Menu

ਫਾਜ਼ਿਲਕਾ : ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਵਿਚ ਕਰਵਾਏ ਗਏ ਸਲੋਗਨ ਮੁਕਾਬਲੇ

ਫਾਜ਼ਿਲਕਾ 26 ਫਰਵਰੀ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਗਤੀਵਿਧੀਆਂ ਕਰਦੇ ਹੋਏ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਵਿਚ ਮੁਕਾਬਲੇ ਕਰਵਾਏ ਜਾ ਰਹੇ ਹਨ।ਮੁਕਾਬਲਿਆਂ ਦੇ ਨਾਲ-ਨਾਲ ਸੈਮੀਨਾਰ ਲਗਾ ਕੇ ਵੀ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰੇ ਰਹਿਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਅਭਿਆਨ ਦੀ ਲੜੀ ਤਹਿਤ ਗੁਰੂ ਨਾਨਕ ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਵਿਦਿਆਰਥੀਆਂ ਵਿਚ ਸਲੋਗਨ ਮੁਕਾਬਲੇ ਕਰਵਾਏ ਗਏ।ਇਸ ਮੌਕੇ ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੁਣੇ ਤੋਂ ਹੀ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ ਤਾਂ ਜ਼ੋ ਉਹ ਭਵਿੱਖ ਵਿਚ ਨਸ਼ੇ ਦੀ ਦਲਦਲ ਵਿਚ ਨਾ ਫਸ ਸਕਣ ਅਤੇ ਇਸ ਕੋਹੜ ਤੋਂ ਦੂਰ ਰਹਿਣ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਿਚਕਾਰ ਨਸ਼ੇ ਦੀ ਰੋਕਥਾਮ ਸਬੰਧੀ ਸਲੋਗਨ ਮੁਕਾਬਲੇ ਕਰਵਾ ਕੇ ਉਨ੍ਹਾਂ ਅੰਦਰ ਨਸ਼ੇ ਵੱਲ ਨਾ ਜਾਣ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ ਤਾਂ ਜ਼ੋ ਆਉਣ ਵਾਲੀ ਪੀੜੀ ਨੂੰ ਮੁਕੰਮਲ ਤੌਰ `ਤੇ ਨਸ਼ੇ ਤੋਂ ਬਚਾ ਕੇ ਰੱਖਿਆ ਜਾ ਸਕੇ। ਇਸ ਮੁਕਾਬਲਿਆਂ ਵਿਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਵੱਧ ਚੜ ਕੇ ਕੰਮ ਕਰ ਰਹੀ ਬਾਂਬੇ ਇੰਸਟੀਟਿਉਟ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਅਭਿਆਨ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਸਮੇ-ਸਮੇਂ `ਤੇ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।
ਇਸ ਮੌਕੇ ਸਮਾਜ ਸੇਵੀ ਸੰਸਥਾ ਦੇ ਨੁਮਾਇੰਦੇ ਗਗਨ ਚੁੱਘ ਵੱਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39823 posts
  • 0 comments
  • 0 fans