Menu

ਪਿਸਤੌਲ ਦੀ ਨੋਕ ’ਤੇ ਪਰਿਵਾਰ ਨੂੰ ਬੰਦੀ ਬਣਾ ਕੇ ਚਾਰ ਲੱਖ ਰੁਪਏ ਕੀਤੇ ਟਰਾਂਸਫਰ, 3 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 9 ਫਰਵਰੀ (ਗੁਰਨਾਮ ਸਿੰਘ , ਗੁਰਦਰਸ਼ਨ ਸਿੰਘ): ਵਿਧਾਨ ਸਭਾ ਹਲਕਾ ਜ਼ੀਰਾ ਵਿਖੇ ਪੈਸਿਆਂ ਦੇ ਲੈਣ ਦੇਣ ਸਬੰਧੀ ਹੋਏ ਝਗੜੇ ਵਿਚ ਇਕ ਪਰਿਵਾਰ ਨੂੰ ਪਿਸਤੌਲ ਦੀ ਨੌਕ ’ਤੇ ਬੰਦੀ ਬਣਾ ਕੇ ਸੰਗਲਾਂ ਨਾਲ ਬੰਨ੍ਹਣ ਅਤੇ ਦੋਸ਼ੀਆਂ ਵੱਲੋਂ ਆਪਣੇ ਖਾਤੇ ਵਿਚ 4 ਲੱਖ ਰੁਪਏ ਟਰਾਂਸਫਰ ਕਰਵਾਉਣ ਅਤੇ ਪੁਲਿਸ ਨੂੰ ਦੱਸਣ ’ਤੇ ਜਾਨੋ ਮਾਰ ਦਿਆਂਗੇ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਥਾਣਾ ਸਿਟੀ ਜ਼ੀਰਾ ਪੁਲਿਸ ਨੇ ਦੋ ਵਿਅਕਤੀਆਂ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ 382, 384, 456, 342, 506 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਹਰਪਾਲ ਸਿੰਘ ਜੀਰਵੀਂ ਪੁੱਤਰ ਕਰਤਾਰ ਸਿੰਘ ਜੀਰਵੀਂ ਵਾਸੀ ਗੁਰਦੁਆਰਾ ਸਿੰਘ ਸਭਾ ਰੋਡ ਜ਼ੀਰਾ ਨੇ ਦੱਸਿਆ ਕਿ ਉਨ੍ਹਾਂ ਦਾ ਕੁਝ ਲੋਕਾਂ ਨਾਲ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਹਰਪਾਲ ਸਿੰਘ ਨੇ ਦੱਸਿਆ ਕਿ 22 ਜਨਵਰੀ 2021 ਦੀ ਰਾਤ ਸਾਢੇ 9 ਵਜੇ ਉਸ ਦੀ ਪਤਨੀ ਦੁਕਾਨ ਬੰਦ ਕਰਕੇ ਘਰ ਵਾਪਸ ਆ ਰਹੀ ਸੀ ਤਾਂ ਇੰਨੇ ਵਿਚ ਦੋਸ਼ੀ ਸੁਖਚੈਨ ਸਿੰਘ ਬਿੱਟੂ ਪੁੱਤਰ ਤਰਲੋਚਨ ਸਿੰਘ ਵਾਸੀ ਜ਼ੀਰਾ ਬਾਕੀ ਦੋਸ਼ੀਅਨ ਨਾਲ ਉਸ ਦੇ ਘਰ ਆ ਗਏ ਤੇ ਘਰ ਦਾ ਮੇਨ ਦਰਵਾਜਾ ਬੰਦ ਕਰ ਦਿੱਤਾ ਤੇ ਉਸਸ ਦੀ ਪਤਨੀ ਕੁਸਮ ਲਤਾ, ਲੜਕੀ ਟਰੇਸੀ ਵਰਮਾ ਤੇ ਲੜਕੇ ਰਾਹੁਲ ਜੀਰਵੀ ਨੂੰ ਪਿਸਤੌਲ ਦੀ ਨੋਕ ’ਤੇ ਬੰਦੀ ਬਣਾ ਲਿਆ ਤੇ ਸਾਰਿਆਂ ਦੇ ਮੋਬਾਇਲ ਫੋਨ ਖੋਹ ਲਏ ਤੇ ਉਸ ਦਾ ਪਰਸ ਤੇ ਏਟੀਐੱਮ ਫੜ ਲਏ ਤੇ ਇਨ੍ਹਾਂ ਸਾਰਿਆਂ ਨੂੰ ਸੰਗਲਾਂ ਨਾਲ ਬੰਨ੍ਹ ਦਿੱਤਾ। ਹਰਪਾਲ ਸਿੰਘ ਨੇ ਦੱਸਿਆ ਕਿ ਉਸ ਕੋਲੋਂ 4 ਲੱਖ ਰੁਪਏ ਦੋਸ਼ੀ ਸੁਖਚੈਨ ਸਿੰਘ ਨੇ ਆਪਣੇ ਖਾਤੇ ਵਿਚ ਟਰਾਂਸਫਰ ਕਰਾਏ ਅਤੇ ਐੱਚਡੀਐੱਫਸੀ ਬੈਂਕ ਦੇ ਖਾਤੇ ਵਿਚੋਂ 36 320 ਰਪਏ ਦਾ ਬਿਜਲੀ ਦਾ ਬਿੱਲ ਡੈਬਿਟ ਕਾਰਡ ਰਾਹੀਂ ਭਰਵਾਇਆ ਤੇ ਜਾਂਦੇ ਸਮੇਂ ਐੱਲਈਡ ਅਤੇ 25 ਹਜ਼ਾਰ ਰੁਪਏ ਨਗਦੀ ਲੁੱਟ ਕੇ ਲੈ ਗਏ ਅਤੇ ਜਾਂਦੇ ਸਮੇਂ ਪੁਲਿਸ ਨੂੰ ਇਤਲਾਹ ਦੇਣ ਤੋਂ ਰੋਕਿਆ ਕਿ ਦੱਸਣ ਤੇ ਉਨ੍ਹਾਂ ਦੇ ਲੜਕੇ ਨੂੰ ਮਾਰ ਦੇਣਗੇ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਨੇੇਕ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਸੁਖਚੈਨ ਸਿੰਘ, ਮਾਝਾ ਹੈੱਲਥ ਕਲੱਬ ਜ਼ੀਰਾ ਦਾ ਮੈਨੇਜਰ ਦੀਪਕ ਅਤੇ ਹੋਰ ਅਣਪਛਾਤੇ ਹਥਿਆਰਬੰਦ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans