Menu

ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਫਾਜ਼ਿਲਕਾ, 3 ਫਰਵਰੀ (ਰਿਤਿਸ਼) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਵੱਲੋਂ ਜਿਲ੍ਹਾ ਫਾਜਿਲਕਾ ਦੇ ਸਰਕਾਰੀ ਪ੍ਰਾਇਮਰੀ ਸਿਟੀ ਸਕੂਲ ਦਾ ਦੌਰਾ ਕੀਤਾ ਗਿਆ। ਸਕੂਲ ਮੁੱਖੀ ਮੈਡਮ ਨੀਲਮ ਬਜਾਜ ਵੱਲੋ ਉਹਨਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਸਕੂਲ ਬਾਰੇ ਜਾਣਕਾਰੀ ਦਿੱਤੀ ਗਈ।
ਡਾ.ਬੱਲ ਨੇ ਕਿਹਾ ਕਿ ਸਿਟੀ ਸਕੂਲ ਸਿੱਖਿਆ ਦੇ ਨਾਲ ਹਰ ਖੇਤਰ ਵਿੱਚ ਮੱਲਾ ਮਾਰ ਰਿਹਾ ਹੈ।ਮੈਡਮ ਨੀਲਮ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਤੇ ਐਸ ਸੀ ਈ ਆਰ ਟੀ ਵੱਲੋ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲੇ ਜੋ ਲਗਾਤਾਰ ਅੱਠ ਮਹੀਨੇ ਚੱਲੇ।ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੀ ਵਿਦਿਆਰਥਣ ਸੁਨੀਤਾ ਰਾਣੀ ਨੇ ਪੀਪੀਟੀ ਮੇਕਿੰਗ ਮੁਕਾਬਲੇ ਵਿੱਚ ਸਟੇਟ ਪੱਧਰ ਤੇ ਪਹਿਲਾਂ ਸਥਾਨ ਪ੍ਰਾਪਤ ਕਰਕੇ ਫਾਜਿਲਕਾ ਜਿਲ੍ਹੇ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ।ਹਰਮਨਦੀਪ ਕੌਰ ਨੇ ਗੀਤ ਗਾਇਨ ਮੁਕਾਬਲੇ ਵਿੱਚ ਜਿਲ੍ਹਾ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਤੋ ਇਲਾਵਾ ਹਰਜੀਤ ਕੌਰ, ਨੈਨਾ ਰਾਣੀ, ਖੁਸ਼ੀ ਰਾਣੀ, ਮਨਜੋਤ ਕੌਰ, ਗੁਰਸੇਵਕ ਸਿੰਘ ਅਤੇ ਹਰਸ਼ਦੀਪ ਸਿੰਘ ਨੇ ਉਕਤ ਮੁਕਾਬਲਿਆਂ ਵਿੱਚ ਵਧੀਆ ਕਾਰਗੁਜਾਰੀ ਦਿਖਾਉਦਿਆ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।
ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ ਵੱਲੋਂ ਕਰੋਨਾ ਸੰਕਟ ਸਮੇ ਦੌਰਾਨ ਵੀ ਲਗਾਤਾਰ ਬੱਚਿਆਂ ਨਾਲ ਰਾਬਤਾ ਕਾਇਮ ਕਰਕੇ ਆਨਲਾਈਨ ਪੜ੍ਹਾਈ ਅਤੇ ਵਿੱਦਿਅਕ ਮੁਕਾਬਲਿਆਂ ਦੀ ਤਿਆਰੀ ਬੜੇ ਹੀ ਸੁਚੱਜੇ ਢੰਗ ਨਾਲ ਕਰਵਾਈ ਗਈ ਹੈ।ਇਸ ਮੌਕੇ `ਤੇ ਡੀਈਓ ਅਤੇ ਡਿਪਟੀ ਡੀਈਓ ਵੱਲੋਂ ਵਿਸ਼ੇਸ਼ ਤੌਰ ਤੇ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਹੌਂਸਲਾ ਅਫਜਾਈ ਕੀਤੀ ਗਈ।
ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਨੇ ਦੱਸਿਆ ਕਿ ਪੀ ਏ ਐਸ, ਮਿਸ਼ਨ ਸ਼ਤ ਪ੍ਰਤੀਸ਼ਤ  ਇੰਗਲਿਸ਼ ਬੂਸਟਰ ਕਲੱਬ ਸਮੇਤ,ਬੱਡੀ ਗਰੁੱਪ ਆਦਿ ਵਿਭਾਗ ਵੱਲੋ ਚਲਾਏ ਹਰ ਪ੍ਰੈਜਕਟ ਵਿਚ ਸਕੂਲ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਜਾਂਦਾ ਹੈ। ਇਸ ਲਈ ਸਕੂਲ ਮੁੱਖੀ ਅਤੇ ਸਮੂਹ ਸਟਾਫ ਵਧਾਈ ਦਾ ਹੱਕਦਾਰ ਹੈ। ਇਸ ਮੌਕੇ `ਤੇ ਸਕੂਲ ਮੁੱਖੀ ਮੈਡਮ ਨੀਲਮ ਬਜਾਜ,ਅਨੂਪ ਗਰੋਵਰ,ਜਸਵਿੰਦਰ ਕੌਰ, ਨੀਤੂ ਛਾਬੜਾ, ਜਯੋਤੀ ਰਾਣੀ, ਕਲਪਨਾ ਨਾਗਪਾਲ , ਭਾਰਤੀ ਫਾਊਡੇਸ਼ਨ ਤੋ ਮੁਕੇਸ਼ ਪੁਰੋਹਿਤ, ਮੰਗਾ ਸਿੰਘ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਮੌਜੂਦ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans