Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਵੱਖ-ਵੱਖ ਯੋਜਨਾਵਾਂ ਤਹਿਤ ਵਿਕਾਸ ਕੰਮਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਕਰਵਾਉਣ ਲਈ ਕੀਤੀ ਮੀਟਿੰਗ

ਫਾਜ਼ਿਲਕਾ, 18 ਫਰਵਰੀ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੇ ਯੋਜਨਾਵਾਂ ਸਬੰਧੀ ਕੀਤੇ ਗਏ ਤੇ ਹੋਣ ਵਾਲੇ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ ਸਮੇਂ ਸਿਰ ਬਣਦਾ ਲਾਹਾ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਲਾਭਪਾਤਰੀ ਨੂੰ ਲਾਭ ਦੇਣ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਵਿਕਾਸ ਕੰਮ ਮੁਕੰਮਲ ਹੋ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਖਾਣੇ ਬਣਾਉਣ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਲਾਭਪਾਤਰੀਆਂ ਦੀ ਪੜਤਾਲ ਹੋ ਗਈ ਹੈ ਤੇ ਜ਼ੋ ਲਾਭਪਾਤਰੀ ਯੋਗ ਪਾਏ ਗਏ ਹਨ, ਉਨ੍ਹਾਂ ਲਾਭਪਾਤਰੀਆਂ ਦੇ ਘਰਾਂ `ਚ ਪਖਾਣੇ ਬਣਾਉਣ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਪਖਾਣੇ ਬਣਾਉਣ ਦੇ ਕੰਮ ਵਿਚ ਤੇਜੀ ਲਿਆਉਣ ਲਈ ਰਾਜਨੀਤਿਕ ਨੁਮਾਇੰਦਿਆਂ ਦੇ ਨਾਲ-ਨਾਲ ਬਲਾਕ ਵਿਕਾਸ ਪੰਚਾਇਤ ਅਫਸਰ, ਮੋਟੀਵੇਟਰਾਂ ਅਤੇ ਖੁਸ਼ਹਾਲੀ ਦੇ ਰਾਖਿਆਂ ਦਾ ਵੀ ਸਹਿਯੋਗ ਲਿਆ ਜਾਵੇ ਤਾਂ ਜ਼ੋ ਮਿਥੇ ਸਮੇਂ ਅੰਦਰ ਪਖਾਣੇ ਬਣਾਉਣ ਦਾ ਕੰਮ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਿੰਡਾਂ ਵਿਚ ਕਮਿਉਨਿਟੀ ਟੁਆਇਲਟ ਬਣਾਉਣ ਦੀ ਵੀ ਯੋਜਨਾ ਸ਼ੁਰੂ ਕੀਤੀ ਗਈ ਹੈ ਉਸ `ਤੇ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਸਪਲਾਈ ਦੇ ਕੁਨੈਕਸ਼ਨ ਵੀ ਹਰ ਮੁਹੱਈਆ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਘਰ ਸ਼ੁੱਧ ਪਾਣੀ ਪੀਣ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ 14ਵੇਂ ਵਿੱਤ ਕਮਿਸ਼ਨ, ਮਗਨਰੇਗਾ ਸਕੀਮ ਤਹਿਤ ਲਾਭਪਾਤਰੀਆਂ ਨੂੰ ਬਣਦਾ ਲਾਹਾ, ਪਿੰਡਾਂ ਵਿਚ ਹੋਣ ਵਾਲੇ ਹੋਰ ਵੱਖ-ਵੱਖ ਵਿਕਾਸ ਕਾਰਜਾਂ ਜਿਸ ਵਿਚ ਪਾਰਕ, ਖੇਡ ਮੈਦਾਨ ਆਦਿ ਦੇ ਕੰਮ ਵੀ ਜਲਦ ਮੁਕੰਮਲ ਕਰਵਾਏ ਜਾਣ ਤਾਂ ਜ਼ੋ ਪਿੰਡਾਂ ਅੰਦਰ ਬਹੁਪੱਖੀ ਵਿਕਾਸ ਹੋ ਸਕੇ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਕਰਨ ਲਈ ਫੰਡ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਨਵਲ ਰਾਮ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਵਿਭਾਗ ਸ੍ਰੀ ਚਮਕ ਸਿੰਗਲਾ ਤੇ ਸ੍ਰੀ ਰਜਨੀਸ਼ ਕੁਮਾਰ, ਸਕੱਤਰ ਜ਼ਿਲ੍ਹਾ ਪਰਿਸ਼ਦ ਸ. ਜਗਤਾਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਵਰਿੰਦਰ ਕੁਮਾਰ, ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰ ਤੋਂ ਇਲਾਵਾ ਰਾਜਨੀਤਿਕ ਨੁਮਾਇੰਦੇ ਮੌਜੂਦ ਸਨ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans