Menu

ਫਾਜ਼ਿਲਕਾ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ

ਫਾਜ਼ਿਲਕਾ 11 ਫਰਵਰੀ (ਰਿਤਿਸ਼) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਸਿਖਿਆ ਅਫਸਰ ਸ. ਸੁਖਬੀਰ ਸਿੰਘ ਬੱਲ ਅਤੇ ਡਿਪਟੀ ਡੀਈਓ ਬਿ੍ਰਜਮੋਹਨ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ `ਤੇ ਸਰਕਾਰੀ ਹਾਈ ਸਕੂਲ ਬਾਂਡੀ ਵਾਲਾ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਬੱਡੀ ਸ੍ਰੀ ਵਿਜੈ ਪਾਲ ਨੇ ਦੱਸਿਆ ਕਿ ਇਹ ਮੁਕਾਬਲੇ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਅੰਦਰ ਜਿਥੇ ਮੁਕਾਬਲੇ ਲੜਨ ਦਾ ਜਜ਼ਬਾ ਪੈਦਾ ਕਰਨਾ ਹੈ ਉਥੇ ਗੁਰੂ ਜੀ ਦੀ ਸਿਖਿਆਵਾਂ `ਤੇ ਚੱਲਣ ਵੱਲ ਪ੍ਰੇਰਿਤ ਕਰਨਾ ਹੈ।ਉਨ੍ਹਾਂ ਕਿ ਮੁਕਾਬਲਿਆਂ ਦਾ ਵਿਸ਼ਾ ਗੁਰੂ ਜੀ ਦੀ ਸਿਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ ਉਸਤਤ ਅਤੇ ਕੁਰਬਾਨੀ `ਤੇ ਅਧਾਰਿਤ ਹੈ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆ ਵਿਚਕਾਰ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵੱਖ-ਵੱਖ ਮੁਕਾਬਲਿਆਂ ਦੀ ਲੜੀ ਤਹਿਤ ਸ਼ਬਦ ਗਾਇਨ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਦੇ ਹਿੱਸਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੇਂਟਿੰਗ ਮੁਕਾਬਲੇ `ਚ ਅਜੈ ਪਹਿਲੇ ਸਥਾਨ, ਅੰਜਨੀ ਦੂਜੇ ਸਥਾਨ ਅਤੇ ਹੈਪੀ ਤੀਸਰੇ ਸਥਾਨ `ਤੇ ਰਹੇ। ਇਸੇ ਤਰ੍ਹਾਂ ਦਯਾਵੰਤੀ, ਮਨਪ੍ਰੀਤ ਅਤੇ ਦੇਵਦੱਤ ਕ੍ਰਮਵਾਰ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ `ਤੇ ਰਹੇ।ਉਨ੍ਹਾਂ ਦੱਸਿਆ ਕਿ ਜੇਤੂ ਰਹੇ ਵਿਦਿਆਰਥੀਆਂ ਅੰਦਰ ਹੌਸਲਾਅਫਜ਼ਾਈ ਪੈਦਾ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਨੂੰ ਸਫਲਤਾਪੂਰਵਕ ਬਣਾਉਣ ਲਈ ਸਕੂਲ ਸਟਾਫ ਪੂਨਮ ਕਾਸਵਾਨ, ਗਗਨਜੋਤ, ਗੁਰਸ਼ਿੰਦਰ ਪਾਲ ਕੁਆਰਡੀਨੇਟਰ, ਰਾਮਸਰੂਪ, ਸੰਜੇ ਪੰਕਜ, ਸੋਰਵ, ਨੀਰੂ, ਲਲਿਤਾ, ਮੇਨਕਾ, ਜਯੋਤੀ, ਨਿਰਾਜ, ਰਜਨੀਸ਼ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਤੇ ਵਿਦਿਆਰਥੀਆਂ ਨੂੰ ਮੁਕਾਬਲਿਆਂ `ਚ ਵੱਧ ਤੋਂ ਵੱਧ ਹਿਸੇਦਾਰੀ ਪਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans