ਆਪਣਾ ਸੰਦੇਸ਼ ਦਿੰਦਿਆਂ ਕਿਹਾ ਕਿ ਲੋਹੜੀ ਦਾ ਤਿਉਹਾਰ ਭਾਈ ਚਾਰੇ ਦਾ ਸੰਦੇਸ਼ ਦਿੰਦਾ ਹੈ।ਜ਼ਿਲ੍ਹਾ ਸੈਸ਼ਨ ਜੱਜ ਤਰਸੇਮ ਮੰਗਲਾ ਵਲੋਂ ਅਗਨੀ ਭੇਟ ਕਰ ਕੇ ਲੋਹੜੀ ਮਨਾਈ ਗਈ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਾਜਪਾਲ ਰਾਵਲ, ਐਡੀਸ਼ਨਲ ਸੈਸ਼ਨ ਜੱਜ ਐੱਸ.ਐੱਸ. ਜੋਸਨ, ਜੱਜ ਅਮਿੱਤ ਗਰਗ, ਜੱਜ ਇਨਸਾਨ, ਅਸ਼ੋਕ ਸਾਲਦੀ, ਐਡਵੋਕੇਟ ਸ਼ੇ੍ਰਣਿਕ ਜੈਨ, ਐਡਵੋਕੇਟ ਗੌਰਵ ਸਚਦੇਵਾ, ਐਡਵੋਕੇਟ ਰਮਨ ਸੈਣੀ,ਆਦਿ ਹਾਜ਼ਰ ਸਨ।