Menu

ਸਰਕਾਰ ਨੂੰ ਹੈ ਤੁਹਾਡੇ ਦਿਲ ਦਾ ਫਿਕਰ, ਫਾਜ਼ਿਲਕਾ ਜ਼ਿਲੇ ਦੇ 814 ਲੋਕਾਂ ਦੇ ਦਿਲ ਦੇ ਇਲਾਜ ਤੇ ਖਰਚੇ 7.24 ਕਰੋੜ

ਫਾਜ਼ਿਲਕਾ, 23 ਫਰਵਰੀ (ਰਿਤਿਸ਼) – ਸਰਕਾਰ ਨੂੰ ਤੁਹਾਡੇ ਦਿਲ ਦੀ ਫਿਕਰ ਹੈ ਤਾਂਹੀ ਤਾਂ ਸਰਕਾਰ ਵੱਲੋਂ 7.24 ਕਰੋੜ ਰੁਪਏ ਖਰਚ ਕਰਕੇ ਫਾਜ਼ਿਲਕਾ ਜ਼ਿਲੇ ਦੇ 814 ਲੋਕਾਂ ਦੇ ਦਿਲ ਦੇ ਰੋਗਾਂ ਦਾ ਮੁਫ਼ਤ ਇਲਾਜ ਕਰਵਾ ਕੇ ਦਿੱਤਾ ਗਿਆ ਹੈ। ਇਹ ਸਹੁਲਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਦਿੱਤੀ ਗਈ ਹੈ। ਇਸੇ ਤਰਾਂ ਸਰਕਾਰ ਵੱਲੋਂ ਸ਼ੁਰੂ ਕੀਤੀ ਸਰਬਤ ਸਿਹਤ ਬੀਮਾ ਯੋਜਨਾ ਨੇ ਫਾਜ਼ਿਲਕਾ ਜ਼ਿਲੇ ਦੇ 218 ਲੋਕਾਂ ਨੂੰ ਮੁੜ ਤੁਰਨ ਫਿਰਨ ਲਗਾ ਦਿੱਤਾ ਅਤੇ ਹੁਣ ਉਹ ਆਮ ਇਨਸਾਨ ਵਾਂਗ ਆਪਣੀ ਜਿੰਦਗੀ ਜੀਅ ਰਹੇ ਹਨ। ਇੰਨਾਂ ਲੋਕਾਂ ਦੇ ਗੋਢੇ ਬਦਲਣ ਦੇ ਇਲਾਜ ਇਸ ਯੋਜਨਾ ਤਹਿਤ ਬਿਲਕੁੱਲ ਮੁਫ਼ਤ ਕੀਤੇ ਗਏ ਹਨ। ਇਸ ਤੇ ਸਰਕਾਰ ਨੇ 1 ਕਰੋੜ 80 ਲੱਖ ਰੁਪਏ ਖਰਚ ਕੀਤੇ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦਿੰਦਿਆਂ ਜ਼ਿਲਾ ਵਾਸੀਆਂ ਨੂੰ ਮੁੜ ਅਪੀਲ ਕੀਤੀ ਹੈ ਕਿ ਇਸ ਯੋਜਨਾ ਦੇ ਜੇਕਰ ਕਿਸੇ ਲਾਭਪਾਤਰੀ ਨੇ ਹਾਲੇ ਤੱਕ ਆਪਣਾ ਕਾਰਡ ਨਹੀਂ ਬਣਵਾਇਆ ਹੈ ਤਾਂ ਉਹ 28 ਫਰਵਰੀ ਤੱਕ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਦੌਰਾਨ ਇਹ ਕਾਰਡ ਕਾਮਨ ਸਰਵਿਸ ਸੈਂਟਰ ਜਾਂ ਸੇਵਾ ਕੇਂਦਰ ਤੋਂ ਜਰੂਰ ਬਣਵਾ ਲਵੇ। ਉਨਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੁਲਤ ਦਿੱਤੀ ਜਾ ਰਹੀ ਹੈ। ਇਹ ਇਲਾਜ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਤੋਂ ਕਰਵਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰਾਂ ਜ਼ਿਲੇ ਦੇ 4139 ਲੋਕਾਂ ਦਾ ਡਾਇਲੈਸਿਸ ਇਸ ਸਕੀਮ ਤਹਿਤ ਮੁਫ਼ਤ ਕੀਤਾ ਗਿਆ ਹੈ ਜਿਸ ਤੇ ਸਰਕਾਰ ਨੇ 1 ਕਰੋੜ 5 ਲੱਖ ਰੁਪਏ ਖਰਚ ਕੀਤੇ ਹਨ। ਇਸ ਤੋਂ ਬਿਨਾਂ 579 ਕੈਂਸਰ ਪੀੜਤਾਂ ਨੂੰ 97 ਲੱਖ ਰੁਪਏ ਦਾ ਇਲਾਜ ਮੁਫ਼ਤ ਮੁਹਈਆ ਕਰਵਾਇਆ ਗਿਆ ਹੈ ਜਦ ਕਿ ਨੀਓ ਨੇਟਲ ਕੇਅਰ ਦੇ 741 ਕੇਸਾਂ ਵਿਚ 2.08 ਕਰੋੜ ਦਾ ਮੁਫ਼ਤ ਇਲਾਜ ਸਰਕਾਰ ਨੇ ਇਸ ਸਕੀਮ ਤਹਿਤ ਮੁਹਈਆ ਕਰਵਾਇਆ ਹੈ।
ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਕੀਮ ਤਹਿਤ ਰਾਸਨ ਕਾਰਡ ਧਾਰਕ ਪਰਿਵਾਰ, ਸਮਾਜਿਕ ਆਰਥਿਕ ਜਨਗਣਨਾ ਵਿਚ ਚਿੰਨਹਤ ਪਰਿਵਾਰ, ਕਾਰਡ ਧਾਰਕ ਪੱਤਰਕਾਰ, ਛੋਟੇ ਵਪਾਰੀ, ਉਸਾਰੀ ਕਿਰਤੀ ਅਤੇ ਕਿਸਾਨ ਸ਼ਾਮਿਲ ਹਨ। ਉਨਾਂ ਨੇ ਕਿਹਾ ਕਿ ਲਾਭਪਾਤਰੀ ਤੁਰੰਤ ਆਪਣੇ ਕਾਰਡ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰਾਂ ਤੋਂ ਬਣਵਾ ਲੈਣ ਤਾਂ ਜੋ ਕਿਸੇ ਵੀ ਬਿਮਾਰੀ ਸਮੇਂ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਸਕਣ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans