ਫਾਜ਼ਿਲਕਾ ,5 ਮਾਰਚ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇਥੇ ਕੋਵਿਡ-19 ਬਿਮਾਰੀ ਦੇ ਨਿਯਤਰਣ ਲਈ ਜ਼ਿਲੇ ਵਿੱਚ ਕੀਤੇ ਜਾ ਰਹੇ ਉਪਾਵਾਂ ਸਬੰਧੀ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਹਦਾਇਤ ਕੀਤੀ ਕਿ ਪੋਜਟਿਵ ਆਉਣ ਵਾਲੇ ਲੋਕਾਂ ਦੇ ਸੰਪਰਕਾਂ ਦਾ ਤੁਰੰਤ ਪਤਾ ਲਗਾ ਕੇ ਉਨ੍ਹਾਂ ਦੇ ਵੀ ਕਰੋਨਾ ਟੈਸਟ ਕਰਵਾਏ ਜਾਣ। ਇਸ ਤੋਂ ਬਿਨਾਂ ਸਕੂਲਾਂ ਵਿੱਚ ਵੀ ਟੈਸਟਿੰਗ ਕੀਤੀ ਜਾਵੇ ਉਨ੍ਹਾਂ ਆਖਿਆ ਕੇ ਹੁਣ ਤੱਕ ਜ਼ਿਲੇ੍ਹ ਦੇ 23 ਸਕੂਲਾਂ ਵਿੱਚ ਟੈਸਟਿੰਗ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ ਵਿੱਚ 87 ਹਜ਼ਾਰ 299 ਸੈਂਪਲ ਲਏ ਗਏ ਹਨ ਅਤੇ ਹੁਣ ਤੱਕ ਜ਼ਿਲੇ੍ਹ ਵਿੱਚ 3949 ਪੋਜਟਿਵ ਕੇਸ਼ ਆਏ ਹਨ ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ ਕੋਵਿਡ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ 1045 ਹੈਲਥ ਵਰਕਰਾਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਅਤੇ 472 ਹੈਲਥ ਵਰਕਰਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ ਇਸੇ ਤਰ੍ਹਾਂ ਜ਼ਿਲੇ੍ਹ ਵਿੱਚ 3019 ਫਰੰਟ ਲਾਈਨ ਵਰਕਰਾਂ ਨੂੰ ਵੀ ਕੋਵਿਡ ਵੈਕਸੀਨ ਦਿੱਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ 9 ਵੈਕਸੀਨੇਸ਼ਨ ਸੈਂਟਰ ਹਨ ਜਿਥੇ ਟੀਕਾਕਰਨ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚੋ 7 ਸਰਕਾਰੀ ਹਨ ਜਿਥੇ ਇਹ ਟੀਕਾਕਰਨ ਬਿਲਕੁਲ ਮੁਫਤ ਹੈ।ਉਨ੍ਹਾਂ ਨੂੰ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਕੋਵਿਡ ਬਿਮਾਰੀ ਤੋਂ ਬਚਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਗਾਉਣ, ਭੀੜ ਵਾਲੀ ਥਾਵਾਂ ਤੇ ਨਾ ਜਾਣ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਣ।
ਬੈਠਕ ਵਿੱਚ ਸਹਾਇਕ ਕਮਿਸ਼ਨਰ ਜਨਰਲ ਸ. ਕਵਰਜੀਤ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾ ਸ. ਅਮਰੀਕ ਸਿੰਘ, ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਵੀ ਹਾਜ਼ਰ ਸਨ।