Menu

ਉੱਪ ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜੂ ਸੇਠੀ ਨੇ ਮਾਪੇ ਅਧਿਆਪਕ ਮਿਲਣੀਆ ਵਿੱਚ ਸਿਰਕਤ ਕਰਕੇ ਮਾਪਿਆਂ ਨੂੰ ਕੀਤਾ ਪ੍ਰੇਰਿਤ

ਫਾਜ਼ਿਲਕਾ, 2 ਮਾਰਚ (ਰਿਤਿਸ਼) – ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਦੇ ਢਾਂਚਾਗਤ ਵਿਕਾਸ ਨੂੰ ਬੜਾਵਾ ਦੇਣ ਲਈ ਮਾਪੇ ਅਧਿਆਪਕ ਮਿਲਣੀਆਂ ਨਿਰੰਤਰ ਅੰਤਰਾਲ ਨਾਲ ਕੀਤੀਆਂ ਜਾ ਰਹੀਆਂ ਹਨ।
ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹਨਾਂ ਮੀਟਿੰਗਾਂ ਦੌਰਾਨ ਮਾਪਿਆ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ ਨੂੰ ਨੇਪਰੇ ਚਾੜ੍ਹਨ ਲਈ ਪ੍ਰੇਰਿਤ ਕੀਤਾ ਗਿਆ, ਰੋਜ਼ਾਨਾ ਭੇਜਿਆ ਜਾ ਰਹੀਆ ਸਲਾਈਡਾ ਬਾਰੇ ਦੱਸਿਆ ਜਾ ਰਿਹਾਂ ਹੈ। ਉਹਨਾਂ ਕਿਹਾ ਕੀ ਮੀਟਿੰਗ ਰਾਹੀ ਮਾਪਿਆਂ ਨੂੰ ਬੱਚਿਆਂ ਲਈ ਭੇਜੇ ਸਪਲੀਮੈਂਟਰੀ ਮਟੀਰੀਅਲ, ਪੰਜਾਬ ਐਜੂਕੇਅਰ ਐਪ , ਆਉਣ ਵਾਲੀਆ ਸਲਾਨਾ ਪ੍ਰੀਖਿਆ ਦੀ ਤਿਆਰੀ ਅਤੇ ਕੋਵਿਡ 19 ਪ੍ਰਤੀ ਸਾਵਧਾਨੀਆਂ ਵਰਤਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਹਨਾਂ  ਮੀਟਿੰਗਾ ਦੌਰਾਨ ਵਿਸ਼ੇਸ਼ ਤੌਰ ਤੇ ਤਿਆਰ ਕੀਤੇ ਪ੍ਰੀ ਪ੍ਰਾਇਮਰੀ ਕਲਾਸ ਰੂਮ ਵੇਖ ਕੇ ਮਾਪੇ ਉਤਸਾਹਿਤ ਹਨ।
ਮੈਡਮ ਸੇਠੀ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਜੌੜਕੀ ਅੰਧੇਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਚਿਮਨੇਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਬਾਘੇ ਵਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਉਝਾਂ ਵਾਲੀ ਬਲਾਕ ਫਾਜਿਲਕਾ 1 ਦਾ ਦੌਰਾ ਕਰਕੇ ਮਾਪਿਆਂ ਨੂੰ ਉਤਸਾਹਿਤ ਕੀਤਾ ਗਿਆ। ਇਸ ਮੌਕੇ `ਤੇ ਬੀਐਮਟੀ ਬਲਾਕ ਫਾਜਿਲਕਾ 1 ਅਸ਼ਵਨੀ ਖੁੰਗਰ, ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਅਤੇ ਸਬੰਧਿਤ ਸਕੂਲਾਂ ਦਾ ਸਟਾਫ, ਮਾਪੇ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਮੌਜੂਦ ਸਨ। ਉਕਤ ਮਾਪੇ ਅਧਿਆਪਕ ਮਿਲਣੀ ਦੇ ਸਫਲ ਸੰਚਾਲਨ ਲਈ ਵਿਭਾਗ ਦੇ ਹਰ ਅਧਿਕਾਰੀ ਅਤੇ ਕਰਮਚਾਰੀ ਵੱਲੋਂ ਆਪਣਾ ਬਣਦਾ ਯੋਗਦਾਨ ਦਿੱਤਾ ਗਿਆ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans