Menu

ਹੈਲਥ ਵੈਲਨੈਸ ਸੈਂਟਰ ਰਾਮਪੁਰਾ ਵਿਖੇ ਡੇਂਗੂ ਅਤੇ ਕੋਵਿਡ-19 ਟੀਕਾ ਸਬੰਧੀ ਲਗਾਇਆ ਕੈਂਪ

ਫਾਜ਼ਿਲਕਾ 18 ਮਈ (ਰਿਤਿਸ਼) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਖਾਤਮੇ ਲਈ ਪੜਾਅ ਵਾਰ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਸਿਖਿਆ ਦਿੱਤੀ ਜਾ ਰਹੀ ਹੈ।ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਸੀ.ਐਚ.ਸੀ. ਡਬਵਾਲਾ ਕਲਾਂ ਦੀ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਰਾਮਪੁਰਾ ਵਿਖੇ ਡੇਂਗੁ ਅਤੇ ਕੋਵਿਡ-19 ਸਬੰਧੀ ਟੀਕਾਕਰਨ ਕੀਤਾ ਗਿਆ।
ਇਸ ਦੌਰਾਨ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸ੍ਰੀ ਵਿਜੈ ਕੁਮਾਰ ਵੱਲੋਂ ਹਾਜ਼ਰੀਨ ਲੋਕਾਂ ਨੂੰ ਡੇਂਗੂ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਘਰਾਂ ਵਿਚ ਫਰਿਜ, ਕੂਲਰ ਅਤੇ ਪਾਣੀ ਵਾਲੇ ਸੋਮਿਆ ਨੂੰ ਹਫਤੇ ਵਿਚ ਇਕ ਵਾਰ ਜ਼ਰੂਰ ਚੰਗੀ ਤਰ੍ਹਾ ਸਾਫ ਕੀਤਾ ਜਾਵੇ ਤਾਂ ਜ਼ੋ ਬਿਮਾਰੀ ਨਾ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਘਰਾਂ ਵਿਚ ਬਾਲਟੀ ਅਤੇ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰਖਿਆ ਜਾਵੇ।
ਉਨ੍ਹਾਂ ਕਿਹਾ ਕਿ ਘਰਾਂ ਦੀਆਂ ਛੱਤਾਂ `ਤੇ ਵੀ ਪਾਣੀ ਇਕਠਾ ਹੋਣ ਵਾਲੇ ਸਮਾਨ ਨੂੰ ਖੁਲੇ ਵਿਚ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੱਛਰ ਖੜੇ ਪਾਣੀ `ਤੇ ਬੈਠਦਾ ਹੈ ਅਤੇ ਉਥੇ ਹੀ ਆਪਣੇ ਆਂਡੇ ਦਿੰਦਾ ਹੈ ਜਿਸ ਨਾਲ ਡੇਂਗੂ, ਚਿਕਨਗੁਨੀਆਂ ਅਤੇ ਮਲੇਰੀਆਂ ਵਰਗੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਸੋ ਪੂਰੇ ਕਪੜੇ ਪਾ ਕੇ ਰੱਖੇ ਜਾਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ।
ਇਸ ਮੌਕੇ ਜ਼ੋਤੀ ਬਾਲਾ ਸੀ.ਐਚ.ਓ ਅਤੇ ਅਮਨਦੀਪ ਕੌਰ ਏ.ਐਨ.ਐਮ. ਮੌਜੂਦ ਸਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans