Menu

ਸਿਹਤ ਵਿਭਾਗ ਦੇ ਕਾਊਂਸਲਰ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਕਰਣਗੇ ਜਾਗਰੂਕ

ਫਾਜ਼ਿਲਕਾ, 23 ਫਰਵਰੀ (ਰਿਤਿਸ਼) – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਅੱਜ ਇੱਥੇ ਜ਼ਿਲਾਂ ਨਸ਼ਾ ਨਿਗਰਾਨ ਕਮੇਟੀ ਦੀ ਗਵਨਰਨਿੰਗ ਬਾਡੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਨਿਰਦੇਸ਼ ਦਿੱਤੇ ਕਿ ਸਿਹਤ ਵਿਭਾਗ ਦੇ ਕਾਊਂਸਲਰ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਉਨਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕਰਣਗੇ। ਇਸ ਦੌਰਾਨ ਉਹ ਲੋਕਾਂ ਨੂੰ ਦੱਸਣਗੇ ਕਿ ਸਰਕਾਰ ਵੱਲੋਂ ਨਸ਼ੇ ਦੇ ਮਰੀਜਾਂ ਦੇ ਮੁਫ਼ਤ ਇਲਾਜ ਲਈ ਕੀ ਕੀ ਪ੍ਰਬੰਧ ਕੀਤੇ ਗਏ ਹਨ। ਉਨਾਂ ਨੇ ਸਿਹਤ ਵਿਭਾਗ ਨੂੰ ਇਸ ਸਬੰਧੀ ਵਿਆਪਕ ਪ੍ਰੋਗਰਾਮ ਬਣਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਕਿ ਇੰਨਾਂ ਪ੍ਰੋਗਰਾਮਾਂ ਵਿਚ ਸਬੰਧਤ ਉਪਮੰਡਲ ਦੇ ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਥਾਣਾ ਮੁੱਖੀ ਵੀ ਸ਼ਿਰਕਤ ਕਰਣਗੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਨਸ਼ਾ ਮੁਕਤੀ ਕੇਂਦਰ ਅਤੇ ਓਟ ਕਲੀਨਿਕ ਚੱਲ ਰਹੇ ਹਨ। ਨਸ਼ਾ ਮੁਕਤੀ ਕੇਂਦਰ ਵਿਚ ਮਰੀਜ ਨੂੰ ਭਰਤੀ ਕਰਕੇ ਇਲਾਜ ਕੀਤਾ ਜਾਂਦਾ ਹੈ ਜਦ ਕਿ ਓਟ ਕਲੀਨਿਕ ਵਿਚ ਮਰੀਜ ਨੂੰ ਭਰਤੀ ਨਹੀਂ ਹੋਣਾ ਪੈਂਦਾ ਹੈ। ਉਨਾਂ ਨੇ ਕਿਹਾ ਕਿ ਇੰਨਾਂ ਓਟ ਕਲੀਨਿਕਾਂ ਰਾਹੀਂ ਬਹੁਤ ਸਾਰੇ ਲੋਕ ਆਪਣਾ ਇਲਾਜ ਕਰਵਾ ਕੇ ਨਸ਼ਾ ਛੱਡ ਰਹੇ ਹਨ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਹ ਬੇਝਿਜਕ ਸਰਕਾਰੀ ਹਸਪਤਾਲ ਆ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਉਨਾਂ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਮਰੀਜ ਦੀ ਪਹਿਚਾਣ ਪੂਰੀ ਤਰਾਂ ਗੁਪਤ ਰੱਖੀ ਜਾਂਦੀ ਹੈ।
ਬੈਠਕ ਵਿਚ ਸਿਵਲ ਸਰਜਨ ਡਾ: ਕੁੰਦਨ ਕੇ ਪਾਲ, ਐਸ.ਪੀ. ਸ੍ਰੀ ਜਗਦੀਸ਼ ਬਿਸ਼ਨੋਈ ਵੀ ਹਾਜਰ ਸਨ।

Listen Live

Subscription Radio Punjab Today

Our Facebook

Social Counter

  • 18511 posts
  • 1 comments
  • 0 fans

Log In