Menu

ਅਮਰੀਕਾ ਦੇ 28 ਰਾਜਾਂ ਵਿੱਚ ਫੈਲਿਆ ਯੂਕੇ ਕੋਰੋਨਾ ਵਾਇਰਸ ਦਾ ਨਵਾਂ ਰੂਪ : ਸੀ.ਡੀ.ਸੀ

ਫਰਿਜ਼ਨੋ (ਕੈਲੀਫੋਰਨੀਆ), 28  ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੀ ਬਿਮਾਰੀ  ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ) ਸੰਸਥਾ ਨੇ ਬੁੱਧਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨਾਈਟਿਡ ਕਿੰਗਡਮ ਵਿੱਚ ਸਭ ਤੋਂ ਪਹਿਲਾਂ ਪਹਿਚਾਣਿਆ ਗਿਆ ਕੋਰੋਨਾਂ ਵਾਇਰਸ ਦਾ ਇੱਕ ਬਹੁਤ ਹੀ ਜਲਦੀ ਫੈਲਣ ਵਾਲਾ ਰੂਪ ਹੁਣ ਦੇਸ਼ ਦੇ 28 ਰਾਜਾਂ ਵਿੱਚ ਘੱਟੋ ਘੱਟ 315 ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ। ਸੀ.ਡੀ.ਸੀ ਡਾਟਾਬੇਸ ਦੇ ਅਨੁਸਾਰ ਫਲੋਰਿਡਾ ਅਤੇ ਕੈਲੀਫੋਰਨੀਆ ਵਿੱਚ ਇਸ ਵਾਇਰਸ ਨਾਲ ਪੀੜਤ ਮਰੀਜਾਂ ਦੇ ਲੱਗਭਗ 92 ਮਾਮਲੇ ਸਾਹਮਣੇ ਆਏ ਹਨ। ਜਦਕਿ ਵਾਇਰਸ ਦਾ ਇਹ ਰੂਪ ਹੋਰਾਂ ਰਾਜਾਂ ਦੇ ਨਾਲ ਉੱਤਰੀ ਕੈਰੋਲਿਨਾ, ਪੈਨਸਿਲਵੇਨੀਆ, ਵਾਸ਼ਿੰਗਟਨ, ਟੈਕਸਾਸ, ਜਾਰਜੀਆ ਅਤੇ ਲੂਈਸਿਆਨਾ ਵਿੱਚ ਵੀ ਪਾਇਆ ਗਿਆ ਹੈ। ਇਸ ਸੰਬੰਧੀ ਡਾਕਟਰ ਰੋਸ਼ੇਲ ਵਾਲੈਂਸਕੀ ਨੇ ਦੱਸਿਆ ਕਿ ਇਹ ਵਾਇਰਸ ਜੋ ਕਿ ਬੀ .1.1.7 ਵਜੋਂ ਜਾਣਿਆ ਜਾਂਦਾ ਹੈ, ਜ਼ਿਆਦਾ ਪਰਿਵਰਤਨਸ਼ੀਲ ਹੈ ਅਤੇ ਜਿਸ ਨਾਲ ਕੇਸਾਂ ਦੀ ਗਿਣਤੀ ਹੋਰ ਵੱਧ ਹੋ ਸਕਦੀ ਹੈ। ਇਸਦੇ ਇਲਾਵਾ ਵਾਲੈਂਸਕੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਬ੍ਰਾਜ਼ੀਲ ਵਿੱਚ ਪਹਿਲਾਂ ਪਹਿਚਾਣਿਆ ਗਿਆ ਵਾਇਰਸ ਦਾ ਇੱਕ ਹੋਰ ਰੂਪ, ਜਿਸ ਨੂੰ ਪੀ .1 ਕਿਹਾ ਜਾਂਦਾ ਹੈ, ਵੀ ਮਿਨੇਸੋਟਾ ਦੇ ਇੱਕ ਵਿਅਕਤੀ ਵਿੱਚ ਪਾਇਆ ਗਿਆ ਹੈ । ਸੀ.ਡੀ.ਸੀ ਅਨੁਸਾਰ ਵਾਇਰਸ ਦੇ ਇਹਨਾਂ ਜਲਦੀ ਫੈਲਣ ਵਾਲੇ ਰੂਪਾਂ ਤੋਂ ਸੁਰੱਖਿਅਤ ਰਹਿਣ ਲਈ ਸਾਵਧਾਨੀ ਵਰਤਣੀ ਬਹੁਤ ਜਰੂਰੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans