Menu

ਬਾਰਡਰ ਏਰੀਆ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਈ-ਸੰਜੀਵਨੀ ਆਨਲਾਈਨ ਓਪੀਡੀ

ਫਾਜ਼ਿਲਕਾ, 30 ਜੂਨ (ਰਿਤਿਸ਼) – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿੱਤ ਉਪਰਾਲਾ ਕੀਤਾ ਹੈ। ਪੰਜਾਬ ਸਰਕਾਰ ਨੇ ਅੱਜ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕ੍ਰਿਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ-ਆਨਲਾਈਨ ਓਪੀਡੀ ” (ਡਾਕਟਰ ਤੋਂ ਮਰੀਜ਼ ਤੱਕ) ਦੀ ਸ਼ੁਰੂਆਤ ਕੀਤੀ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਸ.ਐੱਮ ਓ ਡਾਕਟਰ ਪੰਕਜ ਚੋਹਾਨ ਨੇ ਦੱਸਿਆ ਕਿ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦੀ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ.ਪੀ.ਡੀ ਦੀਆਂ ਸੇਵਾਵਾਂ ਲੈਣ ਲਈ ਹੈਲਥ ਐਂਡ ਵੈੱਲਣੇਸ ਸੈਂਟਰਾਂ ਵਿਚ ਸੀ ਐਚ ਓ ਕੰਮ ਕਰ ਰਹੇ ਹਨ।ਉਹਨਾਂ ਦੱਸਿਆ ਕਿ ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸੰਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।
ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਟੈਲੀਮੇਡਸੀਨ ਸੇਵਾਵਾਂ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਹੈ।ਇਸ ਦੁਆਰਾ ਡਾਕਟਰੀ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਤੋਂ ਇਲਾਵਾ ਇਸ ਸੇਵਾ ਬੁਨਿਆਦੀ ਢਾਂਚੇ ਦੀ ਘਾਟ ਅਤੇ ਮਨੁੱਖੀ ਸਰੋਤਾਂ ਦੀ ਘਾਟ ਨਾਲ ਸਬੰਧਤ ਮੁੱਦਿਆਂ ਨੂੰ ਬਹੁਤ ਹੱਦ ਤਕ ਹੱਲ ਕਰਨ ਵਿਚ ਸਹਾਈ ਹੋਵੇਗੀ। ਈ-ਸੰਜੀਵਨੀ ਦਾ ਉਦੇਸ਼ ਸ਼ਹਿਰੀ ਤੇ ਪੇਂਡੂ ਅਤੇ ਅਮੀਰ ਬਨਾਮ ਗਰੀਬਾਂ ਵਿਚਕਾਰ ਮੌਜੂਦ ਡਿਜੀਟਲ ਵੰਡ ਨੂੰ ਪੂਰਾ ਕਰਦਿਆਂ ਸਿਹਤ ਸੇਵਾਵਾਂ ਨੂੰ ਬਰਾਬਰ ਬਣਾਉਣਾ ਹੈ। ਉਸਨੇ ਅੱਗੇ ਈ-ਸੰਜੀਵਨੀ ਓਪੀਡੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਉੱਤੇ ਚਾਨਣਾ ਪਾਇਆ ਜਿਸ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ-ਵੀਡੀਓ ਮਸ਼ਵਰਾ, ਈ-ਪ੍ਰਸਕ੍ਰਿਪਸ਼ਨ, ਐਸਐਮਐਸ/ ਈਮੇਲ ਨੋਟੀਫਿਕੇਸ਼ਨ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ (ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਤੋਂ) ਪੂਰੀ ਤਰਾਂ ਮੁਫਤ ਹਨ।ਉਨ੍ਹਾਂ ਅੱਗੇ ਦੱਸਿਆ ਕਿ ਐਪਲੀਕੇਸ਼ਨ ਵਿੱਚ ਅਣਚਾਹੇ ਤੱਤਾਂ ਵਿਰੁੱਧ ਸੁਰੱਖਿਆ ਦੀ ਇੱਕ ਉੱਚ ਡਿਗਰੀ ਹੈ।
ਉਨਾਂ ਨੇ ਅੱਗੇ ਕਿਹਾ ਕਿ ਇਹ ਤਕਨੀਕ ਸਮਾਜ ਦੇ ਸਾਰੇ ਵਰਗਾਂ ਨੂੰ ਕਰਫਿਊ ਅਤੇ ਕੋਵਿਡ -19 ਮਹਾਂਮਾਰੀ ਦਰਮਿਆਨ ਮਿਆਰੀ ਡਾਕਟਰੀ ਸਲਾਹ ਅਤੇ ਇਲਾਜ ਦੀ ਮੁਹੱਈਆ ਕਰਵਾਉਣ ਵਿਚ ਸਹਾਇਤਾ ਕਰ ਰਹੀ ਹੈ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ ਜੋ ਪਿੰਡ ਪੱਧਰ ਉਪਰ ਹੀ ਸਹਿਤ ਸਹੂਲਤਾਂ ਮਿਲਣ ਨਾਲ ਕਾਫੀ ਖੁਸ਼ ਹੈ।
ਦਿਵੇਸ਼ ਕੁਮਾਰ ਬਲਾਕ ਮਾਸ ਮੀਡਿਆ ਇੰਚਾਰਜ ਡੱਬਵਾਲਾ ਕਲਾ ਨੇ ਦੱਸਿਆ ਕਿ ਇਹ ਵਿਸ਼ੇਸ਼ਤਾ ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿਚ ਵੀ ਉਪਲਬਧ ਹੈ ਜੋ ਐਂਡਰਾਇਡ ਲਈ ਗੂਗਲ ਪਲੇ ਸਟੋਰ ਤੇ ਅਤੇ ਆਈਓਐਸ ਲਈ ਐਪਲ ਐਪਸਟੋਰ ਤੇ ਉਪਲਬਧ ਹੈ। “ਈ-ਸੰਜੀਵਨੀ-ਓਪੀਡ” ਦੇ ਲਾਭ ਲੈਣ ਲਈ ਮਰੀਜ਼ / ਵਿਅਕਤੀ ਕੋਲ ਇੱਕ ਕੰਪਿਊਟਰ, ਲੈਪਟਾਪ ਜਾਂ ਟੈਬਲੇਟ (ਟੈਬ) ਦੇ ਨਾਲ ਇੱਕ ਵੱਖਰਾ ਜਾਂ ਇਨਬਿਲਟ ਵੈਬਕੈਮ, ਮਾਈਕ, ਸਪੀਕਰ ਅਤੇ ਇੱਕ 2 ਐਮਬੀਪੀਐਸ ਜਾਂ ਤੇਜ਼ ਇੰਟਰਨੈਟ ਕਨੈਕਸ਼ਨ ਹੋਣਾ ਚਾਹੀਦਾ ਹੈ। ਮੁਫਤ ਮੈਡੀਕਲ ਸਲਾਹ ਪ੍ਰਦਾਨ ਕਰਨ ਲਈ, ਸ਼ੁਰੂ ਵਿਚ ਰਾਜ ਸਿਹਤ ਵਿਭਾਗ ਦੇ ਡਾਕਟਰਾਂ ਦੀ ਇਕ ਟੀਮ ਸੋਮਵਾਰ ਤੋਂ ਸ਼ਨੀਵਾਰ (ਸਵੇਰੇ 10 ਵਜੇ ਤੋਂ 1 ਵਜੇ ਤੱਕ) ਉਪਲਬਧ ਰਹੇਗੀ ਅਤੇ ਲੋੜ ਪੈਣ ਤੇ ਇਹ ਸਮਰੱਥਾ ਲੋਕਾਂ ਦੇ ਫੀਡਬੈਕ ਦੇ ਆਧਾਰ ਤੇ ਵਧਾਈ ਜਾ ਸਕਦੀ ਹੈ। ਇਹ ਸਹੂਲਤ ਉਨਾਂ ਬਿਮਾਰ ਲੋਕਾਂ ਲਈ ਲਾਭਕਾਰੀ ਹੋ ਰਹੀ ਹੈ  ਜੋ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਹਸਪਤਾਲਾਂ ਜਾਣ ਤੋਂ ਡਰ ਮਹਿਸੂਸ ਕਰ ਰਹੇ ਹਨ। ਬਲਾਕ ਵਿਚ ਹੈਲਥ ਐਂਡ ਵੈੱਲਣੇਸ ਸੈਂਟਰ ਵਿਖੇ ਸੀ ਐਚ ਓ ਕੋਲ ਲੈਪਟਾਪ ਆਦਿ ਵਿਭਾਗ ਵਲੋ ਮੁਹਈਆ ਕਰਵਾਏ ਹੋਏ ਹਨ ਜਿਸ ਦੀ ਮਦਦ ਨਾਲ ਬਲਾਕ ਵਿਚ ਕੋਵਿਡ ਮਹਾਮਾਰੀ ਦੌਰਾਨ 500 ਤੋਂ ਵੱਧ ਲੋਕਾਂ ਨੇ ਅੱਜ ਇਸ ਪ੍ਰਣਾਲੀ ਰਾਹੀਂ ਡਾਕਟਰੀ ਸਹਾਇਤਾ ਪ੍ਰਾਪਤ ਕੀਤੀ ਹੈ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39941 posts
  • 0 comments
  • 0 fans