ਬਠਿੰਡਾ, 15 ਫਰਵਰੀ – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲਾ ਰੋਜਗਾਰ ਅਤੇ ਕਾਰੋਬਾਰ ਬਠਿੰਡਾ ਦੇ ਲਾਈਨ ਡਿਪਾਰਟਮੈਂਟਾਂ ਵੱਲੋਂ ਪ੍ਰਾਰਥੀਆਂ ਨੂੰ ਸਵੈ-ਰੋਜਗਾਰ ਅਪਣਾਉਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।
ਡਿਪਟੀ ਕਮਿਸ਼ਨਰ ਬਠਿੰਡਾ ਸ਼ੀ੍ਰ.ਬੀ. ਨਿਵਾਸਨ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਲਾਭਪਾਤਰੀਆਂ ਨੂੰ 2 ਹਫਤਿਆਂ ਦੀ ਮੁਫਤ ਡੇਅਰੀ ਸਿਖਲਾਈ ਦੇਣ ਲਈ ਦੂਸਰਾ ਬੈਚ ਅੱਜ ਸੋਮਵਾਰ ਤੋਂ ਸਰਦੂਲਗੜ (ਮਾਨਸਾ) ਅਤੇ ਅਬੁਲ ਖੁਰਾਣਾ (ਸ਼੍ਰੀ ਮੁਕਤਸਰ ਸਾਹਿਬ) ਟ੍ਰੇਨਿੰਗ ਸੈਂਟਰਾਂ ਤੇ ਸ਼ੁਰੂ ਹੋ ਗਿਆ ਹੈ।
ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਇਹ ਸਿਖਲਾਈ ਕੇਵਲ ਅਨੁਸੂਚਿਤ ਜਾਤੀ ਨਾਲ ਸਬੰਧਿਤ ਉਨਾਂ ਪ੍ਰਾਰਥੀਆਂ ਨੂੰ ਦਿੱਤੀ ਜਾ ਰਹੀ ਹੈ ਜਿਨਾਂ ਦੀ ਉਮਰ 18 ਤੋਂ 50 ਸਾਲ ਹੈ। ਉਨਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਲਈ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਅਤੇ ਸਿਖਲਾਈ ਉਪਰੰਤ ਪ੍ਰਤੀ ਸਿਖਿਆਰਥੀ ਨੂੰ 2000/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ।