Menu

ਅਮਰੀਕਾ ਵਿੱਚ ਕੋਰੋਨਾ ਵਾਇਰਸ ਮੌਤਾਂ ਨੇ ਛੂਹਿਆ 5 ਲੱਖ ਦਾ ਅੰਕੜਾ

ਫਰਿਜ਼ਨੋ (ਕੈਲੀਫੋਰਨੀਆ), 22 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਪਿਛਲੇ ਸਾਲ 2020 ਵਿੱਚ ਸ਼ੁਰੂ ਹੋਈ ਕੋਰੋਨਾ ਵਾਇਰਸ ਮਹਾਂਮਾਰੀ ਨੇ ਪੂਰੀ ਦੁਨੀਆਂ ਵਿੱਚ ਤਬਾਹੀ ਮਚਾਈ ਹੈ। ਸੰਸਾਰ ਦੇ ਤਾਕਤਵਰ ਦੇਸ਼ਾਂ ਵਿੱਚੋਂ ਇੱਕ ਅਮਰੀਕਾ ਵੀ ਕੋਰੋਨਾ ਵਾਇਰਸ ਤੋਂ ਬਚ ਨਹੀ ਸਕਿਆ ਹੈ। ਅਮਰੀਕਾ ਵਿੱਚ ਇਸ ਜਾਨਲੇਵਾ ਵਾਇਰਸ ਨੇ ਬਹੁਤ ਵੱਡੀ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ। ਕੋਰੋਨਾ ਵਾਇਰਸ ਮੌਤਾਂ ਸੰਬੰਧੀ ਅੰਕੜਿਆਂ ਅਨੁਸਾਰ ਐਤਵਾਰ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਟੀਕਾਕਰਨ ਸ਼ੁਰੂ ਹੋਣ ਦੇ ਬਾਵਜੂਦ  ਕੋਰੋਨਾ ਮੌਤਾਂ ਦੀ ਗਿਣਤੀ 500,000 ਤੋਂ ਉੱਪਰ ਹੋ ਗਈ ਹੈ। ਜੌਨਸ ਹੌਪਕਿਨਜ਼ ਯੂਨੀਵਰਸਿਟੀ ਦੁਆਰਾ ਇਕੱਤਰ ਕੀਤੇ ਅੰਕੜਿਆਂ ਅਨੁਸਾਰ, ਕੋਰੋਨਾ ਵਾਇਰਸ ਨੇ ਦੁਨੀਆਂ ਭਰ ਵਿੱਚ ਤਕਰੀਬਨ 2,462,000 ਤੋਂ ਵੱਧ ਲੋਕਾਂ ਦੀ ਮੌਤ ਕੀਤੀ ਹੈ ਅਤੇ ਵਿਸ਼ਵ ਭਰ ਵਿੱਚ ਹੋਈਆਂ ਮੌਤਾਂ ਦਾ ਪੰਜਵਾਂ ਹਿੱਸਾ ਅਮਰੀਕਾ ਵਿੱਚ ਦਰਜ਼ ਹੋਇਆ ਹੈ। ਮੌਤਾਂ ਸੰਬੰਧੀ ਅੰਕੜਿਆਂ ਨੇ ਦਰਸਾਇਆ ਕਿ ਐਤਵਾਰ ਦੀ ਅੱਧੀ ਰਾਤ ਨੂੰ ਕੋਵਿਡ -19 ਕਰਕੇ ਤਕਰੀਬਨ 500,700 ਲੋਕਾਂ ਦੀ ਮੌਤ
ਦਰਜ਼ ਹੋਈ ਹੈ। ਇਸਦੇ ਇਲਾਵਾ ਅਮਰੀਕਾ ਵਿੱਚ ਲੱਗਭਗ 28,206,600 ਤੋਂ ਵੱਧ ਵਾਇਰਸ ਦੀ ਲਾਗ ਦੇ ਮਾਮਲਿਆਂ ਦੀ ਪੁਸ਼ਟੀ ਵੀ ਹੋਈ ਹੈ।ਹਾਲਾਂਕਿ, ਹਾਲ ਹੀ ਦੇ ਦਿਨਾਂ ਵਿੱਚ ਰੋਜ਼ਾਨਾ ਨਵੇਂ ਕੇਸਾਂ ਦੀ ਔਸਤਨ ਗਿਣਤੀ ਵਿੱਚ ਗਿਰਾਵਟ ਵੀ ਦਰਜ਼ ਕੀਤੀ ਗਈ ਹੈ। ਦੇਸ਼ ਦੇ ਜਨਤਕ ਸਿਹਤ ਮਾਹਿਰਾਂ ਅਨੁਸਾਰ ਅਜੇ ਵੀ ਵਾਇਰਸ ਦੇ ਫੈਲਣ ਨੂੰ ਘੱਟ ਕਰਨ ਲਈ ਸਾਵਧਾਨੀਆਂ ਜਰੂਰ ਰੱਖੀਆਂ ਜਾਣੀਆਂ ਚਾਹੀਦੀਆਂ ਹਨ, ਕਿਉਂਕਿ ਅਜੇ ਵੀ ਇੱਕ ਦਿਨ ਵਿੱਚ 100,000 ਕੇਸ ਅਤੇ ਪ੍ਰਤੀ ਦਿਨ 1,500 ਤੋਂ 3,500 ਮੌਤਾਂ ਸਾਹਮਣੇ ਆ ਰਹੀਆਂ ਹਨ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans