Menu

ਫਰਿਜ਼ਨੋ ਵਿੱਚ ਦਰੱਖਤ ਨਾਲ ਟਕਰਾਈ ਕਾਰ, ਡਰਾਈਵਰ ਦੀ ਹੋਈ ਮੌਕੇ ‘ਤੇ ਮੌਤ

ਫਰਿਜ਼ਨੋ (ਕੈਲੀਫੋਰਨੀਆ), 7 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ) – ਕੈਲੀਫੋਰਨੀਆ ਸੂਬੇ ਵਿੱਚ ਹੁੰਦੇ ਸੜਕ ਹਾਦਸਿਆਂ ਵਿੱਚ ਸ਼ਨੀਵਾਰ ਦੀ ਸਵੇਰ ਇੱਕ ਹੋਰ ਹਾਦਸਾ ਸ਼ਾਮਿਲ ਹੋ ਗਿਆ ਹੈ। ਇਸ ਹਾਦਸੇ ਬਾਰੇ ਕੈਲੀਫੋਰਨੀਆ ਹਾਈਵੇਅ ਪੈਟ੍ਰੋਲ (ਸੀ ਐਚ ਪੀ) ਦੀ ਰਿਪੋਰਟ ਅਨੁਸਾਰ ਦੱਖਣੀ ਪੂਰਬੀ ਫਰਿਜ਼ਨੋ ਵਿੱਚ ਸ਼ਨੀਵਾਰ ਨੂੰ ਇੱਕ ਐਸ ਯੂ ਵੀ ਦੀ ਦਰੱਖਤ ਨਾਲ ਟੱਕਰ ਹੋਣ ਤੋਂ ਬਾਅਦ ਇੱਕ 60 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੂੰ ਫਰਿਜ਼ਨੋ ਦੇ ਬਟਲਰ ਅਤੇ ਸਨੀਸਾਈਡ ਐਵੀਨਿਊ ਦੇ ਨੇੜੇ ਹੋਏ ਹਾਦਸੇ ਦੀ ਸੂਚਨਾ ਸਵੇਰੇ 9:30 ਤੋਂ ਪਹਿਲਾਂ ਪ੍ਰਾਪਤ ਹੋਈ। ਇਸ ਹਾਦਸੇ ਬਾਰੇ ਸੀ ਐਚ ਪੀ ਦੇ ਬੁਲਾਰੇ ਮਾਈਕ ਸਾਲਸ ਨੇ ਦੱਸਿਆ ਕਿ ਇੱਕ 60 ਸਾਲਾਂ ਆਦਮੀ ਸਨੀਸਾਈਡ ਦੇ ਪੱਛਮ ਵਿੱਚ ਬਟਲਰ ਐਵੇਨਿਊ ਦੇ ਪੱਛਮ ਵੱਲ ਇੱਕ ਫੋਰਡ ਐਜ ਕਾਰ ਤੇ ਜਾ  ਰਿਹਾ ਸੀ, ਇਸੇ ਦੌਰਾਨ ਉਸਦੀ ਕਾਰ ਕੰਟਰੋਲ ਤੋਂ ਬਾਹਰ ਹੋ ਕੇ ਸੜਕ ਤੇ ਇੱਕ ਪਾਸੇ ਦੀ ਹੁੰਦੀ ਹੋਈ ਇੱਕ ਦਰੱਖਤ ਨਾਲ ਟਕਰਾ ਗਈ। ਸਾਲਸ ਅਨੁਸਾਰ ਇਸ ਹਾਦਸੇ ਵਿੱਚ ਵਾਹਨ ਦੇ ਬੁਰੀ ਤਰ੍ਹਾਂ  ਨੁਕਸਾਨੇ ਜਾਣ ਦੇ ਨਾਲ ਕਾਰ  ਚਾਲਕ ਨੂੰ ਮੌਕੇ ਤੇ ਹੀ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਸੀ। ਇਸ ਆਦਮੀ ਦਾ ਨਾਮ ਉਸਦੇ ਪਰਿਵਾਰ ਨੂੰ ਸੂਚਿਤ ਕਰਨ ਤੋਂ ਪਹਿਲਾਂ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਸੀ। ਅਧਿਕਾਰੀਆਂ ਅਨੁਸਾਰ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਧਿਕਾਰੀ , ਡਰਾਈਵਰ ਵੱਲੋਂ ਕਾਰ ਦਾ  ਨਿਯੰਤਰਣ ਗੁਆਉਣ ਤੋਂ ਪਹਿਲਾਂ ਕੋਈ ਸਿਹਤ ਸਮੱਸਿਆ ਦਾ ਸਾਹਮਣਾ ਕਰਨ ਦੀ ਸੰਭਾਵਨਾ ਨੂੰ ਵੀ ਧਿਆਨ ਵਿੱਚ ਰੱਖ ਰਹੇ ਹਨ। ਪੁਲਿਸ ਨੇ ਹਾਦਸੇ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਵਿਅਕਤੀ ਨੇ ਹਾਦਸੇ ਦੌਰਾਨ ਸੀਟ ਬੈਲਟ ਪਾਈ ਹੋਈ ਸੀ ਅਤੇ ਕਿਸੇ ਤਰ੍ਹਾਂ ਦੇ ਨਸ਼ੇ ਦੀ ਵਰਤੋਂ ਕਰਕੇ ਇਹ ਹਾਦਸਾ ਹੋਣ ਦਾ ਸ਼ੱਕ ਨਹੀ ਹੈ।

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ ਹਵਾਈ ਸੈਨਾ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਭਾਰਤੀ ਹਵਾਈ ਸੈਨਾ ਦੇ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਮਜਬੂਰ ਮਾਪੇ ਨਾ ਚੁਕਾ ਸਕੇ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39920 posts
  • 0 comments
  • 0 fans