Menu

ਵਾਤਾਵਰਨ ਅਤੇ ਚੌਗਿਰਦੇ ਨਾਲ ਸੰਬੰਧਤ ਮੁੱਦਿਆਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਬੈਠਕ

ਫਾਜ਼ਿਲਕਾ, 23 ਫਰਵਰੀ (ਰਿਤਿਸ਼) – ਵਾਤਾਵਰਨ ਅਤੇ ਚੌਗਿਰਦੇ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨਾਂ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਯਤਨ ਕੀਤੇ ਜਾਣ ਤਾਂ ਜੋ ਅਸੀਂ ਆਪਣੀਆਂ ਅਗਲੀਆਂ ਪੀੜੀਆਂ ਲਈ ਚੰਗਾਂ ਚੌਗਿਰਦਾ ਛੱਡ ਕੇ ਜਾਈਏ। ਉਨਾਂ ਨੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਦਿੱਤੇ ਵੱਖ ਵੱਖ ਹੁਕਮਾਂ ਦੀ ਵੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਅਧਿਕਾਰੀਆਂ ਨੂੰ ਦਿੱਤੇ।
ਬੈਠਕ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਦੱਸਿਆ ਗਿਆ ਕਿ ਸ਼ਹਿਰ ਵਿਚ 100 ਫੀਸਦੀ ਕੂੜਾ ਘਰਾਂ ਤੋਂ ਇਕੱਤਰ ਕੀਤਾ ਜਾ ਰਿਹਾ ਹੈ। ਇਸੇ ਤਰਾਂ ਅਬੋਹਰ ਨਿਗਮ ਵੱਲੋਂ ਵੀ ਅਜਿਹਾ ਕੀਤਾ ਗਿਆ ਹੈ ਅਤੇ 21 ਕੰਪੋਸਟ ਪਿੱਟ ਵੀ ਤਿਆਰ ਕੀਤੇ ਗਏ ਹਨ ਜਿੱਥੇ ਕੂੜੇ ਨੂੰ ਖਾਦ ਵਿਚ ਬਦਲਦਿਆ ਜਾਂਦਾ ਹੈ। ਇਸੇ ਤਰਾਂ ਨਗਰ ਨਿਗਮ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਿਕਰੀ ਨੂੰ ਰੋਕਣ ਲਈ ਵੀ ਸਖ਼ਤ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰਾਂ ਦੇ ਪੁਰਾਣੇ ਕੁੜੇ ਦੇ ਨਿਪਟਾਰੇ ਦੇ ਕੰਮ ਨੂੰ ਵੀ ਛੇਤੀ ਮੁਕੰਮਲ ਕਰਨ ਲਈ ਕਿਹਾ। ਇਸੇ ਤਰਾਂ ਫਾਜ਼ਿਲਕਾ ਵਿਖੇ ਨਵਾਂ ਐਸ.ਟੀ.ਪੀ. ਬਣਾਏ ਜਾਣ ਦੀ ਸੂਚਨਾ ਵੀ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਨੇ ਦਿੱਤੀ। ਉਨਾਂ ਨੇ ਕਿਹਾ ਕਿ ਇਸਦਾ ਨਿਰਮਾਣ ਜਲਦ ਸ਼ੁਰੂ ਹੋ ਜਾਵੇਗਾ।
ਬੈਠਕ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸਈਐਨ ਸ: ਐਸ ਐਸ ਧਾਲੀਵਾਲ ਅਤੇ ਐਸਡੀਓ ਦਲਜੀਤ ਸਿੰਘ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਵੀ ਹਾਜਰ ਸਨ।

Listen Live

Subscription Radio Punjab Today

Our Facebook

Social Counter

  • 18511 posts
  • 1 comments
  • 0 fans

Log In