Menu

ਹੀਰਾ ਵੈਲਫੇਅਰ ਸੋਸਾਇਟੀ ਦੇ ਫਾਊਂਡਰ ਜੋਰਾ ਸਿੰਘ ਸੰਧੂ ਵੱਲੋਂ ਨਗਰ ਕੌਂਸਲ ਚੋਣਾਂ ਵਿਚ ਬੀਜੇਪੀ ਦਾ ਬਾਈਕਾਟ ਕਰਨ ਦੀ ਅਪੀਲ

ਫਿਰੋਜ਼ਪੁਰ 9 ਫਰਵਰੀ ( ਗੁਰਨਾਮ ਸਿੰਘ , ਗੁਰਦਰਸ਼ਨ ਸਿੰਘ) –  ਅੱਜ ਹੀਰਾ ਵੈਲਫੇਅਰ ਸੋਸਾਇਟੀ ਵੱਲੋਂ ਇਕ ਅਹਿਮ ਫੈਸਲਾ ਲੈਂਦੇ ਹੋਏ ਕਿਸਾਨਾਂ ਦੇ ਹੱਕ ਵਿਚ ਫਿਰੋਜ਼ਪੁਰ ਵਾਸੀਆਂ ਨੂੰ ਬੀਜੇਪੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਮਸੀ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਦਿੱਲੀ ਵਿਚ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕੜਕਦੀ ਠੰਡ ਵਿਚ ਦਿੱਲੀ ਦੀਆਂ ਸੜਕਾਂ ’ਤੇ ਕਿਸਾਨ ਬੈਠੇ ਹਨ, ਪਰ ਕੇਂਦਰ ਵਿਚ ਮੋਦੀ ਸਰਕਾਰ ਦੇ ਕੰਨਾਂ ਵਿਚ ਜੂੰ ਤੱਕ ਨਹੀਂ ਸਰਕ ਰਹੀ। ਮੋਦੀ ਦੇ ਇਸ ਅੜੀਅਲ ਰਵੱਈਏ ਨਾਲ ਦੇਸ਼ ਭਰ ਦੇ ਕਿਸਾਨਾਂ ਵਿਚ ਭਾਰੀ ਰੋਸ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਦਿੱਲੀ ਦੀ ਵਿਰੋਧ ਕਰਨ ਦਾ ਫੈਸਲਾ ਲਿਆ ਹੈ। ਜੋਰਾ ਸਿੰਘ ਸੰਧੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਆਪਣੀ ਸ਼ਹੀਦੀ ਦੇ ਚੁੱਕੇ ਹਨ, ਪਰ ਮੋਦੀ ਆਪਣੀ ਜਿੰਦ ’ਤੇ ਅੜੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਦੀਆਂ ਨੀਤੀਆਂ ਕਿਸਾਨ ਅਤੇ ਆਮ ਆਦਮੀ ਵਿਰੋਧੀ ਹਨ, ਜਿਸ ਨੂੰ ਦੇਸ਼ ਦਾ ਕਿਸਾਨ ਅਤੇ ਆਮ ਆਦਮੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਕਿਹਾ ਕਿ ਹੀਰਾ ਵੈਲਫੇਅਰ ਸੁਸਾਇਟੀ ਫਿਰੋਜ਼ਪੁਰ ਸ਼ਹਿਰ ਵਿਚ ਘਰ ਘਰ, ਜਿੰਨ੍ਹਾਂ ਵਾਰਡਾਂ ਵਿਚ ਬੀਜੇਪੀ ਦੇ ਉਮੀਦਵਾਰ ਚੋਣ ਲੜ ਰਹੇ ਹਨ ਉਨ੍ਹਾਂ ਦਾ ਵਿਰੋਧ ਕਰੇਗੀ ਤੇ ਮੋਦੀ ਦੀ ਆਮ ਜਨਤਾ ਵਿਰੋਧੀ ਨੀਤੀਆਂ ਨੂੰ ਘਰ ਘਰ ਪਹੰੁਚਾਏਗੀ। ਉਨ੍ਹਾਂ ਨੇ ਫਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਦੇਸ਼ ਦੇ ਆਮ ਆਦਮੀ ਦੇ ਹੱਕ ਵਿਚ ਉਹ ਨਗਰ ਕੌਂਸਲ ਚੋਣਾਂ ਵਿਚ ਖੜੇ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ। ਉਨ੍ਹਾਂ ਨੇ ਕਿਹਾ ਕਿ ਹੀਰਾ ਵੈਲਫੇਅਰ ਸੋਸਾਇਟੀ ਕੱਲ ਤੋਂ ਘਰ ਘਰ ਜਾ ਕੇ ਆਮ ਜਨਤਾ ਨੂੰ ਨਗਰ ਕੌਂਸਲ ਚੋਣਾਂ ਵਿਚ ਬੀਜੇਪੀ ਦਾ ਵਿਰੋਧ ਕਰੇਗੀ। ਜੋਰਾ ਸਿੰਘ ਸੰਧੂ ਨੇ ਕਿਹਾ ਕਿ ਕਿਸਾਨ ਬਚਾਓ, ਬੀਜੇਪੀ ਭਜਾਓ ਅਭਿਆਨ 10 ਫਰਵਰੀ 2021 ਦਿਨ ਬੁੱਧਵਾਰ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਸ਼ਹਿਰ ਦੇ ਸਮਾਜਿਕ ਕਾਰਜਕਰਤਾਵਾਂ ਅਤੇ ਅਮਨ ਪਸੰਦ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਅਭਿਆਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਮੁਕੇਸ਼ ਮੇਘਨਾਥ ਜ਼ਿਲ੍ਹਾ ਪ੍ਰਧਾਨ ਵਾਲਮੀਕਿ ਅੰਬੇਦਕਰ ਅੰਦੋਲਨ, ਸੰਜੂ ਚੰਡਾਲ ਜ਼ਿਲ੍ਹਾ ਉਪ ਪ੍ਰਧਾਨ, ਰਜਨੀਸ਼, ਗੌਰਵ, ਮੁਨੀਸ਼ ਸ਼ੁਕਲਾ, ਮੁਕੇਸ਼, ਵੇਦ ਮਿੱਤਲ, ਜਸਵਿੰਦਰ ਸਿੰਘ ਜਾਗੋਵਾਲੀਆ, ਰਜਿੰਦਰ ਅਰੋੜਾ, ਅਰਜਨ ਸਿੰਘ, ਮਨਦੀਪ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In