ਬਠਿੰਡਾ, 16 ਫਰਵਰੀ(ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) -ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ 11ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ 25 ਜਨਵਰੀ 2021 ਨੂੰ ਵੋਟਰਾਂ ਦੀ ਸੁਵਿਧਾ ਲਈ -593 ਸਰਵਿਸ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਰਜਿਸਟਰਡ ਹੋਏ ਵੋਟਰ ਆਪਣਾ ਈ-ਵੋਟਰ ਸ਼ਨਾਖਤੀ ਕਾਰਡ ਈ-ਐਪਿਕ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਵੈਬਪੋਰਟਲ https://voterportal.eci.gov.
ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਮਾਨਯੋਗ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਜੀ ਵੱਲੋਂ ਕੀਤੀ ਗਈ ਵੀਡੀਓ ਕਾਨਫਰੰਸ ਰਾਹੀਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਹਿੱਤ ਨਵੇਂ ਰਜਿਸਟਰਡ ਹੋਏ ਵੋਟਰਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਦੇਣ ਹਿੱਤ ਸੁਵਿਧਾ ਕੇਂਦਰ ਬਠਿੰਡਾ ਅਤੇ ਜ਼ਿਲੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਈ-ਐਪਿਕ ਡਾਊਨਲੋਡ ਕਰਨ ਦੀ ਜਾਗਰੂਕਤਾ ਹਿੱਤ ਹੈਲਪਡੈਸਕ ਲਈ ਜ਼ਿਲਾ ਚੋਣ ਦਫ਼ਤਰ, ਬਠਿੰਡਾ ਦੇ ਸਟਾਫ਼ ਦੀ ਵਿਸ਼ੇਸ਼ ਡਿਊਟੀ ਲਗਾਈ ਗਈ ਹੈ।