Menu

ਸੜਕੀ ਦੁਰਘਟਨਾਵਾਂ `ਤੇ ਠੱਲ ਪਾਉਣ ਲਈ ਆਵਾਰਾ ਪਸ਼ੂਆਂ ਨੂੰ ਲਿਜਾਇਆ ਜਾ ਰਿਹਾ ਹੈ ਗਊਸ਼ਾਲਾ

ਫਾਜ਼ਿਲਕਾ, 4 ਫਰਵਰੀ (ਰਿਤਿਸ਼) – ਸੜਕੀ ਦੁਰਘਟਨਾਵਾਂ `ਤੇ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿਭਾਗਾਂ ਵੱਲੋਂ ਗਤੀਵਿਧੀਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ।ਸੜਕਾਂ `ਤੇ ਘੰੁਮਦੇ ਆਵਾਰਾ ਪਸ਼ੂਆਂ ਕਰਕੇ ਘਟਨਾਵਾਂ ਹੋ ਜਾਂਦੀਆਂ ਹਨ ਜਿਸ ਕਾਰਨ ਕੀਮਤੀ ਜਾਨਾ ਵੀ ਚਲੀਆਂ ਜਾਂਦੀਆ ਹਨ। ਸੜਕੀ ਘਟਨਾਂਵਾਂ ਨੂੰ ਰੋਕਣ ਲਈ ਆਵਾਰਾ ਪਸ਼ੂਆਂ ਨੂੰ ਕੈਟਲ ਪੋਂਡ ਵਿਖੇ ਲਿਜਾਇਆ ਜਾ ਰਿਹਾ ਹੈ।
ਕੈਂਟਲ ਪੌਂਡ ਦੇ ਕੇਅਰ ਟੇਕਰ ਸੋਨੂ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਰੋਡ ਸੇਫਟੀ ਨਿਯਮਾਂ ਦੀ ਪਾਲਣ ਕਰਵਾਉਣ ਅਤੇ ਸੜਕ ਸੁਰੱਖਿਆ ਮਹੀਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕਾਰਵਾਈਆਂ ਵੀ ਕੀਤੀਆਂ ਜਾ ਰਹੀ ਹਨ।ਇਸ ਤਹਿਤ ਸੜਕਾਂ ’ਤੇ ਘੁੰਮ ਰਹੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾ ਵਿਖੇ ਲਿਜਾਇਆ ਜਾ ਰਿਹਾ ਹੈ ਤੇ ਟੈਗਿੰਗ ਵੀ ਕੀਤੀ ਜਾ ਰਹੀ ਹੈ।
ਵਿਭਾਗਾਂ ਦੇ ਸਹਿਯੋਗ ਨਾਲ ਵੱਖ-ਵੱਖ ਏਰੀਏ `ਚੋਂ ਆਵਾਰਾ ਪਸ਼ੂਆਂ ਨੂੰ ਚੱਕ ਕੇ ਲਿਜਾਇਆ ਜਾ ਰਿਹਾ ਹੈ ਤਾਂ ਜ਼ੋ ਆਵਾਰਾ ਪਸ਼ੂਆਂ ਕਾਰਨ ਹੋ ਰਹੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲਗਭਗ 22 ਆਵਾਰਾ ਪਸ਼ੂਆਂ ਨੂੰ ਮਦਨ ਗੋਪਾਲ ਰੋਡ ਅਤੇ ਹੋਰ ਵੱਖ-ਵੱਖ ਏਰੀਏ ਤੋਂ ਗਉਸ਼ਾਲਾ ਵਿਖੇ ਲਿਜਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਸ਼ੂ ਪਾਲਕਾਂ ਵੱਲੋਂ ਪਸ਼ੂਆਂ ਨੂੰ ਸੜਕਾਂ `ਤੇ ਨਾ ਛੱਡਿਆ ਜਾਵੇ , ਪਸ਼ੂ ਸੜਕਾਂ `ਤੇ ਘੁੰਮਦੇ ਹਨ ਤੇ ਦੁਰਘਟਨਾ ਦਾ ਕਾਰਨ ਬਣ ਜਾਂਦੇ ਹਨ।ਰਾਤ ਸਮੇਂ ਸੜਕਾਂ `ਤੇ ਬੈਠ ਪਸ਼ੂ ਦਿਖਾਈ ਨਹੀਂ ਦਿੰਦੇ ਜਿਸ ਨਾਲ ਘਟਨਾ ਵਾਪਰ ਜਾਂਦੀ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans