Menu

ਨਿਊਜਰਸੀ ਵਿੱਚ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਵੀ ਲੱਗੇਗਾ ਕੋਰੋਨਾਂ ਵਾਇਰਸ ਟੀਕਾ

ਫਰਿਜ਼ਨੋ (ਕੈਲੀਫੋਰਨੀਆਂ), 14 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਕੋਰੋਨਾਂ ਵਾਇਰਸ ਨੂੰ ਹਰਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਵੱਡੇ ਪੱਧਰ ਤੇ ਦੇਸ਼ ਭਰ ਵਿੱਚ ਜਾਰੀ ਹੈ। ਇਸ ਪ੍ਰਕਿਰਿਆ ਵਿੱਚ ਪਹਿਲ ਦੇ ਆਧਾਰ ਤੇ ਸਿਹਤ ਕਰਮਚਾਰੀ, ਕੇਅਰ ਹੋਮ ਵਸਨੀਕ, 80 ਸਾਲ ਤੋਂ ਉੱਪਰ ਬਜ਼ੁਰਗ ਅਤੇ ਹੋਰ ਫਰੰਟਲਾਈਨ ਕਾਮਿਆਂ ਨੂੰ ਟੀਕਾ ਲਗਾਇਆ ਗਿਆ ਹੈ। ਟੀਕਾਕਰਨ ਨੂੰ ਤੇਜੀ ਨਾਲ ਦੇਸ਼ ਭਰ ਵਿੱਚ ਲਾਗੂ ਕਰਨ ਲਈ ਸਰਕਾਰ ਦੁਆਰਾ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਿਹਨਾਂ ਦੇ ਤਹਿਤ ਇਸ ਵਿੱਚ ਉਹ ਲੋਕ ਵੀ ਸ਼ਾਮਿਲ ਹਨ ਜੋ ਗੰਭੀਰ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ। ਇਸ ਸੰਬੰਧ ਵਿੱਚ ਇਹ ਪਹਿਲੀ ਵਾਰ ਸਾਹਮਣੇ ਆਇਆ ਹੈ ਜਦੋਂ ਤਮਾਕੂਨੋਸ਼ੀ ਕਰਨ ਵਾਲੇ ਲੋਕਾਂ ਨੂੰ ਇਸ ਸ਼੍ਰੇਣੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਸੰਬੰਧੀ ਬੁੱਧਵਾਰ ਨੂੰ ਜਾਰੀ ਰਿਪੋਰਟਾਂ ਅਨੁਸਾਰ ਨਿਊਜਰਸੀ ਸੂਬੇ ਵਿੱਚ ਹੁਣ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਕੋਰੋਨਾਂ ਟੀਕਾ  ਲਗਾਉਣ ਦੀ ਆਗਿਆ ਦਿੱਤੀ ਜਾ ਰਹੀ ਹੈ। ਸਿਹਤ ਮਾਹਿਰਾਂ ਅਨੁਸਾਰ ਲੋਕਾਂ ਦੀ ਸਿਗਰਟ ਪੀਣ ਦੀ ਆਦਤ ਨੂੰ ਇੱਕ ਉੱਚ ਜੋਖਮ ਵਾਲੀ ਸਿਹਤ ਸਥਿਤੀ ਮੰਨਿਆ ਜਾਂਦਾ ਹੈ। ਨਿਊਜਰਸੀ ਦੇ ਸਿਹਤ ਕਮਿਸ਼ਨਰ ਜੂਡੀ ਪਰਸਿਚਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂਨੋਸ਼ੀ ਨਾਲ ਹੋਣ ਵਾਲੇ ਪ੍ਰਭਾਵ ਕੋਰੋਨਾਂ ਵਾਇਰਸ ਦੇ ਮਾਮਲੇ ਵਿੱਚ ਉਲਟ ਨਤੀਜਿਆਂ ਨਾਲ ਖਤਰਨਾਕ ਸਾਬਤ ਹੋ ਸਕਦੇ ਹਨ, ਇਸ ਲਈ ਸਿਗਰਟ ਪੀਣ ਵਾਲੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਵਾਇਰਸ ਦਾ ਟੀਕਾ ਲਗਾਉਣਾ ਜ਼ਰੂਰੀ ਹੈ ਅਤੇ ਨਿਊਜਰਸੀ ਵਿੱਚ ਤਕਰੀਬਨ 2 ਮਿਲੀਅਨ ਸਿਗਰਟ ਪੀਣ ਵਾਲੇ ਹਨ ਜੋ ਇਸ ਸ਼੍ਰੇਣੀ ਵਿੱਚ ਆਉਂਦੇ ਹਨ। ਇਸਦੇ ਇਲਾਵਾ  ਗਵਰਨਰ ਫਿਲ ਮਰਾਫੀ ਨੇ ਬੁੱਧਵਾਰ ਨੂੰ ਟੀਕਾਕਰਨ ਲਈ ਵਧਾਈ ਗਈ ਉਮਰ ਯੋਗਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਘੋਸ਼ਣਾ ਕਰਦਿਆਂ ਕਿਹਾ ਕਿ 65 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਜਾਂ ਖਾਸ ਸਿਹਤ ਸਥਿਤੀਆਂ ਵਾਲੇ ਲੋਕ ਵੀਰਵਾਰ ਤੋਂ ਟੀਕਾਕਰਨ ਲਈ ਅਪਲਾਈ ਕਰ ਸਕਦੇ ਹਨ। ਰਿਪੋਰਟ ਦੇ ਅਨੁਸਾਰ ਸਿਗਰਟਨੋਸ਼ੀ ਦੇ ਨਾਲ ਹੋਰ ਬਿਮਾਰੀਆਂ ਜਿਵੇ ਕੈਂਸਰ, ਗੁਰਦਿਆਂ ਦੀ ਬਿਮਾਰੀ, ਡਾਨ ਸਿੰਡਰੋਮ, ਮੋਟਾਪਾ, ਟਾਈਪ 2 ਸ਼ੂਗਰ ਅਤੇ ਹੋਰ ਬਿਮਾਰੀਆਂ ਵੀ ਸ਼ਾਮਿਲ ਹਨ, ਜਿਹਨਾਂ ਵਿੱਚ ਕੋਰੋਨਾਂ ਵਾਇਰਸ ਜ਼ਿਆਦਾ ਤੇਜ਼ੀ ਨਾਲ ਆਪਣਾ ਪ੍ਰਭਾਵ ਵਿਖਾ ਸਕਦਾ ਹੈ। ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਨਾਲ ਸੂਬੇ ਵਿੱਚ ਅੰਦਾਜ਼ਨ 4.47 ਮਿਲੀਅਨ ਵਸਨੀਕ ਹੁਣ ਟੀਕਾ ਪ੍ਰਾਪਤ ਕਰਨ ਦੇ ਯੋਗ ਹਨ ਅਤੇ ਇਸ ਲਈ ਕਿਸੇ ਤਰ੍ਹਾਂ ਦੀ ਡਾਕਟਰੀ ਸਥਿਤੀ ਜਾਂ ਉਮਰ ਬਾਰੇ ਕੋਈ ਦਸਤਾਵੇਜ਼ ਲੋੜੀਂਦੇ ਨਹੀਂ ਹੋਣਗੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39841 posts
  • 0 comments
  • 0 fans