Menu

ਫਿਰੋਜ਼ਪੁਰ ਚ ਭਾਰਤ ਬੰਦ ਨੂੰ ਭਰਪੂਰ ਹੁੰਗਾਰਾ, ਗੱਜੇ ਕਿਸਾਨ

ਫਿਰੋਜ਼ਪੁਰ 6 ਫਰਵਰੀ ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਭਾਰਤ ਬੰਦ ਦੇ ਸਮਰਥਨ ਵਿਚ ਸਮੂਹ ਕਿਸਾਨ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਫਿਰੋਜ਼ਪੁਰ ਛਾਉਣੀ ਚੁੰਗੀ ਨੰਬਰ 7 ‘ਤੇ ਵਿਸ਼ਾਲ ਧਾਰਨ ਦੇ ਕੇ ਕੇਂਦਰ ਸਰਕਾਰ ਵਿਰੁੱਧ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਭਾਰਤ ਬੰਦ ਦੀ ਇਸ ਕਾਲ ਤੇ ਆਸ ਪਾਸ ਦੇ ਪਿੰਡਾਂ ਤੋਂ ਲੋਕਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਨੌਜਵਾਨ ਆਪਣੀਆਂ ਟਰੈਕਟਰ ਟਰਾਲੀਆਂ, ਵਹੀਕਲਾਂ ਤੇ ਧਰਨੇ ਵਿਚ ਸ਼ਾਮਲ ਹੋਏ। ਇਸ ਧਰਨੇ ਵਿਚ ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਨਿਖੇਧੀ ਕੀਤੀ ਅਤੇ ਦਿੱਲੀ ਧਰਨੇ ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਕਿਸਾਨੀ ਘੋਲ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅੱਜ ਦੇ ਇਸ ਧਰਨੇ ਦੀ ਸ਼ੁਰੂਆਤ ਕਿਸਾਨੀ ਘੋਲ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜ਼ਲੀ ਦਿੱਤੀ ਗਈ ਅਤੇ ਕਿਹਾ ਕਿ ਇਸ ਘੋਲ ਵਿਚ ਸ਼ਹੀਦ ਹੋਏ ਸਾਥੀਆਂ ਦੀ ਕੁਰਬਾਨੀਆਂ ਅਜਾਈ ਨਹੀਂ ਜਾਣਗੀਆਂ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਯੂਨੀਅਨ ਕਾਦੀਆ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ਤੇ ਕਿਸਾਨਾਂ ਦਾ ਘਾਣ ਕਰਨ ਤੇ ਤੁਲੀ ਹੋਈ ਹੈ। ਜਿਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਧਰਨੇ ਵਿਚ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39843 posts
  • 0 comments
  • 0 fans