Menu

ਜੋਅ ਬਾਈਡੇਨ ਨੇ ਰਾਸ਼ਟਰਪਤੀ ਵਜੋਂ ਸੱਤਾ ਦੇ ਪਹਿਲੇ ਦਿਨ ਹੀ ਕੀਤੇ ਕਈ ਅਹਿਮ ਮੁੱਦਿਆਂ ‘ਤੇ ਕੀਤੇ ਦਸਤਖਤ

ਫਰਿਜ਼ਨੋ (ਕੈਲੀਫੋਰਨੀਆਂ), 21 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)-  ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ 20 ਜਨਵਰੀ ਨੂੰ ਆਪਣੇ ਅਹੁਦੇ ਪ੍ਰਤੀ ਹਲਫ਼ ਲੈ ਕੇ ਅਧਿਕਾਰਿਤ ਤੌਰ ‘ਤੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਜੋਅ ਬਾਈਡੇਨ ਨੇ ਆਪਣਾ ਅਹੁਦੇ ਸੰਭਾਲਦੇ ਸਾਰ ਹੀ ਪਹਿਲੇ ਦਿਨ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਕਰਦਿਆਂ ਇੱਕ ਦਰਜਨ ਤੋਂ ਵੱਧ ਐਗਜ਼ੀਕਿਊਟਿਵ ਕਾਰਵਾਈਆਂ ਤੇ ਦਸਤਖਤ ਕੀਤੇ ਹਨ। ਜੋਅ ਬਾਈਡੇਨ ਨੇ ਪੱਤਰਕਾਰਾਂ ਦੀ ਹਾਜ਼ਰੀ ਵਿੱਚ ਤਿੰਨ ਮੁੱਖ ਐਗਜ਼ੀਕਿਊਟਿਵ ਆਦੇਸ਼ਾਂ ਤੇ ਦਸਤਖਤ ਕੀਤੇ ਜਿਹਨਾਂ ਵਿੱਚ ਕੋਰੋਨਾਂ ਵਾਇਰਸ ਤੋਂ ਬਚਾਅ ਲਈ ਜਰੂਰੀ ਤੌਰ ‘ਤੇ ਮਾਸਕ ਪਾਉਣਾ, ਕਮਿਊਨੀਟੀਆਂ ਲਈ ਸਹਾਇਤਾ ਨੂੰ ਵਧਾਉਣਾ ਅਤੇ ਪੈਰਿਸ ਜਲਵਾਯੂ ਸਮਝੌਤੇ ਵਿੱਚ ਮੁੜ ਸ਼ਾਮਿਲ ਹੋਣਾ ਆਦਿ ਸ਼ਾਮਿਲ ਹਨ। ਇਸਦੇ ਇਲਾਵਾ ਵ੍ਹਾਈਟ ਹਾਊਸ ਪ੍ਰੈਸ ਸਕੱਤਰ ਦੇ ਇੱਕ ਬਿਆਨ ਅਨੁਸਾਰ ਆਉਣ ਵਾਲੇ ਦਿਨਾਂ ਅਤੇ ਹਫ਼ਤਿਆਂ ਵਿੱਚ ਹੋਰ ਕਾਰਜਕਾਰੀ ਕਾਰਵਾਈਆਂ ਦਾ ਐਲਾਨ ਕੀਤਾ ਜਾਵੇਗਾ ਜੋ ਰਾਸ਼ਟਰਪਤੀ ਦੁਆਰਾ ਅਮਰੀਕੀ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨਗੀਆਂ, ਜਿਸ ਵਿੱਚ ਅਮਰੀਕੀ ਟ੍ਰਾਂਸਜੈਂਡਰਾਂ ਉੱਤੇ ਮਿਲਟਰੀ ਸੇਵਾ ‘ਤੇ ਲੱਗੀ ਪਾਬੰਦੀ ਨੂੰ ਰੱਦ ਕਰਨਾ ਅਤੇ ਮੈਕਸੀਕੋ ਸਿਟੀ ਨੀਤੀ ਨੂੰ ਉਲਟਾਉਣਾ ਵੀ ਸ਼ਾਮਲ ਹੈ। ਰਾਸ਼ਟਰਪਤੀ ਜੋਅ ਬਾਈਡੇਨ ਨੇ ਆਪਣੇ ਅਹੁਦੇ ਦੇ ਪਹਿਲੇ ਦਿਨ ਹੀ ਕੰਮ ਦੀ ਸ਼ੁਰੂਆਤ ਕਰਕੇ ਅਮਰੀਕੀ ਲੋਕਾਂ ਦੇ ਸੁਨਹਿਰੇ ਭਵਿੱਖ  ਵੱਲ ਕਦਮ ਪੁੱਟਿਆ ਹੈ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans