Menu

ਬਠਿੰਡਾ ਜ਼ਿਲੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਵਧੀਕ ਜ਼ਿਲਾ ਮੈਜਿਸਟ੍ਰੇਟ

ਬਠਿੰਡਾ,11 ਫ਼ਰਵਰੀ (ਗੁਰਜੀਤ) -ਵਧੀਕ ਜ਼ਿਲਾ ਮੈਜਿਸਟੇ੍ਰਟ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲੇ ਅੰਦਰ ਨਿਸ਼ਚਿਤ ਕੀਤੀਆਂ ਗਈਆਂ ਥਾਵਾਂ ਜਿਵੇਂ ਜ਼ਿਲੇ ਦੇ ਟੈਂਪੂ ਪਾਰਕਿੰਗ ਟਰਾਂਸਪੋਰਟ ਨਗਰ, ਗੋਨਿਆਣਾ ਰੋਡ ਬਠਿੰਡਾ, ਟਰੈਕਟਰ ਖਰੀਦ/ਵੇਚ ਮੰਡੀ ਤਲਵੰਡੀ ਸਾਬੋ, ਪਸ਼ੂ ਮੇਲਾ ਗਰਾਊਂਡ ਰਾਮਪੁਰਾ ਫੂਲ, ਪਸ਼ੂ ਮੇਲਾ ਗਰਾਊਂਡ ਮੌੜ ਮੰਡੀ ਤੋਂ ਇਲਾਵਾ ਹੋਰ ਥਾਵਾਂ ’ਤੇ ਰੈਲੀਆਂ/ਧਰਨੇ ਦੇਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਜਾਰੀ ਹੁਕਮ ਅਨੁਸਾਰ ਜ਼ਿਲੇ ’ਚ ਮੌਜ਼ੂਦ ਹਵਾਈ ਅੱਡੇ ਦੇ ਬਾਹਰ ਕਾਫ਼ੀ ਤਦਾਦ ਵਿੱਚ ਲੋਕਾਂ ਵੱਲੋਂ ਦੁਕਾਨਾਂ ਬਣਾਕੇ ਕਾਰੋਬਾਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਇਸ ਏਰੀਏ ਵਿੱਚ ਕਾਫ਼ੀ ਭੀੜ ਰਹਿੰਦੀ ਹੈ। ਏਅਰ ਫੋਰਸ, ਏਰੀਆ ਹੋਣ ਕਾਰਨ ਕਿਸੇ ਸਮੇਂ ਵੀ ਕੋਈ ਅਣ-ਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਕਿਸੇ ਵੀ ਅਣ-ਸੁਖਾਵੀਂ ਘਟਨਾ ਦੇ ਵਾਪਰਨ ਨੂੰ ਰੋਕਣ ਲਈ ਇਸ ਏਰੀਏ ਵਿੱਚ ਧਾਰਾ 144 ਲਗਾਉਣਾ ਅਤਿ ਜ਼ਰੂਰੀ ਹੈ।
ਵਧੀਕ ਜ਼ਿਲਾ ਮੈਜਿਸਟ੍ਰੇਟ ਵਲੋਂ ਜਾਰੀ ਹੋਰ ਹੁਕਮ ਅਨੁਸਾਰ ਜਿਹੜੇ ਦੁਕਾਨਦਾਰਾਂ ਨੇ ਏਅਰ ਫੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਕਾਰੋਬਾਰ ਕਰਨਾ ਹੈ, ਉਨਾ ਦੀ ਪੁਲਿਸ ਵੈਰੀਫਿਕੇਸ਼ਨ ਹੋਣੀ ਲਾਜ਼ਮੀ ਹੈ। ਇਸ ਲਈ ਏਅਰ ਫੋਰਸ, ਭਿਸੀਆਣਾ ਹਵਾਏ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਬਿਨਾਂ ਪੁਲਿਸ ਵੈਰੀਫਿਕੇਸ਼ਨ ਕਰਵਾਏ ਕਾਰੋਬਾਰ ਕਰਨ ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ।
ਵਧੀਕ ਜ਼ਿਲਾ ਮੈਜਿਸਟ੍ਰੇਟ ਵਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗਾ ’ਤੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ਬੂਥ/ਚੈਂਬਰ ਆਦਿ ਦੀ ਉਸਾਰੀ ਕਰਨ ਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ। ਇਹ ਹੁਕਮ ਸਰਕਾਰੀ ਇਮਾਰਤ ਬਨਾਉਣ ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ 9 ਅਪ੍ਰੈਲ 2021 ਤੱਕ ਲਾਗੂ ਰਹਿਣਗੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans