Menu

ਫਿਰੋਜ਼ਪੁਰ ਦੇ ਪਿੰਡ ਹਾਮਦ ਵਾਲਾ ਚ ਅੰਗੀਠੀ ਦੀ ਗੈਸ ਚੜਨ ਨਾਲ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਫਿਰੋਜ਼ਪੁਰ, 18 ਜਨਵਰੀ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਹਾਮਦਵਾਲਾ ਉਤਾੜ ਵਿਖੇ ਬੀਤੀ ਰਾਤ ਕਮਰੇ ਵਿੱਚ ਕੋਲਿਆਂ ਦੀ ਅਗੀਠੀ ਦੀ ਗੈਸ ਚੜ੍ਹਨ ਨਾਲ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ । ਪੁਲੀਸ ਥਾਣਾ ਮੱਲਾਂਵਾਲਾ ਦੇ ਅਧੀਨ ਪੈਂਦੇ ਪਿੰਡ ਹਾਮਦਵਾਲਾ ਉਤਾੜ ਦੇ ਰਹਿਣ ਵਾਲੇ ਕੇਵਲ ਸਿੰਘ ਦੀ ਨੂੰਹ ਰਾਜਵੀਰ ਕੌਰ (35) ਪਤਨੀ ਜਗਜੀਤ ਸਿੰਘ, ਪੋਤਰੇ ਸਹਿਲਪ੍ਰੀਤ ਸਿੰਘ (12) ਤੇ ਏਕਮਪ੍ਰੀਤ ਸਿੰਘ (5) ਆਪਣੇ ਕਮਰੇ ਵਿਚ ਕੋਲਿਆਂ ਵਾਲੀ ਅੰਗੀਠੀ ਬਾਲ ਕੇ ਕਰੀਬ 9 ਵਜੇ ਟੈਲੀਵਿਜ਼ਨ ਦੇਖਦੇ ਹੋਏ ਸੌਂ ਗਏ ਸਨ। ਜਦੋਂ ਸਵੇਰੇ ਮੇਰੀ ਨੂੰਹ ਮੇਰੇ ਲਈ ਚਾਹ ਨਾ ਲੈ ਕੇ ਆਈ ਤਾਂ ਦਰਵਾਜ਼ਾ ਖੋਲ੍ਹਣ ਲੱਗੇ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਧੂੰਆਂ ਨਿਕਲ ਰਿਹਾ ਸੀ ਦਰਵਾਜ਼ੇ ਦਾ ਜਿੰਦਰਾ ਤੋਡ਼ ਕੇ ਅੰਦਰ ਦੇਖਿਆ ਤਾਂ ਮੇਰੀ ਨੂੰਹ ਰਾਜਵੀਰ ਕੌਰ ਪੋਤਰੇ ਸਹਿਲਪ੍ਰੀਤ ਸਿੰਘ, ਏਕਮਪ੍ਰੀਤ ਸਿੰਘ ਦੀਆਂ ਲਾਸ਼ਾਂ ਬੈੱਡ ਉੱਪਰ ਪਈਆਂ ਸਨ । ਇਸ ਘਟਨਾ ਦੀ ਸੂਚਨਾ ਪਿੰਡ ਦੇ ਸਰਪੰਚ ਅਤੇ ਪੁਲੀਸ ਥਾਣਾ ਮੱਲਾਂਵਾਲਾ ਨੂੰ ਦਿੱਤੀ ਗਈ ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਮੱਲਾਂਵਾਲਾ ਦੇ ਮੁਖੀ ਬਲਰਾਜ ਸਿੰਘ, ਚੌਕੀ ਇੰਚਾਰਜ ਲਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ। ਘਟਨਾ ਦੀ ਸੂਚਨਾ ਮਿਲਦੇ ਹੀ ਡੀ ਐੱਸ ਪੀ ਜ਼ੀਰਾ ਰਾਜਵਿੰਦਰ ਸਿੰਘ ਰੰਧਾਵਾ, ਰਣਜੀਤ ਸਿੰਘ ਐਸਡੀਐਮ ਜ਼ੀਰਾ, ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਮੌਕੇ ਤੇ ਘਟਨਾ ਦਾ ਜਾਇਜ਼ਾ ਲੈਣ ਲਈ ਪਹੁੰਚੇ । ਥਾਣਾ ਮੁਖੀ ਬਲਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਜਬੀਰ ਕੌਰ ਦੇ ਪਿਤਾ ਰੂਪ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਭਾਣਾ ਫਰੀਦਕੋਟ ਦੇ ਬਿਆਨ ਤੇ 174 ਦੀ ਪੁਲਸ ਕਾਰਵਾਈ ਕਰਕੇ ਮ੍ਰਿਤਕ ਲਾਸ਼ਾਂ ਦਾ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਭੇਜੀਆਂ ਗਈਆਂ ਹਨ ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਇਹ ਭਾਣਾ ਜੋ ਵਾਪਰਿਆ ਹੈ ਬਹੁਤ ਹੀ ਦੁਖਦਾਇਕ ਹੈ । ਪੰਜਾਬ ਸਰਕਾਰ ਵੱਲੋਂ ਜੋ ਵੀ ਇਸ ਪਰਿਵਾਰ ਲਈ ਬਣਦੀ ਸਹਾਇਤਾ ਹੋਵੇਗੀ ਕੀਤੀ ਜਾਵੇਗੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans