Menu

ਟੈਕਸਾਸ ਦੀ ਕਾਂਗਰਸ ਵੁਮੈਨ ਦੇ ਘਰ ਸਾਹਮਣੇ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਫਰਿਜ਼ਨੋ (ਕੈਲੀਫੋਰਨੀਆ), 12 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) –  ਟੈਕਸਾਸ ਸੂਬੇ ਦੇ ਇੱਕ ਵਿਅਕਤੀ ਨੇ ਕਾਂਗਰਸ ਪ੍ਰਤੀਨਿਧ ਮਹਿਲਾ ਦੇ ਘਰ ਬਾਹਰ ਆਪਣੇ ਆਪ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ ਹੈ। ਇਸ ਘਟਨਾ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਬੁੱਧਵਾਰ ਨੂੰ 4 ਵਜੇ ਤੋਂ ਪਹਿਲਾਂ ਟੈਕਸਾਸ ਦੀ ਰਿਪਬਲਿਕਨ ਕਾਂਗਰਸ ਪ੍ਰਤੀਨਿਧ ਬੈਥ ਵੈਨ ਡਯਨੇ ਦੇ ਇਰਵਿੰਗ ਸਥਿਤ ਘਰ ਦੇ ਸਾਹਮਣੇ ਖੁਦ ਨੂੰ ਗੋਲੀ ਮਾਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਤੇ ਕਾਰਵਾਈ ਕਰਨ ਦੌਰਾਨ ਪੀੜਤ ਦੀ ਗੋਲੀ ਲੱਗੀ ਲਾਸ਼ ਨੂੰ ਫੁੱਟਪਾਥ ਤੋਂ ਬਰਾਮਦ ਕੀਤਾ ਜਦਕਿ ਮ੍ਰਿਤਕ ਦੀ ਪਛਾਣ ਅਜੇ ਜਾਰੀ ਨਹੀਂ ਕੀਤੀ ਗਈ ਹੈ। ਇਹ ਰਿਪਬਲਿਕਨ ਮਹਿਲਾ ਵੈਨ ਡਯਨੇ ਜੋ ਕਿ ਇਰਵਿੰਗ ਦੀ ਸਾਬਕਾ ਮੇਅਰ ਹੈ , ਹਾਲ ਹੀ ਵਿੱਚ ਸਦਨ ‘ਚ ਸੇਵਾਵਾਂ ਦੇਣ  ਲਈ ਚੁਣੀ ਗਈ ਹੈ। ਜਿਸ ਸਮੇਂ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰੀ ਤਾਂ ਉਸ ਵੇਲੇ ਡਯਨੇ ਘਰ ਵਿੱਚ ਮੌਜੂਦ ਸੀ ਅਤੇ ਉਸਨੇ ਗੋਲੀ ਦੀ ਆਵਾਜ਼ ਸੁਣਕੇ ਆਪਣੇ ਘਰ ਸਾਹਮਣੇ ਲਾਸ਼ ਦੇਖ ਕੇ ਪੁਲਿਸ ਨੂੰ ਬੁਲਾਇਆ। ਪੁਲਿਸ ਅਧਿਕਾਰੀਆਂ ਦੁਆਰਾ ਉਸ ਵਿਅਕਤੀ ਦੇ ਘਰ ਦੀ ਹੱਦ ਵਿੱਚ ਦਾਖਲ ਹੋਣ ਅਤੇ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਜਾਂਚ ਵਿੱਚ ਐਫ ਬੀ ਆਈ ਵੀ ਸਹਾਇਤਾ ਕਰ ਰਹੀ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans