Menu

ਪਿੰਡ ਖੂਈਖੇੜਾ ਦੇ ਵਾਸੀਆਂ ਨੇ ਵਿਧਾਇਕ ਘੁਬਾਇਆ ਦੇ ਵਿਰੋਧ ਚ ਕੀਤੀ ਸੜਕ ਜਾਮ, ਵਿਧਾਇਕ ਦੇ ਨਾਲ ਆਏ ਪੁਲਿਸ ਕਰਮਚਾਰੀ ਵੱਲੋਂ ਪੰਚਾਇਤ ਮੈਂਬਰ ਨੂੰ ਥੱਪੜ ਮਾਰਨ ਦਾ ਲੱਗਾਇਆ ਦੋਸ਼

ਫਾਜ਼ਿਲਕਾ, 3 ਜੁਲਾਈ: ਇੱਕ ਪਾਸੇ ਕਾਂਗਰਸ ਪਾਰਟੀ ਵੱਲੋਂਂ ਆਪਣੇ ਵਿਕਾਸ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਸਰੇ ਪਾਸੇ ਪਾਰਟੀ ਦੇ ਆਗੂਆਂ ਨੂੰ ਲੋਕਾਂ ਵਿਚ ਵਿਚਰਦੇ ਹੋਏ ਉਨ੍ਹਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਜਿਹਾ ਹੀ ਮਾਮਲਾ ਸਰਹੱਦੀ ਜਿਲੇ ਫਾਜ਼ਿਲਕਾ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਕਿ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਪਿੰਡ ਖੂਈਖੇੜਾ ਵਿਖੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ ਵਿਧਾਇਕ ਇੱਥੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਨ ਪਰ ਲੋਕਾਂ ਵੱਲੋਂ ਉਨ੍ਹਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਹਾਲਾਤ ਇਹ ਬਣ ਗਏ ਕਿ ਮੌਕੇ ‘ਤੇ ਮੌਜੂਦ ਪੁਲਿਸ ਬਲ ਨੂੰ ਸੁਰੱਖਿਆ ਪ੍ਰਬੰਧ ਕਾਬੂ ਵਿੱਚ ਕਰਦਿਆਂ ਵਿਧਾਇਕ ਨੂੰ ਉਥੋਂ ਕੱਢਣਾ ਪਿਆ, ਉਸਦੇ ਬਾਵਜੂਦ ਲੋਕਾਂ ਵੱਲੋਂ ਉੱਥੇ ਅਬੋਹਰ-ਫਾਜ਼ਿਲਕਾ ਸੜਕ ਨੂੰ ਵੀ ਜਾਮ ਕਰ ਦਿੱਤਾ ਗਿਆ।
ਇਸ ਮੌਕੇ ਹਾਜ਼ਿਰ ਲੋਕਾਂ ਨੇ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲ ਬੀਤੇ ਜਾਣ ਦੇ ਦੌਰਾਨ ਵਿਧਾਇਕ ਘੁਬਾਇਆ ਵੱਲੋਂ ਉਨ੍ਹਾਂ ਦੇ ਪਿੰਡ ਖੂਈਖੇੜਾ ਦੇ ਲੋਕਾਂ ਦਾ ਹਾਲ ਜਾਨਣ ਨਹੀ ਪਹੁੰਚੇ ਜਦਕਿ ਆਪਣੇ ਖਾਸ ਪ੍ਰੇਮ ਕੁਲਰੀਆ ਕੋਲ ਜਰੂਰ ਆਉਂਦੇ ਜਾਂਦੇ ਰਹੇ। ਪਿੰਡ ਵਾਸੀਆਂ ਦਾ ਇਹ ਵੀ ਕਹਿਣਾ ਹੈ ਕਿ ਉਹ ਵਿਧਾਇਕ ਦੀ ਗੁੰਮ-ਸ਼ੁਦਗੀ ਦੀ ਰਿਪੋਰਟ ਵੀ ਲਿਖਵਾਉਣ ਲੱਗੇ ਸਨ, ਪਰ ਜਿਸ ਤੇ ਵਿਧਾਇਕ ਤੇ ਉਸਦੇ ਸਾਥੀਆਂ ਵੱਲੋਂ ਗੁੰਡਾਗਰਦੀ ਦਾ ਰੁੱਖ ਅਪਣਾਇਆ ਜਾ ਰਿਹਾ ਸੀ, ਜਿਸਨੂੰ ਲੋਕਾਂ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਿੰਨਾਂ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਵਿਧਾਇਕ ਘੁਬਾਇਆ ਪਹੁੰਚੇ, ਉਹ ਅਸਲ ਵਿੱਚ ਪਿੰਡ ਦੇ ਸਾਬਕਾ ਸਰਪੰਚ ਸਵ. ਭੋਮਾ ਰਾਮ ਵੱਲੋਂ ਕੇਂਦਰ ਦੀ ਗ੍ਰਾਂਟ ਰਾਹੀ ਕਰਵਾਏ ਗਏ ਸਨ।ਜਦੋਂ ਇਹ ਗੱਲ੍ਹ ਉਨ੍ਹਾਂ ਵੱਲੋਂ ਘੁਬਾਇਆ ਅੱਗੇ ਰੱਖਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਨੂੰ ਦਬਾਇਆ ਗਿਆ। ਪੰਚਾਇਤ ਮੈਂਬਰ ਸੁਨੀਲ ਕੁਮਾਰ ਵਿੱਕੀ ਨੂੰ ਵਿਧਾਇਕ ਘੁਬਾਇਆ ਦੇ ਸਾਥੀਆਂ ਵੱਲੋਂ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸਦੇ ਨਾਲ ਆਏ ਇੱਕ ਪੁਲਿਸ ਕਰਮਚਾਰੀ ਵੱਲੋਂ ਉਸਨੂੰ ਥੱਪੜ ਵੀ ਮਾਰਿਆ ਗਿਆ। ਲੋਕਾਂ ਨੇ ਸਪੱਸ਼ਟ ਕੀਤਾ ਕਿ ਇਹ ਸਾਰੀ ਧੱਕੇਸ਼ਾਹੀ ਨੂੰ ਉਹ ਬਰਦਾਸ਼ਤ ਨਹੀਂ ਕਰਨਗੇ, ਇਸ ਥੱਪੜ ਦਾ ਇਨਸਾਫ ਉਹ ਲੈਕੇ ਰਹਿਣਗੇ ਅਤੇ ਜਦੋਂ ਤੱਕ ਮਾਮਲੇ ਵਿੱਚ ਵਿਧਾਇਕ ਅਤੇ ਸਾਥੀ ਮਾਫੀ ਨਹੀ ਮੰਗ ਲੈਂਦੇ ਉਨ੍ਹਾਂ ਵੱਲੋਂ ਫਾਜ਼ਿਲਕਾ-ਅਬੋਹਰ ਰੋਡ ਨੂੰ ਜਾਮ ਲਗਾਇਆ ਜਾਵੇਗਾ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23984 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…