Menu

ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢ ਕੇ ਰੋਜ਼ਗਾਰ ਦਿਵਾਉਣ ਲਈ ਜ਼ਿਲ੍ਹੇ ਵਿੱਚ ਡਾਕਟਰਾਂ ਅਤੇ ਅਧਿਕਾਰੀਆਂ ਦੀ ਮਿਸ਼ਨ ਰੈੱਡ ਸਕਾਈ ਤਹਿਤ ਟੇ੍ਰਨਿੰਗ ਸ਼ੁਰੂ

ਫਾਜ਼ਿਲਕਾ 4 ਮਾਰਚ (ਰਿਤਿਸ਼) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦਿਵਾਉਣ ਲਈ ਮਿਸ਼ਨ ਰੈੱਡ ਸਕਾਈ ਤਹਿਤ ਵੱਖ-ਵੱਖ ਡਾਕਟਰਾ ਅਤੇ ਅਧਿਕਾਰੀਆਂ ਦੀ ਟੇ੍ਰਨਿੰਗ ਸ਼ੁਰੂ ਕੀਤੀ ਗਈ।
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ ਵੱਲੋਂ ਅੱਜ ਇਸ ਮਿਸ਼ਨ ਤਹਿਤ ਪਹੁੰਚੇ ਡਾਕਟਰਾਂ ਨਾਲ ਇਸ ਮਿਸ਼ਨ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮਿਸ਼ਨ ਤਹਿਤ ਵੱਖ-ਵੱਖ ਵਿਭਾਗਾਂ ਦੇ 30 ਅਧਿਕਾਰੀਆਂ ਨੂੰ ਮਿਸ਼ਨ ਰੈਂਡ ਸਕਾਈ ਅਫ਼ਸਰ ਨਿਯੁਕਤ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਰੀ ਦਿੰਦਿਆਂ ਉਨ੍ਹਾਂ  ਵੱਲੋਂ ਦੱਸਿਆ ਗਿਆ ਕਿ ਮਿਸ਼ਨ ਰੈੱਡ ਸਕਾਈ ਅਧੀਨ ਡਰੱਗ ਐਡੀਕਟਾਂ ਦੀ ਚੋਣ ਕਰਕੇ ਉਨ੍ਹਾਂ ਦੀ ਕਾਉਂਸਲਿੰਗ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਅਤੇ ਸਵੈ ਰੋਜ਼ਗਾਰ ਲਈ ਉਨ੍ਹਾਂ ਦੀ ਪਰਖ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮਿਸ਼ਨ ਰੈੱਡ ਸਕਾਈ ਅਫ਼ਸਰ ਡਰੱਗ ਐਡੀਕਟਾਂ ਦੀ ਕਾਊਸਲਿੰਗ ਕਰਕੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿੱਚੋ ਕੱਢਣਗੇ ਅਤੇ ਉਨ੍ਹਾ ਦਾ ਡਾਟਾ ਤਿਆਰ ਕਰਕੇ ਜਿਲਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਨੂੰ ਦੇਣਗੇ ਅਤੇ ਯੋਗ ਨੌਜਵਾਨਾਂ ਨੂੰ ਜੋ ਨੋਕਰੀ ਕਰਨਾ ਚਾਹੁੰਦੇ ਹਨ ਜਾਂ ਸਕਿੱਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਟ੍ਰੇਨਿੰਗ ਦਿਵਾ ਕੇ ਨੌਕਰੀ ਤੇ ਲਗਵਾਇਆ ਜਾਵੇਗਾ।ਜਿਹੜੇ ਨੌਜਵਾਨ ਸਕਿੱਲ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਲੋਨ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਐਸ.ਐਮ.ਓ ਬਹਾਵਵਾਲਾ ਡਾ. ਤਰਲੋਚਨ ਸਿੰਘ, ਮਨੋਰੋਗਾਂ ਦੇ ਮਾਹਿਰ ਡਾ ਮਹੇਸ਼, ਡਾ. ਸਿਧਾਰਥ ਕਲੂਚਾ ਤੋਂ ਇਲਾਵਾ ਰੋਜ਼ਗਾਰ ਅਫ਼ਸਰ, ਸ਼੍ਰੀ ਕ੍ਰਿਸ਼ਨ ਲਾਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans