ਬਠਿੰਡਾ, 18 ਜਨਵਰੀ (ਗੁਰਜੀਤ) – ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਠਿੰਡਾ ਵੱਲੋਂ ਬੇਰੁਜ਼ਗਾਰ ਨੌਜਵਾਨ ਲੜਕਿਆਂ ਲਈ ਪਲੇਸਮੈਂਟ ਕੈਂਪ 19 ਜਨਵਰੀ 2021 ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਸੀ.ਈ.ਓ. ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਇਲੈਕਟ੍ਰੀਸ਼ਿਅਨ, ਰੈਫਰੀਜਰੇਸ਼ਨ ਤੇ ਏਅਰ ਕੰਡੀਸ਼ਨਰ ਮਕੈਨਿਕ, ਆਰ.ਓ. ਰਿਪੇਅਰ ਤੇ ਹੈਲਪਰ ਦੀਆਂ ਪੋਸਟਾਂ ਲਈ ਇੰਟਰਵਿਊ ਕੀਤੀ ਜਾ ਰਹੀ ਹੈ। ਚਾਹਵਾਨ ਉਮੀਦਵਾਰ ਆਪਣਾ ਬਾਇਉਡਾਟਾ ਤੇ ਜ਼ਰੂਰੀ ਦਸਤਾਵੇਜ਼ ਲੈ ਕੇ 19 ਜਨਵਰੀ 2021 ਨੂੰ ਸਵੇਰੇ 10:30 ਵਜੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਇਨ, ਬਠਿੰਡਾ ਵਿਖੇ ਸੰਪਰਕ ਕਰ ਸਕਦੇ ਹਨ। ਉਨਾਂ ਇਹ ਵੀ ਕਿਹਾ ਕਿ ਇੰਟਰਵਿਊ ’ਤੇ ਆਉਣ ਜਾਣ ਲਈ ਕੋਈ ਮਾਣ-ਭੱਤਾ ਨਹੀਂ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਸ਼੍ਰੀ ਤੀਰਥਪਾਲ ਨੇ ਇਹ ਵੀ ਅਪੀਲ ਕੀਤੀ ਹੈ ਕਿ ਕੋਵਿਡ-19 ਦੇ ਮੱਦੇਨਜ਼ਰ ਸਾਰੇ ਉਮੀਦਵਾਰ ਮਾਸਕ ਪਾ ਕੇ ਆਉਣਾ ਯਕੀਨੀ ਬਣਾਉਣ।