Menu

ਅਮਰੀਕਾ ਨੇ ਪਾਰ ਕੀਤਾ 4 ਲੱਖ ਕੋਰੋਨਾਂ ਮੌਤਾਂ ਦਾ ਅੰਕੜਾ

ਫਰਿਜ਼ਨੋ (ਕੈਲੀਫੋਰਨੀਆਂ), 20 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਸੰਯੁਕਤ ਰਾਜ ਅਮਰੀਕਾ ਨੇ ਮੰਗਲਵਾਰ ਦੇ ਦਿਨ ਕੋਰੋਨਾਂ ਵਾਇਰਸ ਮਹਾਂਮਰੀ ਦੇ ਪ੍ਰਕੋਪ ਨਾਲ ਹੋਣ ਵਾਲਿਆਂ ਮੌਤਾਂ ਦੀ ਇੱਕ ਵੱਡੀ ਗਿਣਤੀ ਨੂੰ ਦਰਜ਼ ਕੀਤਾ ਹੈ। ਜੋਨਸ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ, ਕੋਰੋਨਾਂ ਵਾਇਰਸ ਨੇ ਮਹਾਂਮਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਯੁਕਤ ਰਾਜ ਵਿੱਚ 400,000 ਤੋਂ ਵੱਧ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਦਕਿ  ਵਾਇਰਸ ਨਾਲ ਦੇਸ਼ ਵਿੱਚ ਮਰਨ ਵਾਲਿਆਂ ਦੀ  ਲੱਗਭਗ ਇੱਕ ਮਹੀਨਾ ਪਹਿਲਾਂ ਇਹ ਗਿਣਤੀ ਤਕਰੀਬਨ 300,000 ਦਰਜ਼ ਕੀਤੀ ਗਈ ਸੀ ਅਤੇ ਸਿਹਤ ਮਾਹਿਰ ਫਰਵਰੀ ਮਹੀਨੇ ਵਿੱਚ ਕੋਵਿਡ -19 ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਦਾ ਪੰਜ ਲੱਖ ਤੱਕ ਪਹੁੰਚਣ ਦਾ ਖਦਸ਼ਾ ਪ੍ਰਗਟ ਕਰ ਰਹੇ ਹਨ।  ਜੋਨਸ ਹੌਪਕਿਨਜ਼ ਦੇ ਅਨੁਸਾਰ, ਵਿਸ਼ਵਵਿਆਪੀ ਪੱਧਰ ਤੇ ਵੀ ਕੋਰੋਨਾਂ ਮੌਤਾਂ ਦੀ ਗਿਣਤੀ ਪਿਛਲੇ ਹਫਤੇ 20 ਲੱਖ ਤੋਂ ਪਾਰ ਹੋ ਗਈ ਹੈ ਅਤੇ  ਸੰਯੁਕਤ ਰਾਜ ਅਮਰੀਕਾ ਕੋਰੋਨਾਂ ਮੌਤਾਂ ਦੀ ਗਿਣਤੀ ਵਿੱਚ ਦੁਨੀਆ ਦੀ ਅਗਵਾਈ ਕਰ ਰਿਹਾ ਹੈ। ਪਿਛਲੇ ਕੁੱਝ ਸਮੇਂ ਦੌਰਾਨ ਸੰਯੁਕਤ ਰਾਜ ਵਿੱਚ ਕੋਵਿਡ -19 ਮੌਤਾਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਇਸ ਮਹੀਨੇ ਦੇ ਸ਼ੁਰੂ ਵਿੱਚ ਹੀ ਦੇਸ਼ ਨੇ ਇੱਕ ਦਿਨ ਵਿੱਚ  ਤਕਰੀਬਨ 3,900 ਮੌਤਾਂ ਦੇ ਰਿਕਾਰਡ ਨੂੰ ਦਰਜ਼ ਕੀਤਾ ਹੈ। ਅਮਰੀਕੀ ਸੰਸਥਾ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ(ਸੀ.ਡੀ.ਸੀ)
ਦੀ ਹੋਣ ਵਾਲੀ ਨਿਰਦੇਸ਼ਕ, ਡਾ. ਰਚੇਲ ਵਾਲੇਨਸਕੀ ਅਨੁਸਾਰ ਫਰਵਰੀ ਦੇ ਅੱਧ ਤੱਕ ਦੇਸ਼ ਵਿੱਚ ਹੋਰ ਵੀ ਜ਼ਿਆਦਾ ਮੌਤਾਂ ਹੋਣ ਦਾ ਡਰ ਹੈ। ਇਸਦੇ ਇਲਾਵਾ ਇਸ ਸੰਸਥਾ ਦੇ ਅੰਕੜਿਆਂ ਅਨੁਸਾਰ, ਦਸੰਬਰ ਦੇ ਅੱਧ ਵਿੱਚ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਦੇਸ਼ ਵਿੱਚ ਕੋਵੀਡ -19 ਟੀਕੇ ਦੀਆਂ ਤਕਰੀਬਨ 12.2 ਮਿਲੀਅਨ ਤੋਂ ਵੱਧ ਖੁਰਾਕਾਂ ਨੂੰ ਲਗਾਇਆ ਗਿਆ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39847 posts
  • 0 comments
  • 0 fans