Menu

ਕੋਵਿਡ ਨੂੰ ਹਰਾਉਣ ਲਈ ਘਬਰਾਉਣ ਦੀ ਨਹੀਂ ਟੀਕਾ ਲਗਵਾਉਣ ਦੀ ਲੋੜ -ਸਿਵਲ ਸਰਜਨ ਫਾਜ਼ਿਲਕਾ

ਫਾਜ਼ਿਲਕਾ, 18 ਜਨਵਰੀ (ਰਿਤਿਸ਼) – ਟੀਕਾਕਰਨ ਦੇ ਦੂਜੇ ਦਿਨ ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਨੇ ਖੁਦ ਟੀਕਾ ਲਗਵਾਉਂਦਿਆਂ ਲੋਕਾਂ ਤੇ ਹੋਰਨਾ ਸਿਹਤ ਕਾਮਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਅਫਵਾਹਾਂ `ਤੇ ਭਰੋਸਾ ਨਾ ਕੀਤਾ ਜਾਵੇ।ਸਿਵਲ ਸਰਜਨ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ-ਨਾਲ ਡਾ ਕਵਿਤਾ, ਡਾ ਅਸ਼ਵਨੀ, ਡਾ. ਰਿੰਕੂ ਅਤੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਅਨਿਲ ਧਾਮੂ ਨੇ ਵੀ ਕੋਵਿਡ ਦਾ ਟੀਕਾ ਲਗਵਾਇਆ ਅਤੇ ਸਾਰੇ ਹੀ ਟੀਕਾ ਲਗਵਾਉਣ ਤੋ ਬਾਅਦ ਤੰਦਰੁਸਤ ਤੇ ਨਾਰਮਲ ਹਨ ਤੇ ਕਿਸੇ ਵੀ ਕਿਸਮ ਦੀ ਕੋਈ ਵੀ ਮੁਸ਼ਕਲ ਟੀਕਾ ਲਗਵਾਉਣ ਤੋਂ ਬਾਅਦ ਪੇਸ਼ ਨਹੀਂ ਆਈ।
ਸਿਵਲ ਸਰਜਨ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਸਿਹਤ ਕਾਮਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਟੀਕਾਕਰਨ ਸਬੰਧੀ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਵਿਡ-19 ਟੀਕਾਕਰਨ ਦੇ ਪਹਿਲੇ ਦਿਨ ਜਿੰਨ੍ਹਾਂ ਡਾਕਟਰਾਂ ਤੇ ਸਿਹਤ ਕਾਮਿਆਂ ਨੇ ਟੀਕਾ ਲਗਵਾਇਆ ਸੀ ਉਹ ਬਿਲਕੁਲ ਸਿਹਤਮੰਦ ਤੇ ਤੰਦਰੁਸਤ ਹਨ ਤੇ ਰੋਜ਼ਾਨਾਂ ਦੀ ਤਰ੍ਹਾਂ ਹਸਪਤਾਲ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਟੀਕਾਕਰਨ ਸਿਵਲ ਹਸਪਤਾਲ ਫਾਜ਼ਿਲਕਾ ਤੇ ਸਬ ਡਵੀਜਨ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ ਹੈ।ਉਨ੍ਹਾਂ ਲੋਕਾਂ ਤੇ ਹੋਰਨਾ ਸਿਹਤ ਕਾਮਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਅਫਵਾਹਾਂ `ਤੇ ਭਰੋਸਾ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਜ਼ਿਲੇ੍ਹ ਦੇ ਸਰਕਾਰੀ ਤੇ ਪ੍ਰਾਇਵੇਟ ਹਸਪਤਾਲਾਂ ਵਿਚ ਕੰਮ ਕਰਦੇ 4092 ਸਿਹਤ ਕਾਮਿਆਂ ਨੂੰ ਟੀਕਾ ਲਗਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਇਹ ਦਵਾਈ ਇੱਕ ਵਿਅਕਤੀ ਨੂੰ ਦੋ ਪੜਾਵਾਂ ਵਿੱਚ 28 ਦਿਨ ਦੇ ਵਕਫੇ ਵਿਚ ਲਗਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਅਨਿਲ ਧਾਮੂ ਨੇ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ।ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਗਲਤ ਅਫਵਾਹਾਂ ਤੇ ਭਰਮਾਂ `ਤੇ ਭਰੋਸਾ ਨਾ ਕੀਤਾ ਜਾਵੇ ਤੇ ਇਹ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਕਿਹਾ ਕਿ ਕੋਵਿਡ-19 ਟੀਕਾਕਰਨ ਕੋਵਿਡ ਫਤਿਹ ਮੁਹਿੰਮ ਹੈ ਤੇ ਟੀਕਾ ਲਗਵਾ ਕੇ ਫਤਿਹ ਹਾਸਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਰੂਰਤ ਹੈ ਜਾਗਰੂਕ ਹੋਈਏ ਤੇ ਹੋਰਨਾਂ ਨੂੰ ਜਾਗਰੂਕ ਕਰੀਏ ਤੇ ਤੱਥਾਂ `ਤੇ ਆਧਾਰ `ਤੇ ਜਾਣਕਾਰੀ ਹਾਸਲ ਕਰੀਏ।ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਹੋਣ `ਤੇ ਸਿਹਤ ਵਿਭਾਗ ਦੇ ਡਾਕਟਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸੰਪਰਕ ਕੀਤਾ ਜਾਵੇ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰੀਏ।ਉਨ੍ਹਾਂ ਮੀਡੀਆ ਕਰਮੀਆਂ ਨੂੰ ਵੀ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਸਬੰਧੀ ਜਾਗਰੂਕਤਾ ਲਿਆਉਣ ਵਿਚ ਆਪਣਾ ਸਹਿਯੋਗ ਦਿੱਤਾ ਜਾਵੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans