Menu

ਦੱਖਣੀ ਕੈਰੋਲਿਨਾ ਵਿੱਚ ਵੈਲੇਨਟਾਈਨ ਡੇਅ ਮੌਕੇ ਹੋਈ ਗੋਲੀਬਾਰੀ ‘ਚ 1 ਦੀ ਮੌਤ, 4 ਜ਼ਖਮੀ

ਫਰਿਜ਼ਨੋ (ਕੈਲੀਫੋਰਨੀਆ), 15 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਦੱਖਣੀ ਕੈਰੋਲਿਨਾ ਵਿੱਚ ਵੈਲਨਟਾਈਨ ਡੇਅ ਦੌਰਾਨ ਗੋਲੀਬਾਰੀ ਦੀਆਂ ਹੋਈਆਂ ਦੋ ਘਟਨਾਵਾਂ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਨਾਲ ਚਾਰ ਹੋਰ ਜਖਮੀ ਹੋਏ ਹਨ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਫਰਵਰੀ ਦੇ ਦਿਨ ਦੱਖਣੀ ਕੈਰੋਲਿਨਾ ਦੇ ਦੋ ਮਾਲਾਂ ,ਜਿਹਨਾਂ ਵਿੱਚ ਇਕ ਫੀਨਿਕਸ ਅਤੇ ਦੂਸਰਾ ਉੱਤਰੀ ਚਾਰਲਸਟਨ ‘ਚ ਹੈ, ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਸੰਬੰਧੀ ਫੀਨਿਕਸ ਵਿੱਚ, ਪੁਲਿਸ ਨੂੰ ਦਿਨ ਦੇ ਕਰੀਬ 12:40 ਵਜੇ ਗੋਲੀ ਲੱਗਣ ਦੀ ਸੂਚਨਾ ਮਿਲਣ ਤੇ ਕਾਰਵਾਈ ਕਰਦਿਆਂ ਡੀਜ਼ਰਟ ਸਕਾਈ ਮਾਲ ਦੇ ਅੰਦਰ ਰਿਟੇਲ ਕਿਓਸਕ ਵਿੱਚ ਗੋਲੀ ਲੱਗੇ ਦੋ ਵਿਅਕਤੀਆਂ ਮਿਲੇ ਅਤੇ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਗੋਲੀਬਾਰੀ ਤੋਂ ਪਹਿਲਾਂ ਇੱਕ ਗ੍ਰਾਹਕ ਅਤੇ ਕਿਓਸਕ ਕਰਮਚਾਰੀ ਵਿੱਚ ਬਹਿਸ ਹੋ ਗਈ ਸੀ।ਜਿਸ ਕਰਕੇ ਦੋਵੇਂ ਵਿਅਕਤੀਆਂ ਨੇ ਇੱਕ ਦੂਜੇ ਉੱਪਰ ਗੋਲੀਬਾਰੀ ਕੀਤੀ। ਪੁਲਿਸ ਅਧਿਕਾਰੀ ਵਿਲੀਅਮਜ਼ ਅਨੁਸਾਰ ਦੋਵਾਂ ਵਿਅਕਤੀਆਂ ਨੂੰ ਜਾਨਲੇਵਾ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇੱਕ ਨੌਜਵਾਨ, ਦੀ ਬਾਅਦ ਵਿਚ ਮੌਤ ਹੋ ਗਈ। ਇਸਦੇ ਇਲਾਵਾ ਗੋਲੀਬਾਰੀ ਦੀ ਦੂਜੀ ਘਟਨਾ ਵਿੱਚ ਅਧਿਕਾਰੀ ਨਾਰਥਵੁੱਡਜ਼ ਮਾਲ ਦੇ ਅੰਦਰ ਤਿੰਨ ਲੋਕਾਂ ਨੂੰ ਜ਼ਖਮੀ ਕਰਨ ਦੇ ਦੋਸ਼ੀ ਬੰਦੂਕਧਾਰੀ ਦੀ ਭਾਲ ਕਰ ਰਹੇ ਹਨ। ਉੱਤਰੀ ਚਾਰਲਸਟਨ ਪੁਲਿਸ ਵਿਭਾਗ ਨੇ 1:30 ਵਜੇ ਤੋਂ ਪਹਿਲਾਂ ਕਾਰਵਾਈ ਕਰਦਿਆਂ  ਗੋਲੀਬਾਰੀ ਦੇ ਜ਼ਖਮਾਂ ਨਾਲ ਪੀੜਤ ਤਿੰਨ ਵਿਅਕਤੀਆਂ ਨੂੰ ਸਹਾਇਤਾ ਦਿੱਤੀ। ਪੁਲਿਸ ਅਧਿਕਾਰੀਆਂ ਅਨੁਸਾਰ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ, ਜਦੋਂ ਕਿ ਤੀਜੇ ਦੀ ਹਾਲਤ ਗੰਭੀਰ ਹੈ। ਇਸ ਮਾਮਲੇ ਦੇ ਸੰਬੰਧ ਵਿੱਚ ਜਾਂਚਕਰਤਾਵਾਂ ਨੇ ਕਿਹਾ ਕਿ ਉਹ ਮਾਲ ਦੀ ਸੁਰੱਖਿਆ ਵੀਡੀਓ ਵਿੱਚ ਸਾਹਮਣੇ ਆਏ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਅਤੇ ਉਸਦਾ ਪਤਾ ਲਗਾਉਣ ਲਈ ਜਾਂਚ ਕਰ ਰਹੇ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans