Menu

ਵ੍ਹਾਈਟ ਹਾਊਸ ਦੇ ਡਿਪਟੀ ਪ੍ਰੈਸ ਸਕੱਤਰ ਨੇ ਪੱਤਰਕਾਰ ਨੂੰ ਧਮਕਾਉਣ ਦੇ ਮਾਮਲੇ ‘ਚ ਦਿੱਤਾ ਅਸਤੀਫਾ

ਫਰਿਜ਼ਨੋ (ਕੈਲੀਫੋਰਨੀਆ), 14 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਵ੍ਹਾਈਟ ਹਾਊਸ ਦੇ ਡਿਪਟੀ ਪ੍ਰੈਸ ਸਕੱਤਰ ਟੀ ਜੇ ਡਕਲੋ ਨੇ ਸ਼ਨੀਵਾਰ ਨੂੰ ਐਲਾਨ ਕਰਦਿਆਂ ਦੱਸਿਆ ਕਿ ਉਹ ਜਨਵਰੀ ਵਿੱਚ ਇੱਕ ਮਹਿਲਾ ਰਿਪੋਰਟਰ ਨੂੰ ਅਪਮਾਨਜਨਕ ਧਮਕੀਆਂ ਦੇਣ ਦੇ ਮਾਮਲੇ ਵਿੱਚ ਅਸਤੀਫਾ ਦੇ ਰਹੇ ਹਨ।  ਡਕਲੋ ਦਾ ਆਪਣੇ ਅਹੁਦੇ ਤੋਂ ਅਸਤੀਫਾ , ਉਸਦੀ ਇਸ ਘਟਨਾ ਦੇ ਸੰਬੰਧ ਵਿੱਚ ਕੀਤੀ ਇੱਕ ਹਫ਼ਤੇ ਦੀ ਮੁਅੱਤਲੀ ਤੋਂ ਬਾਅਦ ਆਇਆ ਹੈ। ਇਸ ਮਾਮਲੇ ਬਾਰੇ ਵੈਨਿਟੀ ਫੇਅਰ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਕੀਤੀ ਰਿਪੋਰਟ ਅਨੁਸਾਰ ਡਕਲੋ ਨੇ ਰਾਜਨੀਤਕ ਰਿਪੋਰਟਰ ਤਾਰਾ ਪਾਲਮੇਰੀ ਨੂੰ ਐਕਸਿਓਜ਼ ਦੀ ਰਿਪੋਰਟਰ ਅਲੈਕਸੀ ਮੈਕਮੰਡ ਨਾਲ ਉਸ ਦੇ ਰਿਸ਼ਤੇ ਦੀ ਸਟੋਰੀ ਦੇ ਸੰਬੰਧ ਵਿੱਚ  “ਖਤਮ ਕਰਨ” ਦੀ ਧਮਕੀ ਦਿੱਤੀ ਸੀ।ਮੈਕਮੰਡ ਨੇ ਜੋਅ ਬਾਈਡੇਨ ਦੀ ਚੋਣ ਮੁਹਿੰਮ ਨੂੰ ਨਵੰਬਰ ਤੱਕ ਕਵਰ ਕੀਤਾ ਸੀ, ਜਿਸ ਦੌਰਾਨ ਉਸਨੇ ਆਪਣੇ ਸੰਪਾਦਕਾਂ ਨੂੰ ਡਕਲੋ ਨਾਲ ਉਸਦੇ ਸੰਬੰਧਾਂ ਬਾਰੇ ਦੱਸਿਆ ਸੀ। ਡਕਲੋ ਨੇ ਇਸ ਸੰਬੰਧੀ ਟਵਿੱਟਰ ‘ਤੇ ਜਾਰੀ  ਇੱਕ ਬਿਆਨ ਵਿੱਚ, ਕਿਹਾ ਕਿ ਉਹ ਵ੍ਹਾਈਟ ਹਾਊਸ ਵਿੱਚ ਰਾਸ਼ਟਰਪਤੀ ਅਤੇ ਹੋਰਾਂ ਨੂੰ ਸ਼ਰਮਿੰਦਾ ਕਰਨ ਤੋਂ ਤੰਗ ਆ ਚੁੱਕੇ ਹਨ। ਪ੍ਰੈਸ ਸੱਕਤਰ ਜੇਨ ਪਸਾਕੀ ਨੇ ਸ਼ਨੀਵਾਰ ਨੂੰ ਅਸਤੀਫੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸਨੇ ਸ਼ਨੀਵਾਰ ਸ਼ਾਮ ਨੂੰ ਡਕਲੋ ਨਾਲ ਗੱਲਬਾਤ ਕੀਤੀ ਸੀ ਅਤੇ ਵ੍ਹਾਈਟ ਹਾਊਸ ਦੇ ਚੀਫ ਆਫ ਸਟਾਫ ਰੋਨ ਕਲੇਨ ਨੇ ਵੀ ਗੱਲਬਾਤ ਦੀ ਹਮਾਇਤ ਕੀਤੀ ਸੀ। ਇਸਦੇ ਇਲਾਵਾ ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ  ਦੱਸਿਆ ਕਿ ਰਾਸ਼ਟਰਪਤੀ ਬਾਈਡੇਨ ਸਥਿਤੀ ਤੋਂ ਜਾਣੂੰ ਹਨ ਅਤੇ ਡਕਲੋ ਦੇ ਅਸਤੀਫ਼ਾ ਦੇਣ ਦੇ ਫੈਸਲੇ ਦਾ ਸਮਰਥਨ ਕਰਦੇ ਹਨ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans