Menu

ਪੰਜਾਬ ਦੀਆਂ ਨਹਿਰਾਂ ਵਿੱਚ 2 ਤੋਂ 9 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 1 ਫਰਵਰੀ (ਹਰਜੀਤ ਮਠਾੜੂ) – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 2 ਤੋਂ 9 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ-ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
           ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਲਾਹੌਰ ਬ੍ਰਾਂਚ ਅਤੇ ਇਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans