Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਮਗਨਰੇਗਾ ਸਕੀਮ ਦੇ ਨਾਲ-ਨਾਲ ਹੋਰ ਸਕੀਮਾਂ ਤਹਿਤ ਹੋਏ ਕੰਮਾਂ ਦੀ ਕੀਤੀ ਸਮੀਖਿਆ ਮੀਟਿੰਗ

ਫਾਜ਼ਿਲਕਾ 12 ਫਰਵਰੀ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅਧਿਕਾਰੀਆਂ ਨਾਲ ਵੱਖ-ਵੱਖ ਸਕੀਮਾਂ ਤੇ ਯੋਜਨਾਵਾਂ ਤਹਿਤ ਪੇਂਡੂ ਖੇਤਰ ਵਿਖੇ ਹੋਏ ਤੇ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕੰਮਾਂ `ਚ ਤੇਜੀ ਲਿਆਉਂਦੇ ਹੋਏ ਬਕਾਇਆ ਕੰਮ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ।
ਮੀਟਿੰਗ ਦੌੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਖੇਡ ਦੇ ਮੈਦਾਨ, ਸਕੂਲਾਂ ਵਿੱਚ ਵੱਖ ਵੱਖ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ, ਸੀਵਰੇਜ ਟਰੀਟਮੈਂਟ ਪਲਾਂਟ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ 2 ਤਹਿਤ ਪੇਂਡੂ ਇਲਾਕਿਆਂ ਵਿੱਚ ਨਿੱਜੀ ਪਖਾਨੇ, ਕਮਿਊਨਟੀ ਪਖਾਨੇ, ਚਾਰ ਦੀਵਾਰੀ, ਪਾਣੀ ਵਾਲੇ ਸਾਫ ਪਾਣੀ ਦੇ ਕੁਨੈਕਸ਼ਨ, 5-5 ਮਰਲੇ ਪਲਾਟ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ ਵਾਸਤੇ, ਸਰਬਤ ਸਿਹਤ ਬੀਮਾ ਤਹਿਤ ਕਾਰਡ ਬਣਾਉਣ ਆਦਿ ਕੰਮਾਂ ਦਾ ਰੀਵਿਊ ਕੀਤਾ ਗਿਆ ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਸਮੇਂ ਸਿਰ ਦੇਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਲਾਭਪਾਤਰੀ ਨੂੰ ਲਾਹਾ ਲੈਣ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।
ਇਸ ਮੋਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪੂਰੇ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਦਫਤਰ ਵਿਖੇ ਜਲਦ ਤੋਂ ਜਲਦ ਜਮ੍ਹਾਂ ਕਰਵਾਏ ਜਾਣ।ਉਨ੍ਹਾਂ ਇਹ ਵੀ ਕਿਹਾ ਕਿ ਬਕਾਇਆ ਕੰਮਾਂ ਨੂੰ ਇਸ ਵਿੱਤੀ ਵਰੇ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ, ਸੀਨੀਅਰ ਮੈਡੀਕਲ ਅਫਸਰ ਡਾ. ਸੁਧੀਰ ਪਾਠਕ, ਜ਼ਿਲ੍ਹਾ ਭਲਾਈ ਅਫਸਰ ਸ. ਬਰਿੰਦਰ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਕ੍ਰਿਸ਼ਨ ਲਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਤੋਂ ਮੈਡਮ ਵੰਦਨਾ, ਨੋਡਲ ਅਫਸਰ ਬੱਡੀ ਸ੍ਰੀ ਵਿਜੈ ਪਾਲ, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਵਰਿੰਦਰ ਕੁਮਾਰ, ਸਮੂਹ ਬੀ.ਡੀ.ਪੀ.ਓਜ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans