Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਰੋਡ ਸੇਫਟੀ ਦੇ ਨਿਯਮਾਂ ਦੀ ਪਾਲਣਾ ਕਰਨ ਹਿੱਤ ਚੁੱਕੀ ਸਹੁੰ

ਫਾਜ਼ਿਲਕਾ, 22 ਜਨਵਰੀ (ਰਿਤਿਸ਼) – ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਹਿੱਤ ਲੋਕਾਂ ਨੂੰ ਜਾਗਰੂਕ ਕਰਨ ਲਈ 18 ਜਨਵਰੀ ਤੋਂ 17 ਫਰਵਰੀ 2021 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸੜਕ ਸੁਰੱਖਿਆ, ਜੀਵਨ ਰੱਖਿਆ ਦੇ ਨਾਅਰੇ ਦੇ ਮੱਦੇਨਜਰ ਰੋਡ ਸੇਫਟੀ ਦੇ ਨਿਯਮਾਂ ਦੀ ਪਾਲਣਾ ਕਰਨ ਹਿੱਤ ਸਹੁੰ ਚੁੱਕੀ।
ਇਸ ਮੌਕੇ ਡਿਪਟੀ ਕਮਿਸ਼ਨਰ ਤੇ ਅਧਿਕਾਰੀਆਂ ਨੇ ਪ੍ਰਣ ਕਰਦਿਆਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਰੇਡ ਸੇਫਟੀ ਦੇ ਨਿਯਮਾਂ ਦੀ ਪਾਲਣਾ ਕਰਾਂਗੇ। ਉਨ੍ਹਾਂ ਕਿਹਾ ਕਿ ਡਰਾਈਵਿੰਗ ਕਰਦੇ ਸਮੇਂ ਕਿਸੇ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਾਂਗਾ।ਇਸ ਦੌਰਾਨ ਉਨ੍ਹਾਂ ਜਾਗਰੂਕ ਕਰਦਿਆਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕੀਤੀ ਜਾਵੇ, ਜੇਕਰ ਜ਼ਰੂਰੀ ਹੋਵੇ ਤਾਂ ਸੜਕ ਦੇ ਇਕ ਪਾਸੇ ਵਹੀਕਲ ਰੋਕ ਕੇ ਮੋਬਾਈਲ ਸੁਣਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਜਾਗਰੂਕ ਕਰਦਿਆਂ ਕਿਹਾ ਕਿ ਵਹੀਕਲ ਚਲਾਉਣ ਸਮੇਂ ਹੈਲਮੇਟ ਦੀ ਜ਼ਰੂਰ ਵਰਤੋਂ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸੜਕ `ਤੇ ਲੱਗੀਆਂ ਹੋਈਆਂ ਲਾਈਟਾਂ ਦਾ ਵੀ ਪਾਲਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਹੋਰ ਜਾਗਰੂਕਤਾ ਪੈਦਾ ਕਰਨ ਵਿਚ 24 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪੈਦਲ ਮਾਰਚ ਵੀ ਕੱਢਿਆ ਜਾਵੇਗਾ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ, ਸ੍ਰੀ ਅਮਰੀਕ ਸਿੰਘ, ਸ. ਮਨਜੀਤ ਸਿੰਘ ਸੁਪਰਡੰਟ, ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans