Menu

ਰਾਜ ਵਿੱਦਿਆ ਕੇਂਦਰ ਨੇ ਸੂਬੇ ਦੇ ਕੈਦੀਆਂ ਅਤੇ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ

ਚੰਡੀਗੜ੍ਹ, 9 ਜੂਨ – ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ `ਰਾਜ ਵਿੱਦਿਆ ਕੇਂਦਰ` ਵੱਲੋਂ ਸੂਬੇ ਦੇ ਕੈਦੀਆਂ ਅਤੇ ਵੱਖ-ਵੱਖ ਜੇਲ੍ਹਾਂ ਵਿੱਚ ਤਾਇਨਾਤ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਨ.ਜੀ.ਓ. ਨੇ ਅੱਜ ਏ.ਡੀ.ਜੀ.ਪੀ. (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਦੀ ਮੌਜੂਦਗੀ ਵਿਚ 5000 ਮਾਸਕ, 500 ਐਨ-95 ਮਾਸਕ, 50 ਪੀ.ਪੀ.ਈ. ਕਿੱਟਾਂ, 300 ਜੋੜੀ ਦਸਤਾਨੇ, 200 ਫੇਸ ਸ਼ੀਲਡਾਂ ਅਤੇ 100 ਲੀਟਰ ਸੈਨੀਟਾਈਜ਼ਰ ਦਾਨ ਕੀਤੇ।

ਜ਼ਿਕਰਯੋਗ ਹੈ ਕਿ ‘ਰਾਜ ਵਿਦਿਆ ਕੇਂਦਰ’ ਇੱਕ ਗੈਰ-ਮੁਨਾਫਾ ਸੰਗਠਨ ਹੈ ਜਿਸਨੇ ਮਨੁੱਖਤਾ ਦੀ ਭਲਾਈ ਲਈ ਵਿਸ਼ਵ ਭਰ ਵਿੱਚ ਅਨੇਕਾਂ ਪ੍ਰੋਗਰਾਮ ਚਲਾਏ ਹਨ, ਜਿਸ ਵਿੱਚ ਮਾਨਸਿਕ ਸਿਹਤ ਦੀ ਮਜ਼ਬੂਤੀ ਦੇ ਨਾਲ ਨਾਲ ਆਫ਼ਤ ਪ੍ਰਬੰਧਨ ਵਿੱਚ ਸਹਾਇਤਾ ਸ਼ਾਮਲ ਹੈ। ਇਸ ਤੋਂ ਇਲਾਵਾ ਪ੍ਰੇਮਸਾਗਰ ਫਾਉਂਡੇਸ਼ਨ ਵੀ ‘ਰਾਜ ਵਿੱਦਿਆ ਕੇਂਦਰ’ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿੱਚ ਸਹਾਇਤਾ ਦੇ ਰਹੀ ਹੈ।

ਇਸ ਮੌਕੇ ਏ.ਡੀ.ਜੀ.ਪੀ. ਸਿਨਹਾ ਨੇ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕਰਨ ਲਈ ਸੰਗਠਨ ਦਾ ਧੰਨਵਾਦ ਕੀਤਾ ਅਤੇ ਵਿਸ਼ਵ ਭਰ ਵਿੱਚ ਇਸ ਸੰਸਥਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans