Menu

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡ ਗੋਖੀਵਾਲਾ ’ਚ ਇਕਾਈ ਦਾ ਗਠਨ

ਫਿਰੋਜ਼ਪੁਰ 9 ਫਰਵਰੀ (ਗੁਰਨਾਮ ਸਿੰਘ , ਗੁਰਦਰਸ਼ਨ ਸਿੰਘ  ) – ਕਿਸਾਨੀ ਸੰਘਰਸ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਕਿਸਾਨ ਦਿੱਲੀ ਵਿਚ ਡਟੇ ਹੋਏ ਹਨ ਤੇ ਸੰਘਰਸ ਨੂੰ ਹੋਰ ਲੰਮਾ ਕਰਨ ਲਈ ਕਿਸਾਨ ਜਥੇਬੰਦੀਆਂ ਵਲੋਂ ਪਿੰਡ-ਪਿੰਡ ਇਕਾਈਆਂ ਦਾ ਗਠਨ ਕਰਦੇ ਹੋਏ ਕਿਸਾਨੀ ਸੰਘਰਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਫਿਰੋਜ਼ਪੁਰ ਸਹਿਰੀ ਹਲਕੇ ਵਿਚ ਪੈਂਦੇ ਪਿੰਡ ਗੋਖੀਵਾਲਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡ ਦੀ ਇਕਾਈ ਦਾ ਗਠਨ ਕਰਨ ਲਈ ਗੁਰਮੀਤ ਸਿੰਘ ਪੋਜੋ ਕੇ ਜ਼ਿਲ੍ਹਾ ਪ੍ਰਧਾਨ ਤੇ ਗੋਰਾ ਬਾਰੇ ਕੇ ਵਿਸੇਸ ਤੌਰ ’ਤੇ ਪਹੁੰਚੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਪਿੰਡ ਗੋਖੀ ਵਾਲੇ ਦੀ ਇਕਾਈ ਦਾ ਗਠਨ ਕਰਦੇ ਹੋਏ ਪ੍ਰੀਤਮ ਸਿੰਘ ਨੂੰ ਪ੍ਰਧਾਨ, ਗੁਰਜੀਤ ਸਿੰਘ ਮੀਤ ਪ੍ਰਧਾਨ, ਪ੍ਰੈੱਸ ਸਕੱਤਰ ਲਵਪ੍ਰੀਤ ਸਿੰਘ, ਖਜ਼ਾਨਚੀ ਜਗਦੇਵ ਸਿੰਘ ਤੇ ਰਜਿੰਦਰਪਾਲ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ। ਜ਼ਿਲ੍ਹ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਦਿੱਲੀ ’ਚ ਚੱਲ ਰਹੇ ਕਾਲੇ ਕਾਨੂੰਨ ਵਿਰੁੱਧ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨ ਵੀਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਤਾਂ ਕਿ ਸੰਘਰਸ਼ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਅਖਲਾਕੀ ਤੌਰ ’ਤੇ ਹਾਰ ਚੁੱਕੀ ਹੈ, ਪਰ ਅੜੀਅਲ ਰਵੱਈਆ ਨੂੰ ਅਪਣਾ ਰਹੀ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ, ਓਦੋਂ ਤੱਕ ਸੰਘਰਸ ਜਾਰੀ ਰਹੇਗਾ। ਇਸ ਮੌਕੇ ਜਸਵਿੰਦਰ ਸਿੰਘ, ਗੁਰਜੰਟ ਸਿੰਘ, ਅਵਤਾਰ ਸਿੰਘ ਹਾਂਡਾ, ਸੁਰਿੰਦਰ ਸਿੰਘ, ਦਰਸਨ ਸਿੰਘ, ਗੁਰਜੀਵਨ ਸਿੰਘ, ਗੁਰਚਰਨ ਸਿੰਘ ਹਾਂਡਾ, ਫੌਜਾ ਸਿੰਘ, ਮਨਦੀਪ ਸਿੰਘ, ਕਸਮੀਰ ਸਿੰਘ, ਸੁਖਪਾਲ ਸਿੰਘ, ਤਰਲੋਕ ਸਿੰਘ, ਪਰਗਟ ਸਿੰਘ ਭੁੱਲਰ, ਇਕਬਾਲ ਸਿੰਘ, ਗੁਰਮੀਤ ਸਿੰਘ ਭੁੱਲਰ, ਬਾਜ ਸਿੰਘ, ਗੁਰਮੇਜ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਰੁਪਿੰਦਰ ਸਿੰਘ, ਗੁਰਮੇਜ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਗੁਰਜਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In