Menu

ਕੋਰੋਨਾ ਟੀਕਾ ਵਿਰੋਧੀ ਅਨਸਰਾਂ ਨੇ ਕੀਤਾ ਟੀਕਾਕਰਨ ਕੇਂਦਰ ਨੂੰ ਅਸਥਾਈ ਤੌਰ ‘ਤੇ ਬੰਦ

ਫਰਿਜ਼ਨੋ (ਕੈਲੀਫੋਰਨੀਆ), 31  ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆ ਦੀ ਲਾਸ ਏਂਜਲਸ ਕਾਉਂਟੀ ਵਿੱਚ ਸ਼ਨੀਵਾਰ ਨੂੰ ਕੋਰੋਨਾ ਟੀਕਾਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਇੱਕ ਕੋਰੋਨਾ ਟੀਕਾ ਕੇਂਦਰ ਨੂੰ ਅਸਥਾਈ ਤੌਰ ਤੇ ਬੰਦ ਕੀਤਾ ਗਿਆ। ਇਸ ਸੰਬੰਧੀ ਅਧਿਕਾਰੀਆਂ ਅਨੁਸਾਰ ਲਾਸ ਏਂਜਲਸ ਵਿੱਚ ਸ਼ੁਰੂ ਕੀਤੇ ਗਏ ਦੇਸ਼ ਦੇ ਸਭ ਤੋਂ ਵੱਡੇ ਟੀਕਾਕਰਨ ਕੇਂਦਰ ਡੋਜ਼ਰ ਸਟੇਡੀਅਮ ਨੂੰ ਅਸਥਾਈ ਤੌਰ ‘ਤੇ ਬੰਦ ਕੀਤਾ ਗਿਆ ਕਿਉਂਕਿ ਦਰਜਨਾਂ ਪ੍ਰਦਰਸ਼ਨਕਾਰੀਆਂ ਨੇ ਇਸਦੇ ਰਾਸਤੇ ਅਤੇ ਪ੍ਰਵੇਸ਼ ਦੁਆਰ ਨੂੰ ਬੰਦ ਕਰ ਦਿੱਤਾ ਸੀ। ਇਸਦੇ ਬਾਅਦ ਲਾਸ ਏਂਜਲਸ ਦੇ ਅੱਗ ਬੁਝਾਊ ਵਿਭਾਗ ਦੁਆਰਾ ਸੁਰੱਖਿਆ ਕਾਰਨਾਂ ਕਰਕੇ ਡੋਜਰ ਸਟੇਡੀਅਮ ਟੀਕਾਕਰਨ ਕੇਂਦਰ ਦਾ ਪ੍ਰਵੇਸ਼ ਵੀ ਦੁਪਹਿਰ 2 ਵਜੇ ਬੰਦ ਕੀਤਾ ਗਿਆ। ਇਹਨਾਂ ਪ੍ਰਦਰਸ਼ਨਕਾਰੀਆਂ ਵਿੱਚ ਕੋਰੋਨਾਂ ਟੀਕਾ ਅਤੇ ਹੋਰ ਗਰੁੱਪਾਂ ਦੇ ਮੈਂਬਰ ਸ਼ਾਮਿਲ ਸਨ ਜੋ ਕਿ ਕੋਵਿਡ -19 ਟੀਕੇ ਨੂੰ ਖਤਮ ਕਰਨ ਅਤੇ ਲੋਕਾਂ ਨੂੰ ਇਹ ਟੀਕਾ ਨਾਂ ਲਗਵਾਉਣ ਲਈ ਰੌਲਾ ਪਾ ਰਹੇ ਸਨ ਜਦਕਿ ਪੁਲਿਸ ਅਨੁਸਾਰ ਇਸ ਪ੍ਰਦਰਸ਼ਨ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਹਿੰਸਕ ਘਟਨਾ ਹੋਣ ਦੀ ਜਾਣਕਾਰੀ ਨਹੀ ਹੈ। ਅਧਿਕਾਰੀਆਂ ਅਨੁਸਾਰ ਇਸ ਦੌਰਾਨ ਇਹ  ਟੀਕਾਕਰਨ ਕੇਂਦਰ  3 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਦੁਬਾਰਾ ਖੋਲ੍ਹਿਆ ਗਿਆ ਜੋ ਕਿ ਆਮ ਤੌਰ ‘ਤੇ ਸਵੇਰੇ 8 ਵਜੇ ਤੋਂ ਸ਼ਾਮ ਦੇ 8 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਇਸ ਕੇਂਦਰ  ਦੇ ਦੁਬਾਰਾ ਖੁੱਲ੍ਹਣ ਤੋਂ ਬਾਅਦ, ਗਵਰਨਰ ਗੈਵਿਨ ਗਵਿਨ ਨਿਊਸਮ ਨੇ ਟਵੀਟ ਕਰਦਿਆਂ  ਡੋਜ਼ਰ ਸਟੇਡੀਅਮ ਕੋਰੋਨਾ ਟੀਕਾਕਰਨ ਕੇਂਦਰ ਦੇ ਵਾਪਿਸ ਚੱਲਣ ਦੀ ਜਾਣਕਾਰੀ ਦਿੱਤੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans