ਬਠਿੰਡਾ, 26 ਫ਼ਰਵਰੀ – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਚੱਲ ਰਹੇ ਜ਼ਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ, ਬਠਿੰਡਾ ਦੀ ਕੋਵਿਡ-19 ਕਾਰਨ ਮਾਰਚ 2020 ਦੌਰਾਨ ਲਾਕਡਾਊਨ ਦੇ ਚੱਲਦਿਆਂ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਗਈ ਸੀ। ਪਿਛਲੇ ਦਿਨੀਂ ਵਿਭਾਗ ਦੇ ਮੁੱਖ ਦਫਤਰ ਪਾਸੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 1 ਮਾਰਚ 2021 ਤੋਂ ਪਬਲਿਕ ਡੀਲਿੰਗ ਮੁੜ ਤੋਂ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਸਾਂਝੀ ਕੀਤੀ।
ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਰਥੀ ਦਫਤਰੀ ਸਮੇਂ ਦੌਰਾਨ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਲੋੜੀਂਦੀਆਂ ਸੇਵਾਵਾਂ ਜਿਵੇਂ ਕਿ ਰਜਿਸਟੇ੍ਰਸ਼ਨ, ਕਾਰਡ ਰੀਨਿਊਲ, ਕਾਊਂਸਲਿੰਗ ਆਦਿ ਸੇਵਾਂਵਾਂ ਦਾ ਲਾਭ ਉਠਾ ਸਕਦੇ ਹਨ।
ਉਨਾਂ ਹੋਰ ਦੱਸਿਆ ਕਿ ਜੋ ਪ੍ਰਾਰਥੀ ਵਿਦੇਸ਼ ਜਾ ਕੇ ਪੜਾਈ ਜਾਂ ਨੌਕਰੀ ਕਰਨ ਦੇ ਚਾਹਵਾਨ ਹਨ, ਉਹ 2 ਮਾਰਚ 2021 ਤੱਕ ਦਫਤਰੀ ਸਮੇਂ ਦੌਰਾਨ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨਜ਼, ਬਠਿੰਡਾ ਦੇ 77196-81908, 0164-2211171 ’ਤੇ ਵੀ ਸੰਪਰਕ ਕਰ ਸਕਦੇ ਹਨ ਜਾਂ ਨਿੱਜੀ ਤੌਰ ’ਤੇ ਦਫਤਰ ਆ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ।