Menu

ਬਾਈਡੇਨ ਪ੍ਰਸ਼ਾਸਨ ਬਣਾ ਰਿਹਾ ਹੈ ਟੈਕਸਾਸ ਦੀ ਸਰਹੱਦ ‘ਤੇ ਪ੍ਰਵਾਸੀਆਂ ਦੇ ਰਹਿਣ ਲਈ ਟੈਂਟ ਸਹੂਲਤ ਖੋਲ੍ਹਣ ਦੀ ਯੋਜ਼ਨਾ

ਫਰਿਜ਼ਨੋ (ਕੈਲੀਫੋਰਨੀਆ), 1 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਹਰ ਸਾਲ ਸੈਂਕੜੇ ਗੈਰ ਕਾਨੂੰਨੀ ਪ੍ਰਵਾਸੀ ਇਕੱਲੇ ਬੱਚੇ ਅਤੇ ਪਰਿਵਾਰ ਦਾਖਲ ਹੁੰਦੇ ਹਨ। ਇਹਨਾਂ ਪ੍ਰਵਾਸੀਆਂ ਦੇ ਰਹਿਣ ਦਾ ਪ੍ਰਬੰਧ ਵੀ ਸਰਕਾਰ ਦੁਆਰਾ ਕੀਤਾ ਜਾਂਦਾ ਹੈ। ਇਸ ਸੰਬੰਧੀ ਹੋਮਲੈਂਡ ਸਿਕਿਓਰਿਟੀ ਵਿਭਾਗ ਦੇ ਅਨੁਸਾਰ ਬਾਈਡੇਨ ਪ੍ਰਸ਼ਾਸਨ, ਅਮਰੀਕਾ ਮੈਕਸੀਕੋ ਸਰਹੱਦ ‘ਤੇ ਪਹੁੰਚਣ ਵਾਲੇ ਬੱਚਿਆਂ ਅਤੇ ਪਰਿਵਾਰਾਂ ਲਈ ਪ੍ਰੋਸੈਸਿੰਗ ਸਮਰੱਥਾ ਵਧਾਉਣ ਦੇ ਮੰਤਵ ਨਾਲ ਦੱਖਣੀ ਟੈਕਸਾਸ ਵਿੱਚ ਇੱਕ ਹੋਰ ਟੈਂਟ ਸਹੂਲਤ ਖੋਲ੍ਹਣ ਦੀ ਯੋਜਨਾ ਬਣਾ ਰਿਹਾ ਹੈ। ਅਮਰੀਕਾ ਦੀ ਦੱਖਣੀ ਸਰਹੱਦ ‘ਤੇ ਪਰਵਾਸੀ ਪਰਿਵਾਰਾਂ ਅਤੇ ਬੱਚਿਆਂ ਦੀ ਵੱਧ ਰਹੀ ਗਿਣਤੀ ਨਾਲ ਨਜਿੱਠਣ ਲਈ ਬਾਈਡੇਨ ਪ੍ਰਸ਼ਾਸਨ ਦਾ ਇਹ ਤਾਜ਼ਾ ਕਦਮ ਹੈ। ਏਜੰਸੀ ਦੇ ਸਭ ਤੋਂ ਤਾਜ਼ਾ ਮਹੀਨਾਵਾਰ ਅੰਕੜਿਆਂ ਅਨੁਸਾਰ ਜਨਵਰੀ ਵਿੱਚ, ਯੂ ਐਸ-ਮੈਕਸੀਕੋ ਸਰਹੱਦ ‘ਤੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੁਆਰਾ 5,800 ਤੋਂ ਵੱਧ ਇਕੱਲੇ ਬੱਚਿਆਂ ਅਤੇ ਲੱਗਭਗ 7,500 ਪਰਿਵਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਇਸ ਸੰਖਿਆ ਵਿੱਚ ਵਾਧਾ ਜਾਰੀ ਰਹਿਣ ਦੀ ਉਮੀਦ ਹੈ। ਇੱਕ ਹੋਰ ਹੋਮਲੈਂਡ ਸਿਕਿਉਰਟੀ ਅਧਿਕਾਰੀ ਦੇ ਅਨੁਸਾਰ ਸਰਹੱਦੀ ਅਧਿਕਾਰੀ ਸਰਹੱਦ ‘ਤੇ ਔਸਤਨ 300 ਤੋਂ ਵੱਧ ਅਣਪਛਾਤੇ ਬੱਚਿਆਂ ਨੂੰ ਹਿਰਾਸਤ ਵਿੱਚ ਲੈ ਰਹੇ ਹਨ। ਡੈਲ ਰੀਓ ਸੈਕਟਰ ਵਿੱਚ ਨਵੀਂ ਉਮੀਦ ਕੀਤੀ ਗਈ ਇਹ ਸਹੂਲਤ ਸਰਹੱਦ ‘ਤੇ ਇਕੱਲੇ ਪਹੁੰਚਣ ਵਾਲੇ ਬੱਚਿਆਂ ਲਈ ਤਿਆਰ ਕੀਤੇ ਸ਼ੈਲਟਰਾਂ ਤੋਂ ਵੱਖਰੀ ਹੈ। ਇਸਦੇ ਇਲਾਵਾ ਇਸ ਵੇਲੇ ਈਗਲ ਪਾਸ, ਟੀਐਕਸ ਵਿੱਚ ਪ੍ਰਵਾਸੀਆਂ ਨੂੰ ਰੱਖਣ ਲਈ ਵੀ ਇੱਕ ਸਹੂਲਤ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans