ਨਵੀਂ ਦਿੱਲੀ, 23 ਫਰਵਰੀ – ਟੂਲਕਿੱਟ ਮਾਮਲੇ ‘ਚ ਦਿਸ਼ਾ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਹਾਊਸ ਕੋਰਟ ‘ਚ ਲਿਆਂਦਾ ਗਿਆ। ਇੱਥੇ ਪਟਿਆਲਾ ਹਾਊਸ ਕੋਰਟ ਦੇ ਸੈਸ਼ਨ ਕੋਰਟ ਨੇ ਦਿਸ਼ਾ ਰਵੀ ਦੀ ਜ਼ਮਾਨਤ ਪਟੀਸ਼ਨ ਦੀ ਮਨਜ਼ੂਰੀ ਦਿੱਤੀ। ਅਦਾਲਤ ਨੇ ਦਿਸ਼ਾ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ।