Menu

ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਗਰਮ : ਸੋਨੀ

ਚੰਡੀਗੜ, 29 ਜਨਵਰੀ (ਹਰਜੀਤ ਮਠਾੜੂ) – ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਗਰਮ ਹੈ।ਇਹ ਪ੍ਰਗਟਾਵਾ ਅੱਜ ਇੱਥੇ ਸੂਬੇ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਕੀਤਾ ਗਿਆ। 

ਅੱਜ ਇੱਥੇ ਪੰਜਾਬ ਭਵਨ ਵਿਖੇ ਡਾਕਟਰੀ ਸਿੱਖਿਆ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ, ਸਰਕਾਰੀ ਡੈਂਟਲ ਕਾਲਜ, ਆਯੂਰਵੈਦਿਕ ਕਾਲਜ, ਬਾਬਾ ਫਰੀਦ ਹੈਲਥ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਫਰੀਦਕੋਟ , ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਕੋਵਿਡ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਬੇਮਿਸਾਲ ਕੰਮ ਕੀਤਾ ਗਿਆ ਹੈ ਜਿਸਦੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਕਈ ਮੌਕਿਆਂ ’ਤੇ ਸ਼ਲਾਘਾ ਕੀਤੀ ਗਈ ਹੈ ਜੋ ਕਿ ਸਾਡੇ ਸਾਰੇ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ। 

ਉਨਾਂ ਕਿਹਾ ਕਿ ਕੋਵਿਡ ਕਾਰਨ ਜਿਹੜੇ ਸਰਕਾਰੀ ਮੈਡੀਕਲ ਕਾਲਜਾਂ ਦੇ ਵਿਕਾਸ ਕਾਰਜ ਰੁਕ ਗਏ ਸਨ, ਉਨਾਂ ਨੂੰ ਹੁਣ ਜੰਗੀ ਪੱਧਰ ’ਤੇ ਮੁਕੰਮਲ ਕਰਨ ਲਈ ਯਤਨ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਵਿੱਤੀ ਵਰੇ 2020-21 ਲਈ ਪ੍ਰਾਪਤ ਫੰਡਾਂ ਦੀ ਵਰਤੋਂ ਕੀਤੀ ਜਾ ਸਕੇ।ਉਨਾਂ ਡਾਕਟਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜਾਂ ਵੱਲੋਂ ਪ੍ਰਾਪਤ ਹਰੇਕ ਮੰਗ ਨੂੰ ਸਮਾਂਬੱਧ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। 

ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਵਿੱਤੀ ਵਰੇ 2020-21 ਲਈ ਪਾ੍ਰਪਤ ਫੰਡਾਂ ਵਿੱਚੋਂ ਹੋਏ ਖ਼ਰਚ ਦੀ ਅਤੇ ਵਿੱਤੀ ਵਰੇ 2021-22 ਲਈ ਲੋੜੀਂਦੇ ਬਜਟ ਸਬੰਧੀ ਕਾਲਜ-ਵਾਰ ਸਮੀਖਿਆ ਕੀਤੀ ਗਈ।ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ ਲਈ ਪ੍ਰਾਪਤ ਫੰਡਾਂ ਨੂੰ ਨਿਯਮਾਂ ਅਨੁਸਾਰ ਖ਼ਰਚ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਫੰਡਾਂ ਲੈਪਸ ਨਾ ਹੋਣ।

ਉਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੰਡਾਂ ਨੂੰ ਵਰਤਣ ਸਬੰਧੀ ਪੰਜਾਬ ਸਰਕਾਰ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ। 

ਇਸ ਮੌਕੇ ਉਨਾਂ ਗੁਰੂ ਰਵੀਦਾਸ ਯੂਨੀਵਰਸਿਟੀ ਦਾ ਕੈਲੰਡਰ ਵੀ ਜਾਰੀ ਕੀਤਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਾਬਾ ਫਰੀਦ ਹੈਲਥ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਆਈ.ਏ.ਐਸ. ਹਾਜ਼ਰ ਸਨ। 

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39931 posts
  • 0 comments
  • 0 fans