Menu

ਫਾਜ਼ਿਲਕਾ : ਮੰਗਲਵਾਰ ਨੂੰ 229 ਉਮੀਦਵਾਰਾਂ ਨੇ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ-ਜ਼ਿਲਾ ਚੋਣਕਾਰ ਅਫ਼ਸਰ

ਫਾਜ਼ਿਲਕਾ 2 ਫ਼ਰਵਰੀ (ਰਿਤਿਸ਼) – ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 14 ਫਰਵਰੀ 2021 ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਜ਼ਿਲੇ ’ਚ ਮੰਗਲਵਾਰ ਨੂੰ 229 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ ਹਨ ਜਦਕਿ 30 ਜਨਵਰੀ ਨੂੰ ਪਹਿਲੇ ਦਿਨ 4 ਅਤੇ 1 ਫਰਵਰੀ ਨੂੰ 111 ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ।
ਜ਼ਿਲਾ ਚੋਣਕਾਰ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮੰਗਲਵਾਰ ਨੂੰ ਅਬੋਹਰ ਕਾਰਪੋਰੇਸ਼ਨ ਤੋਂ 87 ਉਮੀਦਵਾਰਾਂ ਵਲੋਂ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਇਸ ਤੋਂ ਇਲਾਵਾ ਨਗਰ ਕੌਂਸਲ ਫਾਜ਼ਿਲਕਾ ਤੋਂ 67 ਤੇ ਜਲਾਲਾਬਾਦ ਤੋਂ 61 ਅਤੇ ਨਗਰ ਪੰਚਾਇਤ ਅਰਨੀਵਾਲਾ ਸ਼ੇਖ ਸੁਭਾਨ ਤੋਂ 14 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।
ਜ਼ਿਲਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਮਿਤੀ 3 ਫਰਵਰੀ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 5 ਫਰਵਰੀ 2021 ਹੈ ਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 5 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ 14 ਫਰਵਰੀ 2021 ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ।

Listen Live

Subscription Radio Punjab Today

Our Facebook

Social Counter

  • 18577 posts
  • 1 comments
  • 0 fans

Log In