ਬਠਿੰਡਾ, 1 ਮਾਰਚ – ਸਥਾਨਕ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਸ਼ੈਸਨ ’ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ ਬਰਾੜ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕੋਵਿਡ-19 ਸਬੰਧੀ ਵੈਕਸੀਨ ਲਗਵਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਸਿੰਗਲਾ ਵਿਸ਼ੇਸ਼ ਤੌਰ ’ਤੇ ਉਨਾਂ ਨਾਲ ਮੌਜੂਦ ਰਹੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕੋਵਿਡ ਵੈਕਸੀਨੇਸ਼ਨ ਕਰ ਰਹੇ ਮੈਡੀਕਲ ਤੇ ਪੈਰਾਮੈਡੀਕਲ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰੋਨਾ ਵੈਕਸੀਨੇਸ਼ਨ ਦੇ ਦੂਜੇ ਗੇੜ ’ਚ 60 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਪਹਿਲ ਦੇ ਆਧਾਰ ’ਤੇ ਇਹ ਟੀਕਾਕਰਣ ਕਰਵਾਉਣਾ ਚਾਹੀਦਾ ਹੈ। ਇਸ ਦੌਰਾਨ ਉਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸ਼ੋਸਲ ਮੀਡੀਆ ’ਤੇ ਵੈਕਸੀਨ ਸਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸਾਨੂੰ ਸੁਚੇਤ ਹੋਣ ਦੀ ਲੋੜ ਹੈ।
ਵੈਕਸੀਨ ਲਗਵਾਉਣ ਉਪਰੰਤ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇਹ ਵੈਕਸੀਨ ਸਿਹਤ ਲਈ ਪੂਰੀ ਤਰਾਂ ਸੁਰੱਖਿਅਤ ਹੈ। ਇਸ ਟੀਕਾਕਰਣ ਨਾਲ ਅਸੀਂ ਤੇ ਸਾਡਾ ਸਮਾਜ ਸੁਰੱਖਿਅਤ ਰਹਾਂਗੇ। ਉਨਾਂ ਫਰੰਟਲਾਈਨ ਵਰਕਰਾਂ ਤੇ ਹੋਰਨਾਂ ਵਿਭਾਗਾਂ ਦੇ ਕਰਮਚਾਰੀਆਂ ਜਿਨਾਂ ਨੇ ਅਜੇ ਤੱਕ ਟੀਕਕਰਣ ਨਹੀਂ ਕਰਵਾਇਆ ਉਹ ਵੀ ਕਰੋਨਾ ਵੈਕਸੀਨ ਹਰ ਹਾਲਤ ਵਿਚ ਲਗਵਾਉਣਾ ਯਕੀਨੀ ਬਣਾਉਣ।