Menu

ਕੈਲੀਫੋਰਨੀਆ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੇ ਸ਼ੱਕੀ ਵਿਅਕਤੀਆਂ ‘ਚੋਂ 13 ਦੀ ਹੋਈ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ (ਕੈਲੀਫੋਰਨੀਆ), 4 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕੀ ਸੂਬੇ ਕੈਲੀਫੋਰਨੀਆ ਵਿੱਚ ਮੰਗਲਵਾਰ ਦੇ ਦਿਨ ਇੱਕ ਐਸ ਯੂ ਵੀ ਅਤੇ ਛੋਟੇ ਟਰੱਕ ਵਿੱਚ ਹੋਈ ਟੱਕਰ ਦੌਰਾਨ 13 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਸੰਬੰਧੀ ਕਸਟਮਜ਼ ਅਤੇ ਬਾਰਡਰ ਕੰਟਰੋਲ ਅਨੁਸਾਰ ਦੱਖਣੀ ਕੈਲੀਫੋਰਨੀਆ ਵਿੱਚ ਹੋਈ ਇਸ  ਦੁਰਘਟਨਾ ਵਿੱਚ ਮਾਰੇ ਗਏ 13 ਲੋਕਾਂ ਉੱਪਰ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦਾ ਸ਼ੱਕ ਹੈ, ਕਿਉਂਕਿ ਅਧਿਕਾਰੀਆਂ ਅਨੁਸਾਰ ਉਸੇ ਦਿਨ ਯੂਐਸ-ਮੈਕਸੀਕੋ ਸਰਹੱਦ ‘ਤੇ ਸੰਭਾਵਤ ਮਨੁੱਖੀ ਤਸਕਰੀ ਦੀ ਕੋਸ਼ਿਸ਼ ਵਿੱਚ ਸਰਹੱਦੀ ਵਾੜ ਦੀ ਵੀ ਭੰਨ ਤੋੜ ਕੀਤੀ ਗਈ ਸੀ। ਸਰਹੱਦੀ ਗਸ਼ਤ ਅਧਿਕਾਰੀਆਂ ਨੇ ਬੁੱਧਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਹਾਂ ਦੇਸ਼ਾਂ ਵਿਚਾਲੇ ਤਕਰੀਬਨ 10 ਫੁੱਟ ਸਰਹੱਦੀ ਵਾੜ ਦੀ ਭੰਨਤੋੜ ਦੀ ਜਾਣਕਾਰੀ ਮੰਗਲਵਾਰ ਸਵੇਰੇ ਮਿਲੀ ਸੀ, ਜਿਸਦੀ ਇੱਕ ਨਿਗਰਾਨੀ ਵੀਡੀਓ ਦੀ ਸਮੀਖਿਆ ਦੌਰਾਨ ਦੋ ਵਾਹਨਾਂ ਨੂੰ ਸਰਹੱਦ ਨੇੜੇ ਵੇਖਿਆ ਗਿਆ ਹੈ। ਇਸ ਹਾਦਸੇ ਸੰਬੰਧੀ ਕੈਲੀਫੋਰਨੀਆ ਦੇ ਹਾਈਵੇ ਪੈਟਰੋਲ ਦੇ ਅਨੁਸਾਰ, ਮੰਗਲਵਾਰ ਨੂੰ ਇੱਕ ਫੋਰਡ ਐਸ ਯੂ ਵੀ ਜੋ ਕਿ 25 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਛੋਟੇ ਟਰੱਕ ਨਾਲ ਟਕਰਾ ਗਈ ਅਤੇ ਇਸ ਹਾਦਸੇ ਵਿੱਚ ਐਸ ਯੂ ਵੀ ਚਾਲਕ ਸਮੇਤ 12 ਲੋਕਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋਈ। ਅਧਿਕਾਰੀਆਂ ਅਨੁਸਾਰ ਇਹ ਹਾਦਸਾ ਸੈਨ ਡਿਏਗੋ ਤੋਂ 125 ਮੀਲ ਪੂਰਬ ਵੱਲ ਅਤੇ ਅਮਰੀਕਾ-ਮੈਕਸੀਕੋ ਸਰਹੱਦ ਤੋਂ 10 ਮੀਲ ਦੀ ਦੂਰੀ ‘ਤੇ ਇੰਪੀਰੀਅਲ ਕਾਉਂਟੀ ਦੇ ਹੋਲਟਵਿਲੇ ਨੇੜੇ ਹੋਇਆ ਸੀ।ਸਰਹੱਦੀ ਗਸ਼ਤ ਅਧਿਕਾਰੀਆਂ ਅਨੁਸਾਰ ਇਹਨਾਂ ਸਾਰੇ ਵਿਅਕਤੀਆਂ ਉੱਪਰ ਗੈਰ ਕਾਨੂੰਨੀ ਢੰਗ ਨਾਲ ਸੰਯੁਕਤ ਰਾਜ ਅਮਰੀਕਾ ਵਿੱਚ ਦਾਖਲ ਹੋਣ ਦਾ ਸ਼ੱਕ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans