Menu

ਟਰੰਪ ਪ੍ਰਸ਼ਾਸਨ ਨੇ ਜਾਨਲੇਵਾ ਟੀਕਾ ਲਗਾ ਕੇ ਦਿੱਤੀ ਵਰਜੀਨੀਆ ਗੈਂਗ ਕਿੱਲਰ ਨੂੰ ਮੌਤ ਦੀ ਸਜ਼ਾ

ਫਰਿਜ਼ਨੋ (ਕੈਲੀਫੋਰਨੀਆਂ),15 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਲਗਾਤਾਰ ਅਪਰਾਧੀਆਂ ਨੂੰ ਮੌਤ ਦੀ ਸਜ਼ਾ ਦੇ ਰਿਹਾ ਹੈ। ਪਿਛਲੇ ਦਿਨੀ ਕਤਲ ਦੇ ਦੋਸ਼ ਵਿੱਚ ਇੱਕ ਮਹਿਲਾ ਨੂੰ ਮੌਤ ਦੇ ਘਾਟ ਉਤਾਰਨ ਦੇ ਬਾਅਦ
ਸੰਯੁਕਤ ਰਾਜ ਦੀ ਸਰਕਾਰ ਨੇ ਸਾਲ 1992 ਵਿੱਚ ਵਰਜੀਨੀਆ ਦੀ ਰਾਜਧਾਨੀ ਵਿੱਚ ਹੋਈਆਂ ਕਈ ਹੱਤਿਆਵਾਂ ਵਿੱਚ ਸ਼ਮੂਲੀਅਤ ਲਈ ਇੱਕ ਨਸ਼ਾ ਤਸਕਰੀ ਕਰਨ ਵਾਲੇ ਅਪਰਾਧੀ ਨੂੰ ਵੀਰਵਾਰ ਦੇ ਦਿਨ ਜਹਿਰੀਲਾ ਟੀਕਾ ਲਗਾ ਮੌਤ ਦੇ ਘਾਟ ਉਤਾਰਿਆ ਹੈ। ਸਰਕਾਰ ਦੁਆਰਾ ਇਹ ਕਾਰਵਾਈ ਦੋਸ਼ੀ ਦੇ ਵਕੀਲਾਂ ਦੁਆਰਾ ਉਸ ਦੇ ਹਾਲ ਹੀ ਵਿੱਚ ਕੋਵਿਡ -19 ਨਾਲ ਪ੍ਰਭਾਵਿਤ ਹੋਣ ਨਾਲ ਫੇਫੜਿਆਂ ਦੇ ਨੁਕਸਾਨ ਦੇ ਦਾਅਵਿਆਂ ਦੇ ਬਾਵਜੂਦ ਕੀਤੀ ਗਈ ਹੈ।ਇਹ 52 ਸਾਲਾਂ ਕੋਰੇ ਜੋਹਨਸਨ ਨਾਮ ਦਾ ਦੋਸ਼ੀ, ਟਰੰਪ ਪ੍ਰਸ਼ਾਸਨ ਦੁਆਰਾ 17 ਸਾਲਾਂ ਦੇ ਅੰਤਰਾਲ ਤੋਂ ਬਾਅਦ ਸੰਘੀ ਫਾਂਸੀ ਮੁੜ ਸ਼ੁਰੂ ਕਰਨ ਦੇ ਬਾਅਦ ਇੰਡੀਆਨਾ ਦੇ ਸੰਘੀ ਜੇਲ੍ਹ ਕੰਪਲੈਕਸ ਟੈਰੇ ਹੌਤੇ ਵਿੱਚ ਮੌਤ ਦੀ ਸਜ਼ਾ ਪ੍ਰਾਪਤ ਕਰਨ ਵਾਲਾ 12 ਵਾਂ ਕੈਦੀ ਹੈ। ਜੋਹਨਸਨ ਨੂੰ ਅਧਿਕਾਰੀਆਂ ਦੁਆਰਾ ਵੀਰਵਾਰ ਰਾਤ 11:34 ਵਜੇ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਸੀ। ਜੋਹਨਸਨ ਤੋਂ ਬਾਅਦ ਇੱਕ ਹੋਰ ਅਪਰਾਧੀ ਡਸਟਿਨ ਹਿਗਜ਼ ਦੀ ਸ਼ੁੱਕਰਵਾਰ ਨੂੰ ਮੌਤ ਦੀ ਸਜ਼ਾ  ਨਿਰਧਾਰਤ ਕੀਤੀ ਗਈ ਹੈ। ਇਹਨਾਂ ਦੀਆਂ ਸਜ਼ਾਵਾਂ ਰਾਸ਼ਟਰਪਤੀ ਚੁਣੇ ਹੋਏ ਜੋਅ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਆਖਰੀ ਸਜ਼ਾਵਾਂ ਹਨ। ਬਾਈਡੇਨ ਜੋ ਕਿ ਮੌਤ ਦੀ ਸਜ਼ਾ ਦਾ ਵਿਰੋਧ ਕਰਦੇ ਹਨ ਅਤੇ ਉਹਨਾਂ ਨੇ ਇਸ ਸਜ਼ਾ ਨੂੰ ਬੰਦ ਕਰਨ ਦਾ ਵੀ ਸੰਕੇਤ ਦਿੱਤਾ ਹੈ। ਜੋਹਨਸਨ ਨੂੰ ਰਿਚਮੰਡ ਵਿੱਚ ਇੱਕ ਗਰੋਹ ਦੁਆਰਾ ਕੀਤੀ ਗਈ ਹਿੰਸਾ ਜਿਸ ਵਿੱਚ 45 ਦਿਨਾਂ ਦੀ ਮਿਆਦ “ਚ 11 ਲੋਕਾਂ ਦੀ ਮੌਤ ਹੋ ਗਈ ਸੀ, ਵਿੱਚ ਸ਼ਾਮਿਲ ਹੋਣ ਦੇ ਦੋਸ਼ ਵਿੱਚ ਇਹ ਸਜ਼ਾ ਦਿੱਤੀ ਗਈ ਸੀ। ਜੋਹਨਸਨ ਨੇ ਜਹਿਰੀਲਾ ਟੀਕਾ ਲੱਗਣ ਤੋਂ ਪਹਿਲਾਂ ਆਖਰੀ ਬਿਆਨਾਂ “ਚ ਆਪਣੇ ਕੀਤੇ ਅਪਰਾਧਾਂ ਲਈ ਅਫਸੋਸ ਪ੍ਰਗਟ ਕੀਤਾ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39882 posts
  • 0 comments
  • 0 fans