Menu

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਫਾਜ਼ਿਲਕਾ ਦੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟੌਪ ਤੇ ਐਂਡਰੌਇਡ ਟੈਬਲੇਟ

ਫਾਜ਼ਿਲਕਾ, 18 ਜਨਵਰੀ(ਰਿਤਿਸ਼) – ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਜੇਤੂਆਂ ਦਾ ਲੁਧਿਆਣਾ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਐਪਲ ਆਈਪੈਡ, ਲੈਪਟੋਪ ਅਤੇ ਐਂਡਰੌਇਡ ਟੈਬਲੇਟ ਨਾਲ ਸਨਮਾਨ ਕੀਤਾ। ਸ਼੍ਰੀ ਸਿੰਗਲਾ ਨੇ ਜੇਤੂਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੀਆਂ ਸੋਚੀਆਂ ਮੰਜ਼ਿਲਾਂ ਸਰ ਕਰਨ ਲਈ ਭਵਿੱਖ ’ਚ ਵੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਜ਼ਿਕਰਯੋਗ ਹੈ ਕਿ ਵਿਸ਼ਵ ਰਿਕਾਰਡ ਸਥਾਪਤ ਕਰਨ ਵਾਲੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਫਾਜ਼ਿਲਕਾ ਜ਼ਿਲੇ ’ਚੋਂ 2,089 ਵਿਦਿਆਰਥੀਆਂ ਨੇ ਪਸੰਦੀਦਾ ਵਿਸ਼ੇ ’ਤੇ ਵੀਡਿਓ ਬਣਾ ਕੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਇਨਾਂ ’ਚੋਂ ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ ’ਚ ਨੌਵੀਂ ਜਮਾਤ ’ਚ ਪੜ੍ਹਦੇ ਅਰਮਾਨ ਗੁੰਬਰ ਨੇ ਪਹਿਲਾ ਇਨਾਮ ਐਪਲ ਆਈਪੈਡ ਜਿੱਤੀ ਸੀ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਬੋਹਰ ’ਚ ਬਾਰਵੀਂ ਜਮਾਤ ’ਚ ਪੜ੍ਹਦੀ ਸ਼ੀਨਮ ਨੇ ਦੂਜਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਸੀ। ਇਸੇ ਤਰ੍ਹਾਂ ਮਾਇਆ ਦੇਵੀ ਮੈਮੋਰੀਅਲ ਆਦਰਸ਼ ਸਕੂਲ, ਕੇਰਾ ਖੇੜਾ ’ਚ 10ਵੀਂ ਜਮਾਤ ’ਚ ਪੜ੍ਹਦੀ ਭੂਮਿਕਾ ਕੰਬੋਜ ਨੇ ਤੀਜੇ ਇਨਾਮ ਵਜੋਂ ਐਂਡਰੌਇਡ ਟੈਬਲੇਟ ’ਤੇ ਕਬਜ਼ਾ ਕੀਤਾ ਸੀ। ਇਨਾਮ ਪ੍ਰਾਪਤ ਕਰਨ ਤੋਂ ਬਾਅਦ ਜੇਤੂਆਂ ਨੇ ਸ਼੍ਰੀ ਵਿਜੈ ਇੰਦਰ ਸਿੰਗਲਾ ਦਾ ਤਾਲਾਬੰਦੀ ਦੌਰਾਨ ਅਜਿਹਾ ਦਿਲਚਸਪ ਆਨਲਾਇਨ ਮੁਕਾਬਲਾ ਕਰਵਾਉਣ ਲਈ ਬੜੀ ਉਤਸੁਕਤਾ ਨਾਲ ਧੰਨਵਾਦ ਕੀਤਾ।
ਸਮਾਗਮ ਦੌਰਾਨ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਸ਼ਵ ਰਿਕਾਰਡ ਸਥਾਪਿਤ ਕਰਨ ਦੇ ਨਾਲ-ਨਾਲ ‘ਅੰਬੈਸਡਰਜ਼ ਆਫ਼ ਹੋਪ’ ਮੁਹਿੰਮ ਨੇ ਸਕੂਲੀ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਦਾ ਆਪਣਾ ਮੰਤਵ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਸਿਰਫ਼ 8 ਦਿਨਾਂ ’ਚ ਹੀ ਇਸ ਮੁਕਾਬਲੇ ਲਈ 1,05,898 ਸਕੂਲੀ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਉਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ’ਚ ਪ੍ਰਾਪਤ ਹੋਈਆਂ ਵੀਡਿਓਜ਼ ’ਚੋਂ ਜੇਤੂਆਂ ਦੀ ਚੋਣ ਕਰਨੀ ਬਹੁਤ ਮੁਸ਼ਕਿਲ ਸੀ ਪਰ ਇਹ ਕੰਮ ਬਹੁਤ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਰ ਜ਼ਿਲੇ ’ਚ 3 ਜੇਤੂਆਂ ਨੂੰ ਆਈਪੈਡ, ਲੈਪਟੌਪ ਅਤੇ ਟੈਬਲੇਟ ਦੇਣ ਦੇ ਨਾਲ-ਨਾਲ ਸਾਰੇ 22 ਜ਼ਿਲਿਆਂ ’ਚੋਂ ਹੋਰ ਚੰਗੀਆਂ ਵੀਡਿਓਜ਼ ਭੇਜਣ ਵਾਲੇ ਲਗਭਗ 1,000 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans