Menu

ਅਮਰੀਕਾ ਵਿੱਚ ਤਕਰੀਬਨ 39 ਮਿਲੀਅਨ ਲੋਕਾਂ ਨੂੰ ਲੱਗੀ ਕੋਰੋਨਾ ਵਾਇਰਸ ਵੈਕਸੀਨ : ਸੀ.ਡੀ.ਸੀ

ਫਰਿਜ਼ਨੋ (ਕੈਲੀਫੋਰਨੀਆ), 7 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਖਿਲਾਫ ਜੰਗ ਜਾਰੀ ਹੈ। ਇਸ ਜਾਨਲੇਵਾ ਵਾਇਰਸ ਨੂੰ ਹਰਾਉਣ ਲਈ ਦੇਸ਼ ਭਰ ਵਿੱਚ ਕੋਰੋਨਾ ਟੀਕਾਕਰਨ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਜਿਸਦੇ ਤਹਿਤ ਫਾਈਜ਼ਰ ਅਤੇ ਮੋਡਰਨਾ ਕੰਪਨੀਆਂ ਦੁਆਰਾ ਬਣਾਏ ਟੀਕਿਆਂ ਦੀ ਵਰਤੋਂ ਲੋਕਾਂ ਨੂੰ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ। ਦੇਸ਼ ਭਰ ਵਿੱਚ ਚੱਲ ਰਹੀ ਕੋਰੋਨਾ ਟੀਕਾ ਮੁਹਿੰਮ ਵਿੱਚ ਅਮਰੀਕੀ ਸੰਸਥਾ ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ) ਦੇ ਅੰਕੜਿਆਂ ਅਨੁਸਾਰ ਸਯੁੰਕਤ ਰਾਜ ਵਿੱਚ ਨੇ ਕੋਵਿਡ -19 ਟੀਕੇ ਦੀਆਂ ਤਕਰੀਬਨ 59,304,600 ਖੁਰਾਕਾਂ ਵੰਡੀਆਂ
ਗਈਆਂ ਹਨ ਅਤੇ ਸ਼ਨੀਵਾਰ ਸਵੇਰ ਤੱਕ ਲੱਗਭਗ  39,037,964 ਖੁਰਾਕਾਂ ਦੇਸ਼ ਵਾਸੀਆਂ ਨੂੰ ਦਿੱਤੀਆਂ ਗਈਆਂ ਹਨ। ਇਸ ਏਜੰਸੀ ਅਨੁਸਾਰ ਸ਼ਨੀਵਾਰ ਸਵੇਰੇ 6:00 ਵਜੇ ਤੱਕ ਦੇ ਇਹ ਅੰਕੜੇ ਮੋਡਰਨਾ ਅਤੇ ਫਾਈਜ਼ਰ / ਬਾਇਓਨਟੈਕ ਦੋਵਾਂ ਦੇ ਟੀਕਿਆਂ ਲਈ ਹਨ।ਇਸਦੇ ਇਲਾਵਾ ਸੀ.ਡੀ.ਸੀ ਦੇ ਸ਼ੁੱਕਰਵਾਰ ਨੂੰ ਪ੍ਰਕਾਸ਼ਿਤ ਕੀਤੇ ਗਏ ਅੰਕੜਿਆਂ ਅਨੁਸਾਰ , ਏਜੰਸੀ ਨੇ ਟੀਕਿਆਂ ਦੀਆਂ 36,819,212 ਖੁਰਾਕਾਂ ਲਗਾਉਣ ਦੇ ਨਾਲ 58,380,300 ਟੀਕਿਆਂ ਦੀ ਵੰਡ ਕੀਤੀ ਸੀ। ਇਸ ਸੰਸਥਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਟੀਕਿਆਂ ਦੀਆਂ ਲਗਾਈਆਂ ਖੁਰਾਕਾਂ ਵਿੱਚੋਂ ਤਕਰੀਬਨ 30,250,964 ਲੋਕਾਂ ਨੇ  ਸ਼ਨੀਵਾਰ ਤੱਕ ਟੀਕੇ ਦੀ 1 ਖੁਰਾਕ ਪ੍ਰਾਪਤ ਕੀਤੀ ਹੈ, ਜਦੋਂਕਿ 8,317,180 ਲੋਕਾਂ ਨੇ  ਦੂਜੀ ਖੁਰਾਕ ਲਗਵਾਈ ਹੈ। ਇਸਦੇ ਨਾਲ ਹੀ
ਏਜੰਸੀ ਨੇ ਦੱਸਿਆ ਕਿ ਟੀਕੇ ਦੀਆਂ ਕੁੱਲ 4,628,962 ਖੁਰਾਕਾਂ ਲੰਬੇ ਸਮੇਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਵੀ ਦਿੱਤੀਆਂ ਗਈਆਂ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans