Menu

ਕੈਪਟਨ ਅਮਰਿੰਦਰ ਸਿੰਘ ਵਲੋਂ 1087 ਕਰੋੜ ਰੁਪਏ ਦੇ ਮਿਊਂਸੀਪਲ ਪ੍ਰਾਜੈਕਟਾਂ ਦੀ ਵਰਚੂਅਲ ਸਮਾਗਮ ਰਾਹੀਂ ਸ਼ੁਰੂਆਤ

ਫਾਜ਼ਿਲਕਾ, 22 ਫਰਵਰੀ (ਰਿਤਿਸ਼) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਕਿਾਂ ਨੂੰ ਮੁੱਢਲੀਆਂ ਸਹਲੂਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨਾਂ ਵਲੋਂ ਵਰਚੂਅਲ ਸਮਾਗਮ ਦੌਰਾਨ 1087 ਕਰੋੜ ਰੁਪਏ ਦੇ ਮਿਊਂਸੀਪਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਜਿਸ ਸਬੰਧੀ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਵਲ ਕੁਮਾਰ ਵਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਗਈ। ਇਸ ਮੌਕੇ ਕਾਰਜ ਸਾਧਕ ਅਫ਼ਸਰ ਰਜਨੀਸ ਕੁਮਾਰ ਵੀ ਮੋਜੂਦ ਸਨ ਜਦ ਕਿ ਅਬੋਹਰ ਵਿਖੇ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਆਈ.ਏ.ਐਸ. ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ।
ਇਸ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਨੇ ਸਥਾਨਕ ਸਰਕਾਰਾਂ ਚੋਣਾ ਵਿਚ ਜਿੱਤ ਦੇਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰਾਂ ਦੇ ਗੰਦੇ ਪਾਣੀ ਨੂੰ ਸਾਫ ਕਰਨ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਅਤੇ ਲੁਧਿਆਣੇ ਦੇ ਬੁੱਢੇ ਨਾਲੇ ਨੂੰ ਸਾਫ ਕੀਤਾ ਜਾ ਰਿਹਾ ਹੈ ਜਿਸ ਨਾਲ ਮਾਲਵਾ ਖਿੱਤੇ ਦੀਆਂ ਨਹਿਰਾਂ ਵਿਚ ਹੁਣ ਗੰਦਾ ਪਾਣੀ ਨਹੀਂ ਆਵੇਗਾ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰ, ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਕਮਿਸ਼ਨਰ ਨਗਰ ਨਿਗਮ ਅਬੋਹਰ ਨੇ ਦੱਸਿਆ ਕਿ ਅਰਬਨ ਵਾਟਰ ਸਪਲਾਈ ਐਂਡ ਸੀਵਰੇਜ ਪ੍ਰੋਜੈਕਟ ਤਹਿਤ ਅਬੋਹਬ ਵਿਖੇ ਅਮਰੁਤ ਯੋਜਨਾ ਤਹਿਤ ਕਰੀਬ 103.18  ਕਰੋੜ ਰੁਪਏ ਦੀ ਲਾਗਤ ਨਾਲ ਹਰ ਘਰ ਨੂੰ ਜਲ ਸਪਲਾਈ ਅਤੇ ਸੀਵਰੇਜ ਨਾਲ ਜੋੜਨ ਲਈ ਵਿਕਾਸ ਕੰਮ ਤੇਜ ਗਤੀ ਨਾਲ ਚੱਲ ਰਿਹਾ ਹੈ। ਉਨਾਂ ਨੇ ਕਿਹਾ ਕਿ ਇਹ ਸਾਰੇ ਕੰਮ ਇਸੇ ਸਾਲ 30 ਜੂਨ ਤੱਕ ਮੁਕੰਮਲ ਹੋ ਜਾਣਗੇ।
ਉਨਾਂ ਅੱਗੇ ਦੱਸਿਆ ਕਿ ਇਸ ਤੋਂ ਬਿਨਾਂ ਸ਼ਹਿਰ ਦੇ ਨਵੇਂ ਵਿਕਸਤ ਹੋਏ ਬਾਹਰਲੇ ਇਲਾਕਿਆਂ ਵਿਚ ਸੀਵਰੇਜ ਸਹੁਲਤਾਂ ਦੇ ਵਾਧੇ ਲਈ 27.75 ਕਰੋੜ ਦੇ ਦੋ ਕੰਮਾਂ ਦੇ ਟੈਂਡਰ ਜਲਦ ਖੁੱਲ ਰਹੇ ਹਨ।
ਦੱਸਣਯੋਗ ਹੈ ਕਿ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਲੁਧਿਆਣਾ, ਜਲੰਧਰ, ਅੰਮਿ੍ਰਤਸਰ ਅਤੇ ਸੁਲਤਾਨਪੁਰ ਲੋਧੀ ਵਿਖੇ 936.43 ਕਰੋੜ ਰੁਪਏ ਨਾਲ ਸਮਾਰਟ ਸਿਟੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਅਤੇ 151.4 ਕਰੋੜ ਰੁਪਏ ਨਾਲ ਬਰਨਾਲਾ, ਖੰਨਾ ਅਤੇ ਬਸਤੀ ਪੀਰ ਦਾਦ, ਜਲੰਧਰ ਵਿਖੇ ਅਮੁਰਤ ਯੋਜਨਾ ਤਹਿਤ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ ਜਦ ਕਿ ਅਬੋਹਰ ਇਲਾਕੇ ਲਈ 202 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਕੀਤੀ ਹੈ।

Listen Live

Subscription Radio Punjab Today

Our Facebook

Social Counter

  • 18511 posts
  • 1 comments
  • 0 fans

Log In